ਸ਼ਹੀਦ ਭਗਤ ਸਿੰਘ ਨਗਰ (ਸਮਾਜ ਵੀਕਲੀ) :- ਸ਼ਹਿਰ ਬੰਗਾ ਤੋਂ ਇੰਟਰਨੈਸ਼ਨਲ ਕਬੱਡੀ ਖਿਡਾਰਨ ਮਨੀਸ਼ਾ ਨੂੰ ਬੰਗਾ ਦੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸਰਦਾਰ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਬੰਗਾ 22 ਚੇਅਰਮੈਨ ਵਾਟਰ ਰਿਸੋਰਸਿਸ ਮੈਨੇਜਮੈਂਟ ਅਤੇ ਡਿਵੈਲਪਮੈਂਟ ਕਾਰਪੋਰੇਸ਼ਨ ਪੰਜਾਬ ਜੀ ਦੁਆਰਾ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। 16 ਮਾਰਚ ਨੂੰ ਇੰਗਲੈਂਡ ਵਿੱਚ ਕਰਵਾਏ ਗਏ ਕਬੱਡੀ ਟੂਰਨਾਮੈਂਟ ਵਿੱਚ ਭਾਰਤੀ ਟੀਮ ਨੇ ਇੰਗਲੈਂਡ ਨੂੰ ਹਰਾ ਕੇ ਗੋਲਡ ਮੈਡਲ ਜਿੱਤਿਆ। ਇਸ ਮੌਕੇ ਹਲਕਾ ਇੰਚਾਰਜ ਕੁਲਜੀਤ ਸਿੰਘ ਸਰਹਾਲ ਜੀ ਨੇ ਮਨੀਸ਼ਾ ਨੂੰ ਮੁਬਾਰਕਬਾਦ ਦਿੱਤੀ ਅਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਬੰਗਾ ਬਲਵੀਰ ਕਰਾਣਾ, ਰਾਜੇਸ਼ ਕੁਮਾਰ, ਬਬਲੀ, ਸਾਗਰ ਅਰੋੜਾ ਕੁਲਬੀਰ ਪਾਬਲਾ, ਮਲਕੀਤ ਸਿੰਘ, ਅਸ਼ੋਕ ਕੁਮਾਰ, ਸਤਨਾਮ ਸਿੰਘ ਬਾਲੋ, ਪਲਵਿੰਦਰ ਮਾਨ , ਗੌਰਵ ਬੰਗਾ, ਮੁਲਕ ਰਾਜ ਆਦ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj