ਲਖਨਊ (ਸਮਾਜ ਵੀਕਲੀ) : ਲਖੀਮਪੁਰ ਖੀਰੀ ਮਾਮਲੇ ਦੀ ਜਾਂਚ ਸੇਵਾਮੁਕਤ ਜੱਜ ਦੀ ਥਾਂ ਮੌਜੂਦਾ ਜੱਜ ਤੋਂ ਕਰਵਾਉਣ ਦੀ ਮੰਗ ਕਰਦਿਆਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਕਿਹਾ ਕਿ ਨਿਰਪੱਖ ਜਾਂਚ ਲਈ ਜ਼ਰੂਰੀ ਹੈ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਪ੍ਰਿਯੰਕਾ ਗਾਂਧੀ ਨੇ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਣ ਬਹਰਾਇਚ ਜਾਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ,‘ਮੇਰੇ ਵਿਚਾਰ ਵਿੱਚ ਹੀ ਨਹੀਂ ਬਲਕਿ ਪਰਿਵਾਰਾਂ ਦੇ ਨਜ਼ਰੀਏ ਤੋਂ ਵੀ ਇਸ ਮਾਮਲੇ ਦੀ ਜਾਂਚ ਸੁਪਰੀਮ ਕੋਰਟ ਜਾਂ ਹਾਈਕੋਰਟ ਦੇ ਕਿਸੇ ਮੌਜੂਦਾ ਜੱਜ ਦੁਆਰਾ ਕੀਤੀ ਜਾਣੀ ਚਾਹੀਦੀ ਹੈ, ਨਾ ਕਿ ਇੱਕ ਰਿਟਾਇਰਡ ਜੱਜ ਤੋਂ। ਮੈਂ ਜਾਂਚ ‘ਤੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੀ ਕਿਉਂਕਿ ਇਹ ਹਾਲੇ ਸ਼ੁਰੂ ਨਹੀਂ ਹੋਈ ਹੈ ਪਰ ਮੈਂ ਸਿਰਫ ਇਹ ਕਹਿ ਸਕਦੀ ਹਾਂ ਕਿ ਨਿਰਪੱਖ ਜਾਂਚ ਲਈ ਉਸ ਮੰਤਰੀ (ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ) ਨੂੰ ਅਸਤੀਫਾ ਦੇਣਾ ਪਏਗਾ ਕਿਉਂਕਿ ਉਹ ਗ੍ਰਹਿ ਮੰਤਰੀ (ਰਾਜ) ਅਤੇ ਇਹ ਸਭ ਉਸ ਦੇ ਅਧੀਨ ਆਉਂਦਾ ਹੈ।’
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly