ਸੁਖਜੀਤ ਸਿੰਘ ਜਥੇਬੰਦੀ ਦੇ ਜਿਲਾ ਪ੍ਰਧਾਨ ਨਿਯੁਕਤ
ਕਪੂਰਥਲਾ, (ਸਮਾਜ ਵੀਕਲੀ) (ਕੌੜਾ)- ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ ਦੀ ਪ੍ਰਧਾਨਗੀ ਹੇਠ ਦਾਣਾ ਮੰਡੀ ਸੁਲਤਾਨਪੁਰ ਲੋਧੀ ਵਿਖੇ ਹੋਈ। ਜਿਸ ਵਿੱਚ ਲੰਬੀ ਵਿਚਾਰ ਚਰਚਾ ਤੋਂ ਬਾਅਦ ਕਪੂਰਥਲਾ ਦੇ ਜਿਲਾ ਪ੍ਰਧਾਨ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ। ਇਸ ਵਿੱਚ ਸੁਰਜੀਤ ਸਿੰਘ ਨੂੰ ਜਿਲਾ ਪ੍ਰਧਾਨ ਚੁਣਿਆ ਗਿਆ ਅਤੇ ਬਾਕੀ ਦੀ ਕਾਰਜਕਰਨੀ ਬਣਾਉਣ ਦੇ ਅਧਿਕਾਰ ਵੀ ਉਨ੍ਹਾਂ ਨੂੰ ਦਿੱਤੇ ਹਨ। ਸੂਬਾ ਕਮੇਟੀ ਦੇ ਬੁਲਾਰਿਆਂ ਸੁਖਵੰਤ ਸਿੰਘ ਦੁੱਬਲੀ, ਸਾਹਿਬ ਸਿੰਘ ਸਭਰਾਂ, ਜੋਗਿੰਦਰ ਸਿੰਘ, ਕਾਬਲ ਸਿੰਘ, ਰਣਜੀਤ ਸਿੰਘ ਜਿਲਾ ਪ੍ਰਧਾਨ ਜਲੰਧਰ, ਮਾਸਟਰ ਨਿਰਮਲ ਸਿੰਘ ਸੰਧੂ ਆਦਿ ਨੇ ਜਥੇਬੰਦੀ ਦੀਆਂ ਪ੍ਰਾਪਤੀਆਂ ਅਤੇ ਚੱਲ ਰਹੇ ਕੰਮਾਂ ਦੇ ਸਬੰਧ ਵਿੱਚ ਵਿਚਾਰ ਰੱਖੇ, ਉਥੇ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ ਨੇ ਜਥੇਬੰਦੀ ਦੇ ਸਿਧਾਂਤਾ ਅਤੇ ਅਸੂਲਾਂ ਬਾਰੇ ਦਸਦਿਆਂ ਕਿਸਾਨ ਆਗੂਆਂ ਨੂੰ ਹੱਕ ਅਤੇ ਸੱਚ ਦੀ ਲੜਾਈ ਲੜਨ ਦੀ ਪ੍ਰੇਰਨਾ ਵੀ ਦਿੱਤੀ। ਉਨ੍ਹਾਂ ਅੱਗੇ ਦਸਿਆ ਕਿ ਚੰਡੀਗੜ੍ਹ ਵਿਖੇ ਸਮੁੱਚੇ ਭਾਰਤ ਦੀਆਂ ਕਿਸਾਨ-ਮਜਦੂਰ ਜਥੇਬੰਦੀਆਂ ਦੀ ਮੀਟਿੰਗ ਹੋ ਰਹੀ ਹੈ, ਜਿਸ ਵਿੱਚ ਹਰਿਆਣੇ ਦੇ ਡੀ.ਜੀ.ਪੀ ਅਤੇ ਸੂਬਾ ਸਰਕਾਰ ਵੱਲੋਂ ਕਿਸਾਨਾਂ ਉਪਰ ਢਾਹੇ ਗਏ ਜੁਲਮਾਂ ’ਤੇ ਵਿਚਾਰ ਚਰਚਾ ਹੋਵੇਗੀ ਉਥੇ ਮੋਦੀ ਸਰਕਾਰ ਵੱਲੋਂ ਐਮਐਸਪੀ ਦੀ ਗਰੰਟੀ ਦਾ ਕਾਨੂੰਨ ਨਾ ਬਣਾਉਣਾ, ਸਵਾਮੀਨਾਥਨ ਰਿਪੋਰਟ ਲਾਗੂ ਨਾ ਕਰਨਾ, ਲਖੀਮਪੁਰ ਖੀਰੀ ਦੇ ਪੀੜਤਾਂ ਨੂੰ ਇਨਸਾਫ ਨਾ ਦੇਣਾ, ਸ਼ਹੀਦ ਕਿਸਾਨਾਂ ਦੇ ਵਾਰਸਾਂ ਨੂੰ ਬਣਦੀਆਂ ਸਹੂਲਤਾਂ ਨਾਂ ਦੇਣਾ, ਬਿਜਲੀ ਨੂੰ ਨਿੱਜੀ ਹੱਥਾਂ ’ਚ ਦੇਣ ਦਾ ਬਿੱਲ ਰੱਦ ਨਾ ਕਰਨਾ, ਸ਼ੁਭਕਰਨ ਦੇ ਸ਼ਹੀਦ ਹੋਣ ਦੀ ਜਾਂਚ ਠੀਕ ਢੰਗ ਨਾਲ ਨਾ ਕਰਨਾ ਆਦਿ ਮੰਗਾਂ ਨੂੰ ਲੈ ਕੇ ਅਗਲੀ ਰਣਨੀਤੀ ਤੈਅ ਕਰਨ ’ਤੇ ਵੀ ਵਿਚਾਰ ਕੀਤਾ ਜਾਵੇਗਾ। ਇਸ ਮੌਕੇ ਜਸਵੰਤ ਸਿੰਘ ਡੱਲਾ, ਤਰਸੇਮ ਸਿੰਘ ਜੱਬੋਵਾਲ, ਬਲਦੇਵ ਸਿੰਘ ਠੱਟਾ ਨਵਾਂ, ਨਵੇਂ ਚੁਣੇ ਪ੍ਰਧਾਨ ਸੁਖਜੀਤ ਸਿੰਘ ਦੇ ਪਿੰਡ ਰੰਗੀਨਪੁਰ ਅਤੇ ਗੁਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਿਲ ਹੋਏ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly