ਕੁਲਾਰ ਖ਼ੁਰਦ ਸਕੂਲ ਵਿਖੇ ਤਰਕਸ਼ੀਲਾਂ ਨੇ ਪੁਸਤਕ ਪ੍ਰਦਰਸ਼ਨੀ ਲਗਾਈ,ਚੇਤਨਾ ਪਰਖ ਪ੍ਰੀਖਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ,ਮੰਨਣ ਤੋਂ ਪਹਿਲਾਂ ਪਰਖੋ- ਤਰਕਸ਼ੀਲ

ਸੰਗਰੂਰ  (ਸਮਾਜ ਵੀਕਲੀ) ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵੱਲੋਂ ਵਿਦਿਆਰਥੀਆਂ ਅੰਦਰ  ਵਿਗਿਆਨਕ ਚੇਤਨਾ ਵਿਕਸਤ ਕਰਨ ਤੇ ਛੇਵੀਂ ਚੇਤਨਾ ਪਰਖ ਪ੍ਰੀਖਿਆ ਬਾਰੇ ਜਾਣਕਾਰੀ ਦੇਣ ਹਿੱਤ ਚਲਾਈ ਮੁਹਿੰਮ ਤਹਿਤ ਅਜ ਸਰਕਾਰੀ ਹਾਈ ਸਕੂਲ ਕੁਲਾਰ ਖ਼ੁਰਦ ਵਿਖੇ ਪੁਸਤਕ ਪ੍ਰਦਰਸ਼ਨੀ ਲਗਾ ਕੇ ਵਿਗਿਆਨਕ ਵਿਚਾਰ ਅਪਨਾਉਣ ਤੇ ਵਿਦਿਆਰਥੀ ਚੇਤਨਾ ਪਰਖ਼ ਪ੍ਰੀਖਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸਭ ਤੋਂ ਪਹਿਲਾਂ ਸਕੂਲ ਮੁਖੀ ਚੰਦਰ ਭਾਨ ਜੀ ਤਰਕਸ਼ੀਲ ਟੀਮ ਦਾ ਸਵਾਗਤ ਕੀਤਾ, ਉਸਤੋਂ ਬਾਅਦ ਮਾਸਟਰ ਭੁਪਿੰਦਰ ਸਿੰਘ ਜੀ ਨੇ ਤਰਕਸ਼ੀਲ ਟੀਮ ਬਾਰੇ ਜਾਣਕਾਰੀ ਦਿੰਦਿਆਂ ਵਿਗਿਆਨਕ ਦ੍ਰਿਸ਼ਟੀਕੋਣ ਬਾਰੇ ਜਾਣਕਾਰੀ ਦਿੱਤੀ।ਇਸ ਸਮੇਂ ਤਰਕਸ਼ੀਲ ਆਗੂ ਮਾਸਟਰ ਪਰਮਵੇਦ ਨੇ ਵਿਦਿਆਰਥੀਆਂ ਨੂੰ ਪੁਸਤਕ ਪ੍ਰਦਰਸ਼ਨੀ ਵਿੱਚ ਵਿਗਿਆਨਕ ਵਿਚਾਰਾਂ ਵਾਲੀਆਂ ਪੁਸਤਕਾਂ ਭੇਟ ਕਰਦਿਆਂ ਅਗਾਂਹ ਵਧੂ ਵਿਚਾਰਾਂ ਵਾਲੀਆਂ ਪੁਸਤਕਾਂ ਤੇ ਵਿਗਿਆਨਕ ਸੋਚ ਦੀ ਅਹਿਮੀਅਤ ਬਾਰੇ ਦੱਸਦਿਆਂ ਹਾਜ਼ਰੀਨ ਨੂੰ ਅੰਧਵਿਸ਼ਵਾਸਾਂ, ਵਹਿਮਾਂ ਭਰਮਾਂ ਤੇ ਰੂੜੀਵਾਦੀ ਵਿਚਾਰਾਂ ਦੀ ਦਲਦਲ ਵਿੱਚੋਂ ਨਿਕਲ ਕੇ ਵਿਗਿਆਨਕ ਦ੍ਰਿਸ਼ਟੀਕੋਣ ਦੇ ਉਜਾਲੇ ਵਿੱਚ ਆਉਣ ਦਾ ਭਾਵਪੂਰਤ ਸੁਨੇਹਾ ਦਿੱਤਾ। ਉਨ੍ਹਾਂ ਮੰਨਣ ਤੋਂ ਪਹਿਲਾਂ ਹਰ ਗੱਲ ਵਿਚਾਰਣ ਲਈ ਕਿਹਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਸ਼ਖ਼ਸੀਅਤ ਦੇ ਵਿਕਾਸ ਲਈ ਸਿਲੇਬਸ ਦੀਆਂ ਪੁਸਤਕਾਂ ਤੋਂ ਬਿਨਾਂ ਹੋਰ ਗਿਆਨਵਰਧਕ ਪੁਸਤਕਾਂ ਵੀ ਪੜ੍ਹਨੀਆਂ ਚਾਹੀਦੀਆਂ ਹਨ ।
ਇਸ ਸਮੇਂ ਜੋਨ ਮੀਡੀਆ ਮੁਖੀ ਸੀਤਾ ਰਾਮ ਬਾਲਦ ਕਲਾਂ ਨੇ ਵਿਦਿਆਰਥੀ ਚੇਤਨਾ ਪਰਖ਼ ਪ੍ਰੀਖਿਆ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਇਹ ਪ੍ਰੀਖਿਆ ਸਤੰਬਰ ਟੈਸਟ ਤੋਂ ਬਾਅਦ ਹੋਵੇਗੀ, ਪ੍ਰੀਖਿਆ ਵਿੱਚ ਛੇਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀ ਸ਼ਾਮਲ ਹੋ ਸਕਦੇ ਹਨ।ਮਿਡਲ ਤੇ ਸੈਕੰਡਰੀ ਪੱਧਰ ਦੇ ਓ ਐਮ ਆਰ ਸ਼ੀਟ ਤੇ 100 ਬਹੁ ਚੋਣਾਵੀ ਪ੍ਰਸ਼ਨ ਆਧਾਰ ਤੇ ਦੋ ਪੇਪਰ ਹੋਣਗੇ। ਮੈਰਿਟ ਕਲਾਸ ਵਾਈਜ ਬਣੇਗੀ। ਸੂਬਾ,ਜੋਨ ਤੇ ਇਕਾਈ ਪੱਧਰ ਤੇ ਮੈਰਿਟ ਬਣੇਗੀ। ਉਨ੍ਹਾਂ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਪ੍ਰੀਖਿਆ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਮਾਸਟਰ ਮਲਿੰਦਰ ਸਿੰਘ ਨੇ ਟੀਮ ਦਾ ਧੰਨਵਾਦ ਕਰਦਿਆਂ ਤੇ ਵਿਦਿਆਰਥੀਆਂ ਨੂੰ ਆਪਣਾ ਨਜ਼ਰੀਆ ਵਿਗਿਆਨਕ ਬਣਾਉਣ ਦਾ ਸੱਦਾ ਦਿੰਦਿਆਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ।ਇਸ ਸਮਾਗਮ ਵਿੱਚ ਉਪਰੋਕਤ ਤੋਂ ਇਲਾਵਾ ਦਵਿੰਦਰ ਕੌਰ,ਨਵਨੀਤ ਸਿੰਘ, ਸਰੂਚੀ ਗੋਇਲ, ਬੰਪਰਜੋਤ ਪਰਮਾਰ
ਨੀਤੂ ਰਾਣੀ,ਗੀਤਾ ਰਾਣੀ ,ਵਿਜੈ ਕੁਮਾਰ ਸਿਲਕੀ ,ਬਲਜੀਤ ਕੌਰ ,ਸਰਬਜੀਤ ਕੌਰ ਪਿਯੰਕਾ ਗੁਪਤਾ, ਵਿਕਾਸ ਭਾਗਰੀਆ, ਪਰਵਿੰਦਰਜੀਤ ਸਿੰਘ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ।
ਮਾਸਟਰ ਪਰਮ ਵੇਦ 
ਜ਼ੋਨ ਜਥੇਬੰਦਕ ਮੁਖੀ
ਤਰਕਸ਼ੀਲ ਸੁਸਾਇਟੀ ਪੰਜਾਬ 
9417422349
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous articleगला घोटू से फरिहा आजमगढ़ में दो मासूम बच्चों की मौत के बाद परिजनों से किसान नेता राजीव यादव ने मुलाकात की
Next articleਮਿੰਨੀ ਕਹਾਣੀ ਭੋਜਨ ਦੀ ਤਲਾਸ਼