ਫਿਲੌਰ ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) (ਸਮਾਜ ਵੀਕਲੀ): ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਫਿਲੌਰ ਵਿਖੇ ਪ੍ਰਿੰਸੀਪਲ ਡਾ. ਪਰਮਜੀਤ ਕੌਰ ਜੱਸਲ ਹੁਰਾਂ ਦੀ ਅਗਵਾਈ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ, ਨੂਰਮਹਿਲ (ਜਲੰਧਰ) ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਵਿਸ਼ਾ ਮਾਹਿਰ ਡਾ.ਉਪਿੰਦਰ ਸਿੰਘ ਸੰਧੂ ਅਤੇ ਡਾ. ਰੋਹਿਤ ਕੁਮਾਰ ਹੁਰਾਂ ਕਾਲਜ ਦੇ ਵਿਦਿਆਰਥੀਆਂ ਨੂੰ ਖੇਤੀਬਾੜੀ ਪ੍ਰਤੀ ਸੁਚੇਤ ਕਰਦਿਆਂ ਕਿਹਾ ਕਿ ਸਾਨੂੰ ਮੌਸਮੀ ਅਤੇ ਉਪਜਾਊ ਸ਼ਕਤੀ ਨੂੰ ਵਧਾਊ ਢੰਗਾਂ ਨਾਲ ਖੇਤੀ ਕਰਨੀ ਚਾਹੀਦੀ ਹੈ। ਇਸੇ ਤਰ੍ਹਾਂ ਪਰਾਲੀ ਨੂੰ ਸਾੜਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।
ਇਸੇ ਤਰ੍ਹਾਂ ਡਾ.ਰੋਹਿਤ ਕੁਮਾਰ ਹੁਰਾਂ ਕਿਹਾ ਕਿ ਸਾਨੂੰ ਆਪਣੇ ਨਿੱਜੀ ਯਤਨਾਂ ਸਦਕਾ ਜ਼ਮੀਨ ਦੀ ਸਾਂਭ ਸੰਭਾਲ ਅਤੇ ਔਰਗੈਨਿਕ ਖੇਤੀ ਕਰਨ ਦੇ ਯਤਨ ਕਰਨੇ ਚਾਹੀਦੇ ਹਨ। ਪ੍ਰਿੰ. ਡਾ.ਪਰਮਜੀਤ ਕੌਰ ਜੱਸਲ ਰੁੱਖ ਲਗਾਉਣ, ਉੱਨ੍ਹਾਂ ਦੀਆਂ ਛਾਵਾਂ ਮਾਣਨ ਤੇ ਵਿਰਾਸਤ ਨੂੰ ਸੰਭਾਲਣ ਦਾ ਨਾਅਰਾ ਬੁਲੰਦ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਸਾਨੂੰ ਨਵੀਂਆਂ ਖੇਤੀ ਤਕਨੀਕਾਂ ਬਾਰੇ ਸੁਚੇਤ ਹੋਣਾ ਚਾਹੀਦਾ ਹੈ ਅਤੇ ਆਪਣੇ ਪਰਿਵਾਰ ਨੂੰ ਚੇਤੰਨ ਕਰਨ ਦਾ ਆਹਰ ਵੀ ਕਰਨਾ ਚਾਹੀਦਾ ਹੈ। ਪ੍ਰੋ.ਜਸਵੀਰ ਸਿੰਘ ਵੱਲੋਂ ਬਾਖ਼ੂਬੀ ਮੰਚ ਸੰਚਾਲਨ ਕਰਦਿਆਂ ਪੰਜਾਬੀ ਰਿਸ਼ਤਾ-ਨਾਤਾ ਦੇ ਖੇਤੀ ਭਾਵ ਜ਼ਮੀਨ ਨਾਲ ਜੁੜੇ ਹੋਣ ਦੀਆਂ ਉਦਾਹਰਨਾਂ ਨਾਲ਼ ਵਿਚਾਰ ਸਾਂਝੇ ਕੀਤੇ। ਆਖ਼ਰ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ, ਨੂਰਮਹਿਲ ਵੱਲੋਂ ਵਿਦਿਆਰਥੀਆਂ ਨੂੰ ਰੀਫਰੈਸ਼ਮੈੱਨ ਵੀ ਦਿੱਤੀ ਗਈ। ਇਸ ਸਮੇਂ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਮੌਜੂਦ ਰਹੇ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly