ਕੁਮਾਰੀ ਮਾਇਆਵਤੀ ਨੇ ਪੰਜਾਬ ‘ਚ ਬਸਪਾ ਦੀ ਮਜ਼ਬੂਤੀ ਲਈ ਪਾਰਟੀ ਲੀਡਰਸ਼ਿਪ ਨਾਲ ਕੀਤੀ ਚਰਚਾ, ਦਿੱਲੀ ਵਿਖੇ ਹੋਈ ਮੀਟਿੰਗ ਵਿੱਚ ਰਣਧੀਰ ਬੈਣੀਵਾਲ ਤੇ ਡਾ. ਕਰੀਮਪੁਰੀ ਸ਼ਾਮਲ ਹੋਏ

ਕੁਮਾਰੀ ਮਾਇਆਵਤੀ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਬਸਪਾ ਨੇ 18 ਫਰਵਰੀ ਨੂੰ ਸੱਦੀ ਸੂਬਾਈ ਮੀਟਿੰਗ

ਜਲੰਧਰ (ਸਮਾਜ ਵੀਕਲੀ) ਬਸਪਾ ਦੇ ਰਾਸ਼ਟਰੀ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਕੁਮਾਰੀ ਮਾਇਆਵਤੀ ਵੱਲੋਂ ਅੱਜ 14 ਫਰਵਰੀ ਦਿਨ ਸ਼ੁੱਕਰਵਾਰ ਨੂੰ ਦਿੱਲੀ ਵਿਖੇ ਪਾਰਟੀ ਦਫਤਰ ਵਿੱਚ ਇੱਕ ਮੀਟਿੰਗ ਰੱਖੀ ਗਈ। ਇਸ ਵਿੱਚ ਬਸਪਾ ਦੇ ਸੂਬਾ ਇੰਚਾਰਜ ਰਣਧੀਰ ਸਿੰਘ ਬੈਣੀਵਾਲ, ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ, ਸੂਬਾ ਇੰਚਾਰਜ ਪ੍ਰਜਾਪਤੀ ਅਜੀਤ ਸਿੰਘ ਭੈਣੀ ਤੇ ਕੁਲਦੀਪ ਸਿੰਘ ਸਰਦੂਲਗੜ ਸ਼ਾਮਲ ਹੋਏ, ਜਿਨ੍ਹਾਂ ਨੂੰ ਕੁਮਾਰੀ ਮਾਇਆਵਤੀ ਨੇ ਪੰਜਾਬ ਵਿੱਚ ਬਸਪਾ ਦੀ ਮਜ਼ਬੂਤੀ ਲਈ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਸਪਾ ਸੂਬਾ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਭੈਣ ਕੁਮਾਰੀ ਮਾਇਆਵਤੀ ਨੇ ਪੰਜਾਬ ਵਿੱਚ ਬਸਪਾ ਸੰਗਠਨ ਦੀ ਮਜ਼ਬੂਤੀ ਬਾਰੇ ਵਿਚਾਰ ਚਰਚਾ ਕੀਤੀ। ਉਨ੍ਹਾਂ ਦੀਆਂ ਹਦਾਇਤਾਂ ਮੁਤਾਬਕ ਬਸਪਾ ਵੱਲੋਂ ਜਲੰਧਰ ਵਿਖੇ ਪਾਰਟੀ ਦੇ ਸੂਬਾਈ ਦਫਤਰ ਵਿੱਚ 18 ਫਰਵਰੀ ਨੂੰ ਸੂਬਾ ਪੱਧਰੀ ਮੀਟਿੰਗ ਸੱਦੀ ਗਈ ਹੈ। ਇਸ ਵਿੱਚ ਭੈਣ ਕੁਮਾਰੀ ਮਾਇਆਵਤੀ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਅਤੇ 2027 ਦੀਆਂ ਵਿਧਾਨਸਭਾ ਚੋਣਾਂ ਸਬੰਧੀ ਵਿਚਾਰ ਚਰਚਾ ਕੀਤੀ ਜਾਵੇਗੀ। ਡਾ. ਕਰੀਮਪੁਰੀ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨਸਭਾ ਚੋਣਾਂ ਵਿੱਚ ਬਸਪਾ ਪੂਰੀ ਤਿਆਰੀ ਨਾਲ ਮੈਦਾਨ ਵਿੱਚ ਉਤਰੇਗੀ ਅਤੇ ਸੱਤਾ ਪ੍ਰਾਪਤ ਕਰੇਗੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ,ਪਾਣੀ ਤੇ ਸੀਵਰੇਜ਼ ਦੇ ਬਿੱਲਾਂ,ਟਰੇਡ ਲਾਇਸੈਂਸ ਤੇ ਰੈਂਟ/ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ – ਡਾ.ਅਮਨਦੀਪ ਕੌਰ
Next articleਸੰਗੀਤਕਾਰ ਤੇ ਗਾਇਕ ਜੱਸੀ ਮਹਾਲੋਂ ਨੂੰ ਸਦਮਾ ਸੱਸ ਮਾਂ ਦਾ ਹੋਇਆ ਦੇਹਾਂਤ।