ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਸਿੱਖ ਗੁਰੂ ਸਹਿਬਾਨ ਵੱਲੋਂ ਬਖਸ਼ੇ ਸੇਵਾ ਸੰਕਲਪ ਦੇ ਨਾਲ ਸੰਗਤਾਂ ਨੂੰ ਵੱਧ ਤੋਂ ਵੱਧ ਜੋੜਨ ਤੇ ਆਪਣੀ ਉਸਾਰੂ ਸੋਚ ਨੂੰ ਮਨੁੱਖੀ ਸੇਵਾ ਕਾਰਜਾਂ ਵਿੱਚ ਲਗਾਉਣ ਵਾਲੇ ਵਿਅਕਤੀ ਕੰਮ ਤੇ ਸਮਾਜ ਲਈ ਇੱਕ ਚਾਨਣ- ਮੁਨਾਰਾ ਹੁੰਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਰਬਨ ਅਸਟੇਟ, ਫੇਸ-1, ਦੁੱਗਰੀ, ਲੁਧਿਆਣਾ ਦੇ ਚੇਅਰਮੈਨ ਬਲਜੀਤ ਸਿੰਘ ਸੇਠੀ ਨੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਹੋਈ ਚੋਣ ਦੌਰਾਨ ਸਮੂਹ ਮੈਂਬਰਾਂ ਦੀ ਸਰਬ ਸੰਮਤੀ ਨਾਲ ਤੀਸਰੀ ਵਾਰ ਮੁੜ ਪ੍ਰਧਾਨ ਚੁਣੇ ਗਏ ਕੁਲਵਿੰਦਰ ਸਿੰਘ ਬੈਨੀਪਾਲ ਨੂੰ ਸਮੂਹ ਮੈਂਬਰਾਂ ਵੱਲੋਂ ਵਧਾਈ ਦਿੰਦਿਆਂ ਕੀਤਾ। ਉਹਨਾਂ ਕਿਹਾ ਕਿ ਪੰਥਕ ਸੋਚ ਦੇ ਧਾਰਨੀ, ਸੂਝਵਾਨ ਵਿਅਕਤੀ ਵਜੋਂ ਪਿਛਲੇ 4 ਸਾਲ ਦੇ ਅਰਸੇ ਤੋਂ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਸ੍ਰ: ਬੈਨੀਪਾਲ ਦਾ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦਾ ਮੁੜ ਸਰਬ ਸੰਮਤੀ ਨਾਲ ਪ੍ਰਧਾਨ ਬਣਨਾ, ਮਾਣ ਵਾਲੀ ਗੱਲ ਹੈ । ਜਿਸ ਨਾਲ ਸਿੱਖੀ ਦੇ ਪ੍ਰਚਾਰ-ਪ੍ਰਸਾਰ ਵਾਲੇ ਕਾਰਜਾਂ ਅਤੇ ਪ੍ਰਬੰਧਕੀ ਸੇਵਾਵਾਂ ਵਿੱਚ ਹੋਰ ਤੇਜ਼ੀ ਆਵੇਗੀ। ਇਸ ਮੌਕੇ ਉਨ੍ਹਾਂ ਨੇ ਸੰਬੋਧਨ ਕਰਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਵੱਲੋਂ ਮੁੜ ਸਰਬ ਸੰਮਤੀ ਨਾਲ ਤੀਸਰੀ ਵਾਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬਣੇ ਕੁਲਵਿੰਦਰ ਸਿੰਘ ਬੈਨੀਪਾਲ ਨੂੰ ਜਿੱਥੇ ਮੁਬਾਰਕਬਾਦ ਦਿੱਤੀ, ਉਥੇ ਨਾਲ ਹੀ ਜੈਕਾਰਿਆਂ ਦੀ ਗੂੰਜ ਵਿੱਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ, ਮਾਤਾ ਕੌਲਾਂ ਜੀ ਭਲਾਈ ਕੇਂਦਰ ਵੱਲੋਂ ਆਏ ਸੁਖਵਿੰਦਰ ਸਿੰਘ ਗੋਗਾ ਵੀਰਜੀ ਅਤੇ ਗੁਰਦੁਆਰਾ ਸਾਹਿਬ ਦੀ ਇਸਤ੍ਰੀ ਸਤਿਸੰਗ ਸਭਾ ਵੱਲੋਂ ਵੀ ਉਹਨਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਦੌਰਾਨ ਕੁਲਵਿੰਦਰ ਸਿੰਘ ਬੈਨੀਪਾਲ ਪ੍ਰਧਾਨ ਨੇ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰਾਂ ਤੇ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਮੇਸ਼ਾਂ ਇੱਕ ਨਿਮਾਣੇ ਸਿੱਖ ਸੇਵਕ ਦੇ ਰੂਪ ਵਜੋਂ ਗੁਰਦੁਆਰਾ ਸਾਹਿਬ ਦੇ ਚੱਲ ਰਹੇ ਸੇਵਾ ਦੇ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਹਮੇਸ਼ਾਂ ਸਮਰਪਿਤ ਭਾਵਨਾ ਨਾਲ ਤੱਤਪਰ ਰਹਿਣਗੇ । ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਗੁਰਦੀਪ ਸਿੰਘ ਕਾਲੜਾ, ਯਸ਼ਪਾਲ ਸਿੰਘ, ਤਰਲੋਕ ਸਿੰਘ ਸੱਚਦੇਵਾ, ਮਲਕੀਤ ਸਿੰਘ, ਜਗਮੋਹਨ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਸਰਬਜੀਤ ਸਿੰਘ ਚੱਗਰ, ਦਰਸ਼ਨ ਸਿੰਘ ਪਲਾਈ ਕਿੰਗ, ਬਲਬੀਰ ਸਿੰਘ, ਰਘਬੀਰ ਸਿੰਘ ਹਾਜ਼ਰ ਸਨ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



