ਕੋਲਕਾਤਾ — ਪੱਛਮੀ ਬੰਗਾਲ ਸਰਕਾਰ ਨੇ ਆਰ.ਜੀ.ਕਾਰ ਮੈਡੀਕਲ ਕਾਲਜ ‘ਚ ਸਿਖਿਆਰਥੀ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ‘ਚ ਸੀਲਦਾਹ ਕੋਰਟ ਦੇ ਫੈਸਲੇ ਨੂੰ ਕਲਕੱਤਾ ਹਾਈ ਕੋਰਟ ‘ਚ ਚੁਣੌਤੀ ਦਿੱਤੀ ਹੈ। ਸੀਲਦਾਹ ਅਦਾਲਤ ਨੇ ਸੋਮਵਾਰ ਨੂੰ ਦੋਸ਼ੀ ਸੰਜੇ ਰਾਏ ਨੂੰ ਉਮਰ ਕੈਦ (ਮੌਤ ਤੱਕ ਕੈਦ) ਦੀ ਸਜ਼ਾ ਸੁਣਾਈ ਸੀ, ਜਿਸ ਦੇ ਖਿਲਾਫ ਰਾਜ ਸਰਕਾਰ ਨੇ ਹੁਣ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ।
ਸਰਕਾਰ ਦੀ ਤਰਫੋਂ ਐਡਵੋਕੇਟ ਜਨਰਲ ਕਿਸ਼ੋਰ ਦੱਤਾ ਨੇ ਇੱਕ ਪਟੀਸ਼ਨ ਦਾਇਰ ਕਰਕੇ ਅਦਾਲਤ ਤੋਂ ਦੋਸ਼ੀ ਸੰਜੇ ਰਾਏ ਨੂੰ ਮੌਤ ਦੀ ਸਜ਼ਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਕਾਫੀ ਨਹੀਂ ਹੈ।
ਸੋਮਵਾਰ ਨੂੰ ਸੰਜੇ ਨੂੰ ਸਖ਼ਤ ਸੁਰੱਖਿਆ ਵਿਚਕਾਰ ਅਦਾਲਤ ‘ਚ ਪੇਸ਼ ਕੀਤਾ ਗਿਆ। ਇਸ ਦੌਰਾਨ ਮ੍ਰਿਤਕ ਦੇ ਮਾਤਾ-ਪਿਤਾ ਵੀ ਮੌਜੂਦ ਸਨ। ਸੁਣਵਾਈ ਦੌਰਾਨ ਸੰਜੇ ਨੇ ਇਕ ਵਾਰ ਫਿਰ ਖੁਦ ਨੂੰ ਬੇਕਸੂਰ ਦੱਸਿਆ ਅਤੇ ਦੋਸ਼ ਲਾਇਆ ਕਿ ਉਸ ਨੂੰ ਫਸਾਇਆ ਗਿਆ ਹੈ। ਸਜ਼ਾ ਸੁਣਾਉਣ ਤੋਂ ਪਹਿਲਾਂ ਜੱਜ ਨੇ ਸੰਜੇ ਨੂੰ ਆਖਰੀ ਵਾਰ ਬੋਲਣ ਦਾ ਮੌਕਾ ਦਿੱਤਾ ਸੀ ਅਤੇ ਉਸ ਤੋਂ ਪੁੱਛਿਆ ਸੀ ਕਿ ਕੀ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨਾਲ ਸੰਪਰਕ ਕੀਤਾ ਹੈ, ਜਿਸ ‘ਤੇ ਸੰਜੇ ਨੇ ‘ਨਹੀਂ’ ਕਿਹਾ।
ਇਹ ਮਾਮਲਾ ਆਰਜੀ ਕਾਰ ਮੈਡੀਕਲ ਕਾਲਜ ਵਿੱਚ ਇੱਕ ਸਿਖਿਆਰਥੀ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਨਾਲ ਸਬੰਧਤ ਹੈ, ਜਿਸ ਨੇ ਪੂਰੇ ਸੂਬੇ ਨੂੰ ਹਿਲਾ ਕੇ ਰੱਖ ਦਿੱਤਾ ਸੀ। ਹੁਣ ਦੇਖਣਾ ਇਹ ਹੈ ਕਿ ਹਾਈਕੋਰਟ ਇਸ ਮਾਮਲੇ ‘ਚ ਕੀ ਫੈਸਲਾ ਦਿੰਦਾ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly