ਅਹਿਮਦਾਬਾਦ— ਗੁਜਰਾਤ ਦੇ ਕੱਛ ‘ਚ ਇਕ ਭਿਆਨਕ ਹਾਦਸੇ ਦੀ ਖਬਰ ਹੈ। ਇਸ ਹਾਦਸੇ ‘ਚ 40 ਲੋਕਾਂ ਨੂੰ ਲੈ ਕੇ ਜਾ ਰਹੀ ਬੱਸ ਅਤੇ ਟਰੱਕ ਵਿਚਾਲੇ ਟੱਕਰ ਹੋ ਗਈ। ਇਸ ਹਾਦਸੇ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ। ਟੱਕਰ ਤੋਂ ਬਾਅਦ ਸਾਰੇ 7 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਇਹ ਹਾਦਸਾ ਕੇਰਾ ਮੁੰਦਰਾ ਰੋਡ ‘ਤੇ ਵਾਪਰਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਲੋਕ ਉਥੇ ਪਹੁੰਚ ਗਏ।
ਹਾਦਸੇ ‘ਚ ਜ਼ਖਮੀ ਹੋਏ 38 ਲੋਕਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਘਟਨਾ ਦੀ ਸੂਚਨਾ ਪੁਲਸ ਅਤੇ 108 ਦੀ ਟੀਮ ਨੂੰ ਦੇ ਦਿੱਤੀ ਗਈ ਹੈ। ਹਾਦਸੇ ਤੋਂ ਬਾਅਦ ਚਾਰੇ ਪਾਸੇ ਚੀਕ-ਚਿਹਾੜਾ ਪੈ ਗਿਆ ਅਤੇ ਕਈ ਲੋਕ ਖੂਨ ਨਾਲ ਲੱਥਪੱਥ ਦਿਖਾਈ ਦਿੱਤੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly