ਫਰੀਦਕੋਟ (ਸਮਾਜ ਵੀਕਲੀ): ਕੋਟਕਪੂਰਾ ਗੋਲੀ ਕਾਂਡ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਸਾਬਕਾ ਡੀਜੀਪੀ ਸੁਮੇਧ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਸਾਬਕਾ ਪੁਲੀਸ ਅਧਿਕਾਰੀ ਚਰਨਜੀਤ ਸ਼ਰਮਾ ਆਪਣੀ ਆਵਾਜ਼ ਦੇ ਨਮੂਨੇ ਦੇਣ ਲਈ ਫੋਰੈਂਸਿਕ ਲੈਬਾਰਟਰੀ ਦਿੱਲੀ ਵਿੱਚ ਨਹੀਂ ਪਹੁੰਚੇ। ਵਿਸ਼ੇਸ਼ ਜਾਂਚ ਟੀਮ ਨੇ ਇਨ੍ਹਾਂ ਤਿੰਨੋਂ ਪੁਲੀਸ ਅਧਿਕਾਰੀਆਂ ਨੂੰ ਲਿਖਤੀ ਤੌਰ ’ਤੇ ਸੂਚਿਤ ਕੀਤਾ ਸੀ ਕਿ ਜਾਂਚ ਟੀਮ ਪੁਲੀਸ ਅਧਿਕਾਰੀਆਂ ਦੀ ਮੋਬਾਈਲ ਕਾਲ ਰਿਕਾਰਡਿੰਗ ਦਾ ਮਿਲਾਨ ਉਨ੍ਹਾਂ ਦੀ ਆਵਾਜ਼ ਨਾਲ ਕਰਨਾ ਚਾਹੁੰਦੀ ਹੈ, ਇਸ ਲਈ ਉਹ 6 ਸਤੰਬਰ ਨੂੰ ਫੋਰੈਂਸਿਕ ਲੈਬਾਰਟਰੀ ਨਵੀਂ ਦਿੱਲੀ ਵਿੱਚ ਨਿੱਜੀ ਤੌਰ ’ਤੇ ਹਾਜ਼ਰ ਹੋਣ ਪਰ ਅੱਜ ਪੁਲੀਸ ਅਧਿਕਾਰੀਆਂ ਦੀ ਗੈਰਹਾਜ਼ਰੀ ਕਾਰਨ ਅਵਾਜ਼ ਦੀ ਜਾਂਚ ਨਹੀਂ ਹੋ ਸਕੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly