HOME ਗਿਆਨ ਭਾਰਤ ਮਿਸ਼ਨ ਤਹਿਤ ਪੁਰਾਣੀਆਂ ਹਸਤਲਿਖਤਾਂ ਨੂੰ ਸੰਭਾਲਣ ਲਈ ਵਿਸ਼ੇਸ਼ ਉਪਰਾਲੇ

ਗਿਆਨ ਭਾਰਤ ਮਿਸ਼ਨ ਤਹਿਤ ਪੁਰਾਣੀਆਂ ਹਸਤਲਿਖਤਾਂ ਨੂੰ ਸੰਭਾਲਣ ਲਈ ਵਿਸ਼ੇਸ਼ ਉਪਰਾਲੇ

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਦੁਰਲੱਭ ਖ਼ਰੜਿਆਂ ਦੀ ਸੂਚੀ ਤਿਆਰ ਕਰਨ ਦੇ ਦਿੱਤੇ ਨਿਰਦੇਸ਼
ਐਸ.ਬੀ.ਐਸ. ਨਗਰ,   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ‘ਗਿਆਨ ਭਾਰਤ ਮਿਸ਼ਨ’ ਤਹਿਤ ਜ਼ਿਲ੍ਹੇ ਵਿੱਚ ਮੌਜੂਦ ਪੁਰਾਣੀਆਂ ਹਸਤਲਿਖਤਾਂ, ਦੁਰਲੱਭ ਗ੍ਰੰਥਾਂ ਅਤੇ ਇਤਿਹਾਸਕ ਦਸਤਾਵੇਜ਼ਾਂ ਨੂੰ ਸੰਭਾਲਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਅੱਜ ਸਿੱਖਿਆ, ਭਾਸ਼ਾ, ਸੱਭਿਆਚਾਰ ਅਤੇ ਪੁਰਾਤੱਤਵ ਵਿਭਾਗ ਦੇ ਅਧਿਕਾਰੀਆਂ ਅਤੇ ਵੱਖ-ਵੱਖ ਸੰਸਥਾਵਾਂ ਦੇ ਨੁੰਮਾਇਦਿਆਂ ਨਾਲ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਿਆਨ ਭਾਰਤ ਮਿਸ਼ਨ ਦਾ ਮੁੱਖ ਉਦੇਸ਼ ਦੇਸ਼ ਦੀ ਅਮੀਰ ਹਸਤਲਿਖਤ ਵਿਰਾਸਤ ਨੂੰ ਡਿਜੀਟਲ ਰੂਪ ਵਿੱਚ ਸੁਰੱਖਿਅਤ ਕਰਨਾ ਅਤੇ ਖੋਜਾਰਥੀਆਂ ਲਈ ਪਹੁੰਚਯੋਗ ਬਣਾਉਣਾ ਹੈ। ਉਨ੍ਹਾਂ ਸਬੰਧਤ ਨੂੰ ਹਦਾਇਤ ਕੀਤੀ ਕਿ ਸਰਕਾਰੀ ਲਾਇਬ੍ਰੇਰੀਆਂ, ਧਾਰਮਿਕ ਸੰਸਥਾਵਾਂ ਅਤੇ ਨਿੱਜੀ ਸੰਗ੍ਰਹਿਆਂ ਵਿੱਚ ਪਈਆਂ ਸੈਂਕੜੇ ਸਾਲ ਪੁਰਾਣੀਆਂ ਹਸਤਲਿਖਤਾਂ ਦੀ ਸੂਚੀ ਤਿਆਰ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਖ਼ਰੜਿਆਂ ਦੀ ਸਫ਼ਾਈ, ਰਸਾਇਣਕ ਟ੍ਰੀਟਮੈਂਟ ਅਤੇ ਡਿਜੀਟਾਈਜ਼ੇਸ਼ਨ ਕਰਕੇ ਨੈਸ਼ਨਲ ਮੈਨੂਸਕ੍ਰਿਪਟ ਮਿਸ਼ਨ ਦੇ ਪੋਰਟਲ ‘ਤੇ ਅਪਲੋਡ ਕੀਤਾ ਜਾਵੇਗਾ। ਇਸ ਨਾਲ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਨਾਲ ਸਬੰਧਤ ਦੁਰਲੱਭ ਜਾਣਕਾਰੀ ਆਉਣ ਵਾਲੀਆਂ ਪੀੜ੍ਹੀਆਂ ਲਈ ਸੁਰੱਖਿਅਤ ਹੋ ਸਕੇਗੀ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਕੋਲ ਪੁਰਾਣੀਆਂ ਹਸਤਲਿਖਤਾਂ, ਜਾਂ ਇਤਿਹਾਸਕ ਦਸਤਾਵੇਜ਼ ਹਨ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਕਰਨ ਤਾਂ ਜੋ ਉਨ੍ਹਾਂ ਨੂੰ ਵਿਗਿਆਨਕ ਤਰੀਕੇ ਨਾਲ ਸੰਭਾਲਿਆ ਜਾ ਸਕੇ। ਇਸ ਮੌਕੇ ਐਸ.ਡੀ.ਐਮ. ਨਵਾਂਸ਼ਹਿਰ ਅਨਮਜਯੋਤ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨਿਧੀ ਸਿਨਹਾ ਅਤੇ ਹੋਰ ਸਬੰਧਤ ਅਧਿਕਾਰੀ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਡਾ. ਰਾਜਨ ਆਈ ਕੇਅਰ ਹਸਪਤਾਲ, ਗੜ੍ਹਸ਼ੰਕਰ ਵਿਖੇ 19 ਅਪ੍ਰੈਲ 2026 ਨੂੰ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਯਾਦ ਨੂੰ ਸਮਰਪਿਤ ਅਤੇ **ਸਰਦਾਰ ਮੱਖਣ ਸਿੰਘ ਜੀ ਦੀ ਨਿੱਜੀ ਯਾਦ ਵਿੱਚ ਸਮੂਹ ਲੀਡਜ਼ ਸੰਗਤ ਵੱਲੋਂ** ਅੱਖਾਂ ਦਾ ਮੁਫ਼ਤ ਚੈਕਅੱਪ ਅਤੇ ਆਪ੍ਰੇਸ਼ਨ ਕੈਂਪ ਆਯੋਜਿਤ ਕੀਤਾ ਗਿਆ।
Next articleਬਾਰਦਾਨੇ ਦੀ ਕਮੀ ਕਾਰਨ ਸੰਨੀ ਮਲਿਕ ਨੇ ਸਰਕਾਰ ਨੂੰ ਘੇਰਿਆ