ਲਖੀਮਪੁਰ ਖੀਰੀ ਮਾਮਲਾ: ਭਾਜਪਾ ਨੇਤਾ ਸਣੇ ਚਾਰ ਮੁਲਜ਼ਮ ਗ੍ਰਿਫ਼ਤਾਰ

Lakhimpur Kheri violence

ਲਖੀਮਪੁਰ ਖੀਰੀ (ਸਮਾਜ ਵੀਕਲੀ) : ਲਖੀਮਪੁਰ ਖੀਰੀ ਵਿੱਚ 3 ਅਕਤੂਬਰ ਨੂੰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਟੱਕਰ ਮਾਰ ਕੇ ਮਾਰਨ ਵਾਲੀ ਐੱਸਯੂਵੀ ਦੇ ਅੰਦਰ ਬੈਠੇ ਭਾਜਪਾ ਨੇਤਾ ਸਮੇਤ ਚਾਰ ਹੋਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸੋਮਵਾਰ ਦੇਰ ਰਾਤ ਏਡੀਜੀ (ਕਾਨੂੰਨ ਅਤੇ ਵਿਵਸਥਾ) ਪ੍ਰਸ਼ਾਂਤ ਕੁਮਾਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ, ‘ਮੁਲਜ਼ਮ ਸੁਮਿਤ ਜੈਸਵਾਲ, ਸ਼ਿਸ਼ੂਪਾਲ, ਨੰਦਨ ਸਿੰਘ ਬਿਸ਼ਟ ਅਤੇ ਸੱਤਿਆ ਪ੍ਰਕਾਸ਼ ਤ੍ਰਿਪਾਠੀ ਨੂੰ ਲਖੀਮਪੁਰ ਖੀਰੀ ਪੁਲੀਸ ਅਤੇ ਕ੍ਰਾਈਮ ਬ੍ਰਾਂਚ ਦੀ ਸਵੈਟ ਟੀਮ ਨੇ ਗ੍ਰਿਫਤਾਰ ਕੀਤਾ ਹੈ। ਸੱਤਿਆ ਪ੍ਰਕਾਸ਼ ਤ੍ਰਿਪਾਠੀ ਤੋਂ ਲਾਇਸੈਂਸੀ ਰਿਵਾਲਵਰ ਅਤੇ ਤਿੰਨ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।’

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article‘Czech Prez currently unable to perform any duties due to health reasons’
Next articleਲਖੀਮਪੁਰ ਖੀਰੀ ਹਿੰਸਾ: ਵਿਸ਼ੇਸ਼ ਜਾਂਚ ਟੀਮ ਨੇ 50 ਤੋਂ ਵੱਧ ਕਿਸਾਨਾਂ ਨੂੰ ਤਲਬ ਕੀਤਾ, 15 ਨੇ ਬਿਆਨ ਦਰਜ ਕਰਵਾਏ