ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ

ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ-ਅਟਾਰੀ ਜ਼ੋਨ-1 ਲੁਧਿਆਣਾ ਦੀ ਅਗਵਾਈ ਹੇਠ ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਜ਼ਿਲ੍ਹਾ ਪੱਧਰੀ ਕੈਂਪ ਕੇ. ਵੀ. ਕੇ.ਕੈਂਪਸ ਵਿਚ ਆਯੋਜਿਤ ਕੀਤਾ ਗਿਆ। ਇਸ ਮੌਕੇ ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਦੇ ਡੀਨ ਡਾ. ਮਨਮੋਹਨ ਜੀਤ ਸਿੰਘ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਜਦਕਿ ਜ਼ਿਲ੍ਹਾ ਸਿਖਲਾਈ ਅਫਸਰ, ਸ਼ਹੀਦ ਭਗਤ ਸਿੰਘ ਨਗਰ ਡਾ. ਸੁਖਦੇਵ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ।
ਸਵਾਗਤੀ ਭਾਸ਼ਣ ਦੌਰਾਨ ਉਪ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਿਗਆਨ ਕੇਂਦਰ ਡਾ. ਪ੍ਰਦੀਪ ਕੁਮਾਰ ਨੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੇ ਹਾਨੀਕਾਰਕ ਪ੍ਰਭਾਵਾਂ ਬਾਰੇ ਚਾਨਣਾ ਪਾਇਆ ਅਤੇ ਖੇਤੀ ਮਸ਼ੀਨਰੀ ਦੀ ਵਰਤੋਂ ਰਾਹੀਂ ਝੋਨੇ ਦੀ ਰਹਿੰਦ-ਖੂੰਹਦ ਦੇ ਸਹੀ ਪ੍ਰਬੰਧਨ ‘ਤੇ ਜ਼ੋਰ ਦਿੱਤਾ। ਡੀਨ ਡਾ. ਮਨਮੋਹਨ ਜੀਤ ਸਿੰਘ ਨੇ ਕਿਸਾਨਾਂ ਨੂੰੰ ਸੰਬੋਧਨ ਕਰਦਿਆਂ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਿਆ ਅਤੇ ਕਿਸਾਨਾਂ ਨੂੰ ਖੇਤੀ ਅਤੇ ਸਹਾਇਕ ਖੇਤਰਾਂ ਵਿਚ ਕੇ.ਵੀ.ਕੇ ਅਤੇ ਪੀ.ਏ.ਯੂ ਵੱਲੋਂ ਸਿਫਾਰਿਸ਼ ਕੀਤੀਆਂ ਜਾ ਰਹੀਆਂ ਨਵੀਆਂ ਤਕਨੀਕਾਂ ਨੂੰ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਪੀ.ਏ.ਯੂ ਵੱਲੋਂ ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਵਿੱਖੇ ਵਿਦਿਆਰਥਿਆਂ ਲਈ ਉਪਲਬੱਧ ਕੋਰਸਾਂ ਬਾਰੇ ਜਾਣਕਾਰੀ ਦਿੱਤੀ। ਡਾ. ਸੁਖਦੇਵ ਸਿੰਘ ਨੇ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਚਲਾਈ ਮੁਹਿੰਮ ਵਿਚ ਭਰਪੂਰ ਯੋਗਦਾਨ ਪਾਉਣ ਵਾਲੇ ਜਿਲ੍ਹੇ ਦੇ ਕਿਸਾਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਕਿਸਾਨ ਜ਼ਿਲ੍ਹੇ ਵਿਚ ਮੌਜੂਦ ਪਰਾਲੀ ਪ੍ਰਬੰਧਨ ਮਸ਼ੀਨਾਂ ਦੀ ਸੁਚੱਜੇ ਢੰਗ ਨਾਲ ਪੂਰੀ ਵਰਤੋਂ ਕਰਨ। ਖੇਤੀਬਾੜੀ ਵਿਕਾਸ ਅਫਸਰ ਡਾ. ਜਸਵਿੰਦਰ ਕੁਮਾਰ ਨੇ ਕਿਸਾਨ ਭਲਾਈ ਬਾਬਤ ਵਿਭਾਗੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਪੋਕਸੋ ਐਕਟ ਅਤੇ ਬਾਲ ਅਧਿਕਾਰਾਂ ਸਬੰਧੀ ਜਾਗਰੂਕਤਾ ਪ੍ਰੋਗਰਾਮ
Next articleਖੇਤੀਬਾੜੀ ਵਿਭਾਗ ਵੱਲੋ ਉਸਮਾਨਪੁਰ ਅਤੇ ਰਾਹੋਂ ਵਿਖੇ ਪਰਾਲੀ ਪ੍ਰਦੂਸ਼ਣ ਵਿਸ਼ੇ ‘ਤੇ ਪੇਂਟਿੰਗ ਮੁਕਾਬਲੇ