HOME ਕੇ.ਵੀ.ਕੇ., ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕਤਾ...

ਕੇ.ਵੀ.ਕੇ., ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕਤਾ ਕੈਂਪ ਆਯੋਜਿਤ

ਨਵਾਂਸ਼ਹਿਰ    (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਅਤੇ ਆਈ. ਸੀ. ਏ.ਆਰ. – ਅਟਾਰੀ ਦੀ ਅਗਵਾਈ ਹੇਠ, ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਵਿਖੇ ‘ਖਾਦਾਂ ਦੀ ਸੰਤੁਲਿਤ ਵਰਤੋਂ ਵਿਸ਼ੇ ’ਤੇ ਇੱਕ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਪ੍ਰੋਗਰਾਮ ਵਿੱਚ ਕੁੱਲ 108 ਪੇਂਡੂ ਨੌਜਵਾਨ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ।ਕੈਂਪ ਦੌਰਾਨ ਡਾ. ਪ੍ਰਦੀਪ ਕੁਮਾਰ, ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ) ਨੇ ਖਾਦਾਂ ਦੀ ਸੰਤੁਲਿਤ ਵਰਤੋਂ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਅਤੇ ਟਿਕਾਊ ਖੇਤੀ ਉਤਪਾਦਨ ਨੂੰ ਯਕੀਨੀ ਬਣਾਉਣ ਲਈ ਜੈਵਿਕ ਖਾਦਾਂ (ਰੂੜੀ ਦੀ ਖਾਦ) ਅਤੇ ਬਾਇਓ- ਫਰਟੀਲਾਈਜ਼ਰਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਇਸ ਗੱਲ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਕਿ ਮਨੁੱਖੀ ਸਿਹਤ ਦੀ ਰੱਖਿਆ ਲਈ ਮਿੱਟੀ ਦੀ ਸਿਹਤ ਨੂੰ ਬਚਾਉਣਾ ਬੇਹੱਦ ਜ਼ਰੂਰੀ ਹੈ। ਡਾ. ਰਜਿੰਦਰ ਕੌਰ, ਸਹਾਇਕ ਪ੍ਰੋਫੈਸਰ (ਹੋਮ ਸਾਇੰਸ) ਨੇ ਪੇਂਡੂ ਕੁੜੀਆਂ ਅਤੇ ਔਰਤਾਂ ਵਿੱਚ ਕੁਪੋਸ਼ਣ ਦੀ ਸਮੱਸਿਆ ਨੂੰ ਦੂਰ ਕਰਨ ਲਈ ਸੰਤੁਲਿਤ ਖੁਰਾਕ ਦੇ ਮਹੱਤਵ ਬਾਰੇ ਸਮਝਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵਿੱਚ ਦਾਖ਼ਲੇ ਦੀ ਪ੍ਰਕਿਰਿਆ ਅਤੇ ਉੱਥੇ ਉਪਲਬਧ ਉੱਚ ਸਿੱਖਿਆ ਦੇ ਵੱਖ-ਵੱਖ ਮੌਕਿਆਂ ਬਾਰੇ ਵੀ ਮਾਰਗਦਰਸ਼ਨ ਕੀਤਾ। ਇਸੇ ਤਰ੍ਹਾਂ  ਰੇਣੂ ਬਾਲਾ, ਡੈਮੋਨਸਟਰ (ਹੋਮ ਸਾਇੰਸ) ਨੇ ਪ੍ਰੋਗਰਾਮ ਵਿੱਚ ਸ਼ਾਮਲ ਨੌਜਵਾਨਾਂ ਨੂੰ ਕੇ.ਵੀ.ਕੇ. ਵੱਲੋਂ ਪੇਂਡੂ ਕਿਸਾਨਾਂ ਅਤੇ ਬੀਬੀਆਂ ਲਈ ਚਲਾਏ ਜਾ ਰਹੇ ਵੱਖ-ਵੱਖ ਸਿਖਲਾਈ ਕੋਰਸਾਂ ਬਾਰੇ ਜਾਣੂ ਕਰਵਾਇਆ ।ਪ੍ਰੋਗਰਾਮ ਦੇ ਅਖੀਰ ਵਿੱਚ ਸਕੂਲ ਆਫ ਐਮੀਨੈਂਸ ਦੇ ਪ੍ਰਿੰਸੀਪਲ ਸਰਬਜੀਤ ਸਿੰਘ ਨੇ ਪੀ.ਏ.ਯੂ. ਕੇ.ਵੀ.ਕੇ. ਦੀ ਟੀਮ ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਲਈ ਅਜਿਹਾ ਗਿਆਨਵਰਧਕ ਅਤੇ ਲਾਹੇਵੰਦ ਪ੍ਰੋਗਰਾਮ ਉਲੀਕਣ ਲਈ ਕਿਸੀ ਵਿਗਿਆਨ ਕੇਂਦਰ ਦੀ ਪੂਰੀ ਟੀਮ ਦਾ ਧੰਨਵਾਦ ਕੀਤਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਵਰਿੰਦਰ ਕੁਮਾਰ ਵਿੱਕੀ ਨੇ ਚੋਣ ਪ੍ਰਚਾਰ ਕੀਤਾ ਤੇਜ਼ ਲੋਕਾਂ ਤੋਂ ਮਿਲ ਰਿਹਾ ਹੈ ਸਮਰਥਨ
Next articleਮਹਿੰਗਾਈ ਦੀ ਜਨਨੀ ਭਾਜਪਾ ਅਤੇ ਭ੍ਰਿਸ਼ਟਾਚਾਰ ਨੂੰ ਸਿਖਰਾਂ ‘ਤੇ ਪਹੁੰਚਾਉਣ ਵਾਲੀ ‘ਆਪ’ ਸਰਕਾਰ ਦੇ ਰਾਜ ਵਿੱਚ ਹਰ ਵਰਗ ਦੇ ਲੋਕ ਅਸੁਰੱਖਿਅਤ ਅਤੇ ਠੱਗਿਆ ਮਹਿਸੂਸ ਕਰ ਰਹੇ ਹਨ- ਬਾਵਾ