ਕੁੰਵਰ ਵਿਜੈ ਪ੍ਰਤਾਪ ‘ਆਪ’ ਵਿੱਚ ਸ਼ਾਮਲ

ਅੰਮ੍ਰਿਤਸਰ (ਸਮਾਜ ਵੀਕਲੀ): ਸਾਬਕਾ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਅੱਜ ਇੱਥੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਵਿਚ ‘ਆਪ’ ਵਿੱਚ ਸ਼ਾਮਲ ਹੋ ਗਏ।

ਉਨ੍ਹਾਂ ਦਾ ‘ਆਪ’ ਵਿੱਚ ਸ਼ਾਮਲ ਹੋਣ ’ਤੇ ਸ੍ਰੀ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸਵਾਗਤ ਕੀਤਾ। ਸਥਾਨਕ ਸਰਕਟ ਹਾਊਸ ਵਿਚ ਰੱਖੇ ਇਕ ਸੰਖੇਪ ਸਮਾਗਮ ਦੌਰਾਨ ‘ਆਪ’ ਵਿੱਚ ਸ਼ਾਮਲ ਹੋਣ ਮਗਰੋਂ ਸਾਬਕਾ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਖਿਆ ਕਿ ਉਹ ਪਾਰਅੀ ਰਾਹੀਂ ਸਿਆਸਤ ਨੂੰ ਇੱਕ ਨਵੀਂ ਦਿਸ਼ਾ ਦੇਣਗੇ। ਇਸ ਸਿਆਸਤ ਵਿਚ ਪੰਜਾਬ ਦਾ ਹਰ ਵਾਸੀ ਸ਼ਾਮਲ ਹੋਵੇਗਾ। ਇਹ ਸਿਆਸਤ ਸਰਬੱਤ ਦੇ ਭਲੇ ਲਈ ਹੋਵੇਗੀ। ਇਸ ਮੌਕੇ ਸ੍ਰੀ ਕੇਜਰੀਵਾਲ ਨੇ ਕਿਹਾ ਕਿ ਪਾਰਟੀ ਵੱਲੋਂ ਪੰਜਾਬ ਵਿੱਚ ਮੁੱਖ ਮੰਤਰੀ ਲਈ ਉਮੀਦਵਾਰ ਸਿੱਖ ਸ਼ਖ਼ਸੀਅਤ ਹੀ ਹੋਵੇਗੀ। ਪੰਜਾਬ ਦੇ ਲੋਕ ਹੁਣ ਇੱਥੋਂ ਦੀ ਰਾਜਨੀਤੀ ਵਿਚ ਬਦਲਾਅ ਚਾਹੁੰਦੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਵੀ ਦਿੱਲੀ ਵਿੱਚ ਸਥਾਪਤ ‘ਆਪ’ ਦੀ ਸਰਕਾਰ ਵਾਂਗ ਵੱਡੀਆਂ ਸਹੂਲਤਾਂ ਚਾਹੁੰਦੇ ਹਨ। ਉਨ੍ਹਾਂ ਕੁੰਵਰ ਵਿਜੇ ਪ੍ਰਤਾਪ ਨੂੰ ਆਪਣਾ ਅਫ਼ਸਰ ਭਰਾ ਆਖਿਆ ਅਤੇ ਕਿਹਾ ਕਿ ਆਮ ਆਦਮੀ ਪਾਰਟੀ ਹਰ ਵਰਗ ਦੇ ਲੋਕਾਂ ਦੀ ਪਾਰਟੀ ਹੈ । ਇਸ ਦੌਰਾਨ ਕੁਝ ਲੋਕਾਂ ਵੱਲੋਂ ਸ੍ਰੀ ਕੇਜਰੀਵਾਲ ਦਾ ਹਵਾਈ ਅੱਡੇ ਦੇ ਸਾਹਮਣੇ ਅਤੇ ਸਰਕਟ ਹਾਊਸ ਦੇ ਬਾਹਰ ਵਿਰੋਧ ਵੀ ਕੀਤਾ ਹੈ। ਪ੍ਰਦਰਸ਼ਨਕਾਰੀਆਂ ਨੇ ਕੇਜਰੀਵਾਲ ਵਾਪਸ ਜਾਓ ਦੇ ਨਾਅਰੇ ਲਗਾਏ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜੰਮੂ ਕਸ਼ਮੀਰ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ 3 ਦਹਿਸ਼ਤਗਰਦ ਹਲਾਕ
Next article12ਵੀਂ ਦੀ ਪ੍ਰੀਖਿਆ: ਸੀਬੀਐੱਸਈ ਅਤੇ ਆਈਸੀਐੱਸਈ ਨੇ ਸੁਪਰੀਮ ਕੋਰਟ ਨੂੰ ਮੁਲਾਂਕਣ ਯੋਜਨਾ ’ਚ ਸੋਧ ਬਾਰੇ ਜਾਣੂ ਕਰਵਾਇਆ