ਲਖੀਮਪੁਰ ਖੀਰੀ ਹਿੰਸਾ: ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਸੋਮਵਾਰ ਨੂੰ ਸੁਣਾਏਗੀ ਫ਼ੈਸਲਾ

ਨਵੀਂ ਦਿੱਲੀ (ਸਮਾਜ ਵੀਕਲੀ):  ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਤੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ ਸੋਮਵਾਰ ਨੂੰ ਆਪਣਾ ਫ਼ੈਸਲਾ ਸੁਣਾਏਗੀ। ਚੀਫ਼ ਜਸਟਿਸ ਐੱਨਵੀ ਰਾਮੰਨਾ, ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਹਿਮਾ ਕੋਹਲੀ ਦਾ ਬੈਂਚ ਸੋਮਵਾਰ ਨੂੰ ਸਵੇਰੇ 10.30 ਵਜੇ ਫ਼ੈਸਲਾ ਸੁਣਾਏਗਾ। ਅਦਾਲਤ ਨੇ 4 ਅਪਰੈਲ ਨੂੰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਕਰਨ ਵਾਲੀ ਕਿਸਾਨਾਂ ਦੀ ਪਟੀਸ਼ਨ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਭਗਵੰਤ ਸਿੰਘ ਮਾਨ ਆਪਣੇ ਦੋ ਮੰਤਰੀਆਂ ਨਾਲ ਸੋਮਵਾਰ ਨੂੰ ਦਿੱਲੀ ਦੇ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦੌਰਾ ਕਰਨਗੇ
Next articleਅਮਰੀਕਾ ਦੇ ਸ਼ਾਪਿੰਗ ਮਾਲ ’ਚ ਗੋਲੀਬਾਰੀ ਕਾਰਨ 12 ਜ਼ਖ਼ਮੀ