ਲਖੀਮਪੁਰ ਖੀਰੀ ਹਿੰਸਾ ਸਬੰਧੀ ਗ੍ਰਹਿ ਰਾਜ ਮੰਤਰੀ ਦੇ ਪੁੱਤ ਸਣੇ ਕਈ ਹੋਰਾਂ ਖ਼ਿਲਾਫ਼ ਕੇਸ ਦਰਜ, ਲਖੀਮਪੁਰ ਵਿੱਚ ਇੰਟਰਨੈੱਟ ਬੰਦ

Lakhimpur Kheri violence

ਲਖਨਊ (ਸਮਾਜ ਵੀਕਲੀ) : ਪੁਲੀਸ ਨੇ ਲਖੀਮਪੁਰ ਖੀਰੀ ਹਿੰਸਾ ਸਬੰਧੀ ਦੋ ਐੱਫਆਈਆਰ ਦਰਜ ਕੀਤੀਆਂ ਹਨ। ਵਧੀਕ ਮੁੱਖ ਸਕੱਤਰ (ਗ੍ਰਹਿ) ਅਵਨੀਸ਼ ਅਵਸਥੀ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਸਮੇਤ ਕਈ ਹੋਰ ਅਣਪਛਾਤਿਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐੱਫਆਈਆਰ ਦੀ ਕਾਪੀ ਫਿਲਹਾਲ ਉਨ੍ਹਾਂ ਕੋਲ ਨਹੀਂ ਹੈ। ਇਸ ਲਈ ਵਿਸਥਾਰਪੂਰਵਕ ਜਾਣਕਾਰੀ ਉਪਲਬੱਧ ਨਹੀਂ ਹੈ ਕਿ ਕਿਹੜੀਆਂ ਧਾਰਾਵਾਂ ਅਧੀਨ ਕੇਸ ਦਰਜ ਕੀਤਾ ਗਿਆ ਹੈ। ਦੂਜੇ ਪਾਸੇ ਲਖੀਮਪੁਰ ਖੀਰੀ ਵਿੱਚ ਮੌਜੂਦ ਪੁਲੀਸ ਦੇ ਵਧੀਕ ਡਾਇਰੈਕਟਰ ਜਨਰਲ ਪ੍ਰਸ਼ਾਂਤ ਕੁਮਾਰ ਨੇ ਦੱਸਿਆ, ‘ਮੈਂ ਮੌਕੇ ‘ਤੇ ਹਾਂ। ਇਸ ਮਾਮਲੇ ਵਿੱਚ ਦੋਵਾਂ ਪਾਸਿਆਂ ਤੋਂ ਐੱਫਆਈਆਰ ਦਰਜ ਕੀਤੀਆਂ ਗਈਆਂ ਹਨ। ਪੂਰੀ ਜਾਣਕਾਰੀ ਇਸ ਵੇਲੇ ਉਪਲਬਧ ਨਹੀਂ ਹੈ ਕਿਉਂਕਿ ਇੱਥੇ ਇੰਟਰਨੈੱਟ ਕੰਮ ਨਹੀਂ ਕਰ ਰਿਹਾ।’

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article14ਵਾਂ ਰਾਜ ਪੱਧਰੀ ਰਾਜ ਪੁਰਸਕਾਰ ਸਮਾਰੋਹ 6 ਅਕਤੂਬਰ ਨੂੰ
Next articleਮੰਤਰੀ ਮਿਸ਼ਰੇ ਦੇ ਪੁੱਤਰ ਮੋਨੂੰ ਉੱਤੇ ਕ਼ਤਲ ਦਾ ਪਰਚਾ ਹੋਵੇ ਦਰਜ