ਕੁਮਾਰੀ ਮਾਇਆਵਤੀ ਦੀਆਂ ਸੰਗਠਨ ਮਜ਼ਬੂਤੀ ਬਾਰੇ ਹਦਾਇਤਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕੀਤਾ ਜਾਵੇਗਾ : ਡਾ. ਕਰੀਮਪੁਰੀ
ਜਲੰਧਰ (ਸਮਾਜ ਵੀਕਲੀ) ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ 2027 ਦੀਆਂ ਪੰਜਾਬ ਵਿਧਾਨਸਭਾ ਚੋਣਾਂ ਲਈ ਹੁਣ ਤੋਂ ਹੀ ਕਮਰ ਕੱਸ ਲਈ ਗਈ ਹੈ। ਇਸੇ ਸਬੰਧ ’ਚ ਬਸਪਾ ਦੇ ਰਾਸ਼ਟਰੀ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਕੁਮਾਰੀ ਮਾਇਆਵਤੀ ਨੇ ਪਾਰਟੀ ਦੀ ਪੰਜਾਬ ਇਕਾਈ ਨੂੰ ਸੂਬੇ ਭਰ ’ਚ ਸੰਗਠਨ ਮਜ਼ਬੂਤ ਕਰਨ ਬਾਰੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਹ ਨਿਰਦੇਸ਼ ਅੱਜ ਮੰਗਲਵਾਰ ਨੂੰ ਦਿੱਲੀ ਵਿਖੇ ਹੋਈ ਮੀਟਿੰਗ ਦੌਰਾਨ ਦਿੱਤੇ ਗਏ। ਇਸ ਮੌਕੇ ਬਸਪਾ ਦੇ ਕੇਂਦਰੀ ਕੋਆਰਡੀਨੇਟਰ ਰਣਧੀਰ ਸਿੰਘ ਬੈਣੀਵਾਲ, ਸੂਬਾ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਡਾ. ਅਵਤਾਰ ਸਿੰਘ ਕਰੀਮਪੁਰੀ, ਸੂਬਾ ਕੋਆਰਡੀਨੇਟਰ ਪ੍ਰਜਾਪਤੀ ਅਜੀਤ ਸਿੰਘ ਭੈਣੀ ਤੇ ਕੁਲਦੀਪ ਸਿੰਘ ਸਰਦੂਲਗੜ੍ਹ ਸਮੇਤ ਪਾਰਟੀ ਦੀ ਸੂਬਾਈ ਲੀਡਰਸ਼ਿਪ ਮੌਜ਼ੂਦ ਸੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਸਪਾ ਦੇ ਸੂਬਾ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਮੀਟਿੰਗ ਦੌਰਾਨ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਭੈਣ ਕੁਮਾਰੀ ਮਾਇਆਵਤੀ ਨੇ ਪਾਰਟੀ ਸੰਗਠਨ ਦੇ ਕੰਮਕਾਜ ਦੀ ਸਮੀਖਿਆ ਕੀਤੀ। ਇਸ ਦੌਰਾਨ ਉਨ੍ਹਾਂ ਵੱਲੋਂ ਪੰਜਾਬ ’ਚ 2027 ’ਚ ਬਸਪਾ ਦੀ ਸਰਕਾਰ ਬਣਾਉਣ ਲਈ ਜੱਥੇਬੰਦਕ ਢਾਂਚੇ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਬਾਰੇ ਦਿਸ਼ਾ ਨਿਰਦੇਸ਼ ਜਾਰੀ ਕੀਤੀ ਗਏ। ਡਾ. ਕਰੀਮਪੁਰੀ ਨੇ ਕਿਹਾ ਕਿ ਭੈਣ ਕੁਮਾਰੀ ਮਾਇਆਵਤੀ ਦੀਆਂ ਹਦਾਇਤਾਂ ਮੁਤਾਬਕ ਬਸਪਾ ਦੇ ਸੰਗਠਨ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕੀਤਾ ਜਾਵੇਗਾ, ਜਿਸਦੀ ਬਦੌਲਤ ਬਸਪਾ 2027 ਦੀਆਂ ਪੰਜਾਬ ਵਿਧਾਨਸਭਾ ਚੋਣਾਂ ’ਚ ਸ਼ਾਨਦਾਰ ਨਤੀਜੇ ਦੇਵੇਗੀ। ਇਸ ਮੌਕੇ ਬਸਪਾ ਦੇ ਸੂਬਾ ਜਨਰਲ ਸਕੱਤਰ ਠੇਕੇਦਾਰ ਭਗਵਾਨ ਦਾਸ, ਠੇਕੇਦਾਰ ਹਰਭਜਨ ਸਿੰਘ ਬਜਹੇੜੀ, ਮਾਸਟਰ ਅਮਰਜੀਤ ਸਿੰਘ ਝਲੂਰ, ਰਿਟਾ. ਆਈਏਐਸ ਅਫਸਰ ਚੌਧਰੀ ਖੁਸ਼ੀ ਰਾਮ, ਸੂਬਾ ਸਕੱਤਰ ਸੁਖਦੇਵ ਸਿੰਘ ਜੀਰਾ, ਇੰਜ. ਜਸਵੰਤ ਰਾਏ, ਬਸਪਾ ਆਗੂ ਸਤਿਗੁਰੂ ਸਿੰਘ, ਐਡਵੋਕੇਟ ਪਿ੍ਰਤਪਾਲ ਸਿੰਘ, ਪੀਡੀ ਸ਼ਾਂਤ ਆਦਿ ਵੀ ਮੌਜ਼ੂਦ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



