ਨਾਗਪੁਰ (ਸਮਾਜ ਵੀਕਲੀ): ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਮੁਲਕ ਵਿੱਚ ਖੇਤੀ ਸੈਕਟਰ ਨੂੰ ਸਭ ਤੋਂ ਘੱਟ ਨਿੱਜੀ ਨਿਵੇਸ਼ ਮਿਲਿਆ ਹੈ। ਇੱਥੇ ਇੱਕ ਸਮਾਗਮ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਵਾਪਸ ਲੈਣ ਦਾ ਫ਼ੈਸਲਾ ਲੈਣ ਮਗਰੋਂ ਵੀ ਸਰਕਾਰ ਨਿਰਾਸ਼ ਨਹੀਂ ਹੈ। ਸ੍ਰੀ ਤੋਮਰ ਇੱਥੇ ਖੇਤੀ ਸਬੰਧੀ ਪ੍ਰਦਰਸ਼ਨੀ ‘ਐਗਰੋਵਿਜ਼ਨ’ ਮੌਕੇ ਗੱਲ ਕਰ ਰਹੇ ਸਨ। ਉਨ੍ਹਾਂ ਕਿਹਾ,‘ਅਸੀਂ ਖੇਤੀ ਸੁਧਾਰ ਕਾਨੂੰਨ ਲਿਆਂਦੇ ਪਰ ਕੁਝ ਲੋਕਾਂ ਨੂੰ ਇਹ ਪਸੰਦ ਨਹੀਂ ਸਨ ਜੋ ਕਿ ਆਜ਼ਾਦੀ ਦੇ 70 ਸਾਲਾਂ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਲਿਆਏ ਜਾਣ ਵਾਲੇ ਵੱਡੇ ਸੁਧਾਰ ਸਨ।’ ਉਨ੍ਹਾਂ ਕਿਹਾ ਕਿ ਖੇਤੀ ਸੈਕਟਰ ਨੂੰ ਵੱਡੇ ਪੱਧਰ ’ਤੇ ਨਿਵੇਸ਼ ਦੀ ਲੋੜ ਹੈ ਜਦਕਿ ਇਸ ਨੂੰ ਸਭ ਤੋਂ ਘੱਟ ਨਿੱਜੀ ਨਿਵੇਸ਼ ਮਿਲਿਆ ਹੈ। ਇਸ ਪ੍ਰਦਰਸ਼ਨੀ ਦੇ ਮੁੱਖ ਪ੍ਰਬੰਧਕ ਕੇਂਦਰੀ ਮੰਤਰੀ ਨਿਤਿਨ ਗਡਕਰੀ ਵੀ ਇਸ ਮੌਕੇ ਹਾਜ਼ਰ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly