ਕੋਟਕਪੂਰਾ ਗੋਲੀ ਕਾਂਡ: ਪੰਜ ਪੁਲੀਸ ਅਧਿਕਾਰੀਆਂ ਤੋਂ ਪੁੱਛ ਪੜਤਾਲ

ਫ਼ਰੀਦਕੋਟ (ਸਮਾਜ ਵੀਕਲੀ): ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਅੱਜ ਇੱਥੇ ਟੀਮ ਦੇ ਕੈਂਪ ਦਫ਼ਤਰ ਵਿੱਚ ਪੰਜਾਬ ਪੁਲੀਸ ਦੇ ਪੰਜ ਅਧਿਕਾਰੀਆਂ ਕੋਲੋਂ ਪੁੱਛ ਪੜਤਾਲ ਕੀਤੀ। ਸੂਚਨਾ ਅਨੁਸਾਰ ਜਾਂਚ ਟੀਮ ਨੇ ਇੰਸਪੈਕਟਰ ਜਤਿੰਦਰ ਸਿੰਘ, ਗੁਰਵਿੰਦਰ ਸਿੰਘ, ਅਭਿਨਵ, ਅਸ਼ੋਕ ਕੁਮਾਰ ਅਤੇ ਪ੍ਰਗਟ ਸਿੰਘ ਤੋਂ ਪੁੱਛ-ਪੜਤਾਲ ਕੀਤੀ। ਜਾਂਚ ਟੀਮ ਨੇ ਇਨ੍ਹਾਂ ਪੁਲੀਸ ਅਧਿਕਾਰੀਆਂ ਦੇ ਬਿਆਨ ਵੀ ਕਲਮਬੰਦ ਕੀਤੇ। ਇੱਕ ਦਿਨ ਪਹਿਲਾਂ ਜਾਂਚ ਟੀਮ ਨੇ 9 ਉੱਚ ਪੁਲੀਸ ਅਧਿਕਾਰੀਆਂ ਤੋਂ ਪੁੱਛਗਿੱਛ ਕੀਤੀ ਸੀ। ਇਸੇ ਦੌਰਾਨ ਪਤਾ ਲੱਗਾ ਹੈ ਕਿ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦਾ ਨਾਰਕੋ ਟੈਸਟ ਹੋਵੇਗਾ ਤੇ ਇਹ ਟੈਸਟ ਪੰਜਾਬ ਤੋਂ ਬਾਹਰ ਕਿਸੇ ਹੋਰ ਸੂਬੇ ਵਿੱਚ ਹੋਵੇਗਾ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

 

Previous articleਵਿਦੇਸ਼ੀ ਵਿਦਿਆਰਥੀਆਂ ਨੂੰ ਪੜ੍ਹਾਈ ਪੂਰੀ ਕਰਨ ਬਾਅਦ ਅਮਰੀਕਾ ’ਚ ਰੁਕਣ ਤੇ ਕੰਮ ਦੀ ਇਜਾਜ਼ਤ ਦੇਣ ਵਾਲੇ ਪ੍ਰੋਗਰਾਮ ਖ਼ਿਲਾਫ਼ ਬਿੱਲ ਪੇਸ਼
Next articleਸਿਰਸਾ : ਜ਼ਹਿਰੀਲੀ ਗੈਸ ਚੜ੍ਹਣ ਕਾਰਨ ਇਕ ਮਜ਼ਦੂਰ ਦੀ ਮੌਤ, ਚਾਰ ਬੇਹੋਸ਼