ਨਵੀਂ ਦਿੱਲੀ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਡਾਕਟਰ ਸੰਦੀਪ ਘੋਸ਼ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਸੰਦੀਪ ਘੋਸ਼ ਦੇ ਕਾਰਜਕਾਲ ਦੌਰਾਨ ਵਿੱਤੀ ਬੇਨਿਯਮੀਆਂ ਦੀ ਸੀਬੀਆਈ ਜਾਂਚ ਲਈ ਹਾਈ ਕੋਰਟ ਦੇ ਹੁਕਮਾਂ ਵਿੱਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇੰਨਾ ਹੀ ਨਹੀਂ ਸੁਪਰੀਮ ਕੋਰਟ ਨੇ ਸੀਬੀਆਈ ਨੂੰ ਜਾਂਚ ਦੀ ਇਜਾਜ਼ਤ ਵੀ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਅਸੀਂ ਇਸ ਮਾਮਲੇ ‘ਚ ਦਖਲ ਨਹੀਂ ਦੇਵਾਂਗੇ, ਤੁਹਾਨੂੰ ਦੱਸ ਦੇਈਏ ਕਿ ਸੰਦੀਪ ਘੋਸ਼ ਨੇ ਹਾਈਕੋਰਟ ਦੇ ਆਦੇਸ਼ ਦੇ ਖਿਲਾਫ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਉਸ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕਲਕੱਤਾ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਸੀ। ਕੋਲਕਾਤਾ ਹਾਈ ਕੋਰਟ ਨੇ 24 ਅਗਸਤ ਨੂੰ ਵਿੱਤੀ ਬੇਨਿਯਮੀਆਂ ਦੀ ਜਾਂਚ ਐਸਆਈਟੀ ਤੋਂ ਸੀਬੀਆਈ ਨੂੰ ਸੌਂਪਣ ਦਾ ਹੁਕਮ ਦਿੱਤਾ ਸੀ। ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸਾਬਕਾ ਡਿਪਟੀ ਸੁਪਰਡੈਂਟ ਡਾਕਟਰ ਅਖਤਰ ਅਲੀ ਨੇ ਸੰਦੀਪ ਘੋਸ਼ ਵਿਰੁੱਧ ਸੰਸਥਾ ਵਿੱਚ ਕਈ ਮਾਮਲਿਆਂ ਵਿੱਚ ਵਿੱਤੀ ਬੇਨਿਯਮੀਆਂ ਦੀ ਸ਼ਿਕਾਇਤ ਦਰਜ ਕਰਵਾਈ ਸੀ। ਇਸ ਵਿੱਚ ਹਸਪਤਾਲ ਵਿੱਚ ਲਾਸ਼ਾਂ ਦੀ ਤਸਕਰੀ, ਬਾਇਓ ਮੈਡੀਕਲ ਵੇਸਟ ਵਿੱਚ ਭ੍ਰਿਸ਼ਟਾਚਾਰ, ਉਸਾਰੀ ਦੇ ਟੈਂਡਰਾਂ ਵਿੱਚ ਭਾਈ-ਭਤੀਜਾਵਾਦ ਆਦਿ ਦੇ ਦੋਸ਼ ਲਾਏ ਗਏ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly