— ਮਚਾਕੀ ਕਲਾਂ ਸਕੂਲ ’ਚ ਲਗਾਏ ਪੌਦੇ —
ਫਰੀਦਕੋਟ (ਸਮਾਜ ਵੀਕਲੀ) (ਸ਼ਿਵਨਾਥ ) ਪ੍ਰਮੁੱਖ ਗੈਰ ਸਰਕਾਰੀ ਸਮਾਜ ਸੇਵੀ ਸੰਸਥਾ ਐਲ.ਬੀ.ਸੀ.ਟੀ. (ਲਾਰਡ ਬੁੱਧਾ ਚੈਰੀਟੇਬਲ ਟਰੱਸਟ) ਦੀ ਜਿਲ੍ਹਾ ਇਕਾਈ ਫਰੀਦਕੋਟ ਵੱਲੋਂ ਰੁੱਖ ਲਗਾਓ ਮੁਹਿੰਮ ਲਗਾਤਾਰ ਜਾਰੀ ਹੈ। ਇਸ ਮੁਹਿੰਮ ਨੂੰ ਅੱਗੇ ਤੋਰਦੇ ਹੋਏ ਅੱਜ ਜਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਚਾਕੀ ਕਲਾਂ ਵਿਖੇ ਅਮਰੂਦ, ਜਾਮੁਣ, ਨਿੰਬੂ, ਸੁਹਾਜਣਾਂ, ਗੁਲਾਬ ਅਤੇ ਕਲੀ ਦੇ 51 ਪੌਦੇ ਲਗਾਏ ਗਏ। ਪੌਦੇ ਲਗਾਉਣ ਦੀ ਇਹ ਰਸਮ ਟਰੱਸਟ ਸੰਸਥਾਪਕ ਜਗਦੀਸ਼ ਰਾਏ ਢੋਸੀਵਾਲ, ਚੀਫ ਪੈਟਰਨ ਮੈਡਮ ਹੀਰਾਵਤੀ, ਜਿਲ੍ਹਾ ਪ੍ਰਧਾਨ ਡੀ.ਪੀ.ਐੱਸ. ਭੋਲਾ, ਸੀਨੀਅਰ ਮੀਤ ਪ੍ਰਧਾਨ, ਇੰਸ. ਰਮੇਸ਼ ਕੁਮਾਰ ਬਾਰੋਲੀਆ, ਮੁੱਖ ਸਲਾਹਕਾਰ ਸ੍ਰੀ ਕ੍ਰਿਸ਼ਨ ਆਰ.ਏ. ਅਤੇ ਸੀਨੀਅਰ ਮੈਂਬਰ ਨਿਰਮਲ ਸਿੰਘ ਸੰਧੂ ਵੱਲੋਂ ਸਾਂਝੇ ਤੌਰ ’ਤੇ ਅਦਾ ਕੀਤੀ ਗਈ। ਇਸ ਮੌਕੇ ਸਕੂਲ ਪ੍ਰਿੰਸੀਪਲ ਤਰਕੇਸ਼ਵਰ ਭਾਰਤੀ, ਕੁਲਦੀਪ ਕੌਰ, ਵਿਜੇ ਕੁਮਾਰੀ ਅਤੇ ਹਰਵਿੰਦਰ ਕੌਰ (ਸਾਰੇ ਲੈਕਚਰਾਰ), ਅਮਨਦੀਪ ਕੌਰ ਮੈਥ ਮਿਸਟ੍ਰੈਸ ਅਤੇ ਨਵਜੀਤ ਕੌਰ ਸਾਇੰਸ ਮਿਸਟ੍ਰੈਸ (ਈਕੋ ਕਲੱਬ ਇੰਚਾਰਜ) ਅਤੇ ਹੋਰਨਾਂ ਸਟਾਫ ਮੈਂਬਰਾਂ ਤੋਂ ਇਲਾਵਾ ਸਕੂਲੀ ਵਿਦਿਆਰਥੀ ਮੌਜੂਦ ਸਨ। ਪੌਦੇ ਲਗਾਉਣ ਉਪਰੰਤ ਪ੍ਰਧਾਨ ਢੋਸੀਵਾਲ ਸਮੇਤ ਸਮੂਹ ਬੁਲਾਰਿਆਂ ਨੇ ਮਨੁੱਖੀ ਜੀਵਨ ਵਿੱਚ ਰੁੱਖਾਂ ਦੀ ਅਹਿਮੀਅਤ ਅਤੇ ਲੋੜ ਬਾਰੇ ਦੱਸਿਆ। ਵਿਦਿਆਰਥੀਆਂ ਨੂੰ ਵਾਤਾਵਰਣ ਨੂੰ ਸ਼ੁੱਧ ਰੱਖਣ ਵਿੱਚ ਰੁੱਖ ਲਗਾਉਣ ਮੁਹਿੰਮ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਟਰੱਸਟ ਆਗੂਆਂ ਨੇ ਦੱਸਿਆ ਕਿ ਉਹ ਟਰੱਸਟ ਵੱਲੋਂ ਚਲਾਈ ਗਈ ਇਸ ਮੁਹਿੰਮ ਤਹਿਤ ਜਿਲ੍ਹੇ ਦੇ ਕੁਝ ਹੋਰ ਸਕੂਲਾਂ ਵਿੱਚ ਵੀ ਪੌਦੇ ਲਗਾਏ ਜਾਣਗੇ। ਪਹੁੰਚੇ ਆਗੂਆਂ ਦਾ ਸਵਾਗਤ ਅਤੇ ਧੰਨਵਾਦ ਕਰਦੇ ਹੋਏ ਉੱਘੇ ਸਮਾਜ ਸੇਵਕ ਅਤੇ ਸਕੂਲ ਪ੍ਰਿੰਸੀਪਲ ਤਰਕੇਸ਼ਵਰ ਭਾਰਤੀ ਨੇ ਕਿਹਾ ਕਿ ਲਾਰਡ ਬੁੱਧਾ ਚੈਰੀਟੇਬਲ ਟਰੱਸਟ ਵੱਲੋਂ ਚਲਾਈ ਜਾ ਰਹੀ ਰੁੱਖ ਲਗਾਓ ਮੁਹਿੰਮ ਸ਼ਲਾਘਾਯੋਗ ਕਾਰਜ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਹ ਸੰਸਥਾ ਪਿਛਲੇ ਲੰਮੇ ਸਮੇਂ ਤੋਂ ਸਮਾਜ ਸੇਵਾ ਦੇ ਕਾਰਜ ਕਰਦੀ ਆ ਰਹੀ ਹੈ ਜਿਸ ਲਈ ਟੀਮ ਦੇ ਸਮੁੱਚੇ ਮੈਂਬਰ ਵਧਾਈ ਦੇ ਪਾਤਰ ਹਨ। ਇਸ ਮੌਕੇ ਸਕੂਲ ਈਕੋ ਕਲੱਬ ਦੀ ਇੰਚਾਰਜ ਨਵਜੀਤ ਕੌਰ ਸਾਇੰਸ ਮਿਸਟ੍ਰੈਸ ਨੇ ਵਿਸ਼ਵਾਸ ਦਿਵਾਇਆ ਕਿ ਉਹ ਟਰੱਸਟ ਵੱਲੋਂ ਲਗਾਏ ਗਏ ਸਾਰੇ ਪੌਦਿਆਂ ਦੀ ਸਹੀ ਢੰਗ ਨਾਲ ਦੇਖ ਭਾਲ ਅਤੇ ਸਾਂਭ ਸੰਭਾਲ ਕਰਨਗੇ।ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly






