ਲਖੀਮਪੁਰ ਕੇਸ: ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਬਾਰੇ ਫ਼ੈਸਲਾ ਅੱਜ

ਨਵੀਂ ਦਿੱਲੀ (ਸਮਾਜ ਵੀਕਲੀ): ਲਖੀਮਪੁਰ ਖੀਰੀ ’ਚ ਚਾਰ ਕਿਸਾਨਾਂ ਨੂੰ ਦਰੜਨ ਸਮੇਤ ਅੱਠ ਵਿਅਕਤੀਆਂ ਦੀ ਮੌਤ ਦੇ ਮਾਮਲੇ ’ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਮਿਲੀ ਜ਼ਮਾਨਤ ਰੱਦ ਕਰਾਉਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਵੱਲੋਂ ਸੋਮਵਾਰ ਨੂੰ ਫ਼ੈਸਲਾ ਸੁਣਾਇਆ ਜਾਵੇਗਾ। ਚੀਫ਼ ਜਸਟਿਸ ਐੱਨ ਵੀ ਰਾਮੰਨਾ ਦੀ ਅਗਵਾਈ ਹੇਠਲੇ ਬੈਂਚ ਵੱਲੋਂ ਸੋਮਵਾਰ ਸਵੇਰੇ ਸਾਢੇ 10 ਵਜੇ ਫ਼ੈਸਲਾ ਸੁਣਾਏ ਜਾਣ ਦੀ ਸੰਭਾਵਨਾ ਹੈ। ਸਿਖਰਲੀ ਅਦਾਲਤ ਨੇ ਕਿਸਾਨਾਂ ਵੱਲੋਂ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਵਾਲੀ ਅਰਜ਼ੀ ’ਤੇ 4 ਅਪਰੈਲ ਨੂੰ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਅਲਾਹਾਬਾਦ ਹਾਈ ਕੋਰਟ ਵੱਲੋਂ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇਣ ਦੇ ਫ਼ੈਸਲੇ ’ਤੇ ਸਵਾਲ ਉਠਾਏ ਸਨ।

ਵਿਸ਼ੇਸ਼ ਬੈਂਚ ਨੇ ਯੂਪੀ ਸਰਕਾਰ ਵੱਲੋਂ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਅਪੀਲ ਨਾ ਦਾਖ਼ਲ ਕਰਨ ਦਾ ਵੀ ਨੋਟਿਸ ਲਿਆ ਸੀ। ਕਿਸਾਨਾਂ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲਾਂ ਦੁਸ਼ਯੰਤ ਦਵੇ ਅਤੇ ਪ੍ਰਸ਼ਾਂਤ ਭੂਸ਼ਨ ਵੱਲੋਂ ਦਿੱਤੀਆਂ ਦਲੀਲਾਂ ਦਾ ਵੀ ਬੈਂਚ ਨੇ ਨੋਟਿਸ ਲਿਆ ਸੀ ਜਿਨ੍ਹਾਂ ’ਚ ਕਿਹਾ ਗਿਆ ਸੀ ਕਿ ਹਾਈ ਕੋਰਟ ਨੇ ਚਾਰਜਸ਼ੀਟ ’ਤੇ ਵਿਸਥਾਰ ਨਾਲ ਵਿਚਾਰ ਨਹੀਂ ਕੀਤਾ ਅਤੇ ਸਿਰਫ਼ ਐੱਫਆਈਆਰ ’ਤੇ ਭਰੋਸਾ ਜਤਾਇਆ ਜਿਸ ’ਚ ਸਿਰਫ਼ ਇਕ ਵਿਅਕਤੀ ਨੂੰ ਗੋਲੀਆਂ ਲੱਗਣ ਦਾ ਦਾਅਵਾ ਕੀਤਾ ਗਿਆ ਸੀ। ਯੂਪੀ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮਹੇਸ਼ ਜੇਠਮਲਾਨੀ ਨੇ ਕਿਹਾ ਸੀ ਕਿ ਮੁਲਜ਼ਮ ਮੁਲਕ ਤੋਂ ਬਾਹਰ ਨਹੀਂ ਜਾਵੇਗਾ ਅਤੇ ਉਸ ਦਾ ਕੋਈ ਅਪਰਾਧਕ ਪਿਛੋਕੜ ਨਹੀਂ ਹੈ। ਹਾਈ ਕੋਰਟ ਨੇ ਪੋਸਟਮਾਰਟਮ ਰਿਪੋਰਟ ਸਮੇਤ ਹੋਰ ਤੱਥਾਂ ਦਾ ਨੋਟਿਸ ਲੈਂਦਿਆਂ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਸੀ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬਿਜਲੀ ਸੰਕਟ: ਤਲਵੰਡੀ ਸਾਬੋ ਥਰਮਲ ਪਲਾਂਟ ਦਾ ਇੱਕ ਯੂਨਿਟ ਬੰਦ
Next articleਪੰਜ ਫੀਸਦ ਦੀ ਟੈਕਸ ਸਲੈਬ ਹਟਾ ਸਕਦੀ ਹੈ ਜੀਐੱਸਟੀ ਕੌਂਸਲ