ਸਮਾਜ ਵੀਕਲੀ ਯੂ ਕੇ
ਜਲੰਧਰ – ਅੰਬੇਡਕਰ ਮਿਸ਼ਨ ਸੁਸਾਇਟੀ (ਰਜਿ.), ਪੰਜਾਬ ਦੇ ਜਨਰਲ ਸਕੱਤਰ ਬਲਦੇਵ ਰਾਜ ਭਾਰਦਵਾਜ ਨੇ ਇੱਕ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਸੁਸਾਇਟੀ ਵੱਲੋਂ ਅੰਬੇਡਕਰ ਮਿਸ਼ਨ ਸੁਸਾਇਟੀ ਦੇ ਸੰਸਥਾਪਕ, ਪ੍ਰਸਿੱਧ ਅੰਬੇਡਕਰਵਾਦੀ, ਮਹਾਨ ਚਿੰਤਕ, ਨਿਡਰ ਬੁਲਾਰੇ ਮਰਹੂਮ ਸ਼੍ਰੀ ਲਾਹੌਰੀ ਰਾਮ ਬਾਲੀ ਦੇ ਪ੍ਰੀਨਿਰਵਾਣ ਨੂੰ ਸਮਰਪਿਤ ਸੈਮੀਨਾਰ ਅੰਬੇਡਕਰ ਭਵਨ, ਡਾ. ਅੰਬੇਡਕਰ ਮਾਰਗ, ਜਲੰਧਰ ਵਿਖੇ 11 ਜੁਲਾਈ ਨੂੰ ਸ਼ਾਮ 4 ਵਜੇ ਕਰਵਾਇਆ ਜਾ ਰਿਹਾ ਹੈ। ਸੈਮੀਨਾਰ ਦਾ ਵਿਸ਼ਾ ‘ਅਜੋਕੇ ਸਮੇਂ ਵਿੱਚ ਸ੍ਰੀ ਬਾਲੀ ਜੀ ਦੇ ਅੰਬੇਡਕਰ ਮਿਸ਼ਨ ਅਤੇ ਸਮਾਜਿਕ ਨਿਆਂ ਲਈ ਯੋਗਦਾਨ, ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਤੋਂ ਪ੍ਰੇਰਨਾ ਅਤੇ ਉਨ੍ਹਾਂ ਦੁਆਰਾ ਲਿਖਤ ਸਾਹਿਤ ਦੀ ਸਮਾਜ ਅਤੇ ਦੇਸ਼ ਨੂੰ ਜਰੂਰਤ’ ਹੋਵੇਗਾ।
ਪ੍ਰੋਫੈਸਰ ਜਗਮੋਹਨ ਸਿੰਘ (ਸ਼ਹੀਦ ਭਗਤ ਸਿੰਘ ਜੀ ਦੇ ਭਾਣਜੇ), ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ ਮੁੱਖ ਬੁਲਾਰੇ ਦੇ ਤੌਰ ਤੇ ਸ਼ਿਰਕਤ ਕਰਨਗੇ। ਸਮਾਗਮ ਵਿੱਚ ਹੋਰ ਵੀ ਬੁੱਧੀਜੀਵੀ ਸ੍ਰੀ ਐਲ. ਆਰ. ਬਾਲੀ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ।






