ਲਖੀਮਪੁਰ ਹਿੰਸਾ: ਅਸ਼ੀਸ਼ ਮਿਸ਼ਰਾ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ਉੱਤੇ ਭੇਜਿਆ

Ashish Mishra.

ਲਖੀਮਪੁਰ ਖੀਰੀ (ਸਮਾਜ ਵੀਕਲੀ):  ਲਖੀਮਪੁਰ ਖੀਰੀ ਵਿਚ ਹੋਈ ਹਿੰਸਾ ਦੇ ਮਾਮਲੇ ਵਿਚ ਅੱਜ ਉੱਤਰ ਪ੍ਰਦੇਸ਼ ਪੁਲੀਸ ਨੂੰ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਦਾ ਤਿੰਨ ਦਿਨ ਦਾ ਰਿਮਾਂਡ ਮਿਲ ਗਿਆ ਹੈ। ਜ਼ਿਕਰਯੋਗ ਹੈ ਕਿ 3 ਅਕਤੂਬਰ ਨੂੰ ਹੋਈ ਇਸ ਹਿੰਸਾ ਵਿਚ ਚਾਰ ਕਿਸਾਨਾਂ ਸਣੇ ਅੱਠ ਵਿਅਕਤੀਆਂ ਦੀ ਮੌਤ ਹੋ ਗਈ ਸੀ।

ਸਰਕਾਰੀ ਵਕੀਲ ਐੱਸ.ਪੀ. ਯਾਦਵ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਪੁਲੀਸ ਨੇ ਅਸ਼ੀਸ਼ ਦਾ 14 ਦਿਨਾਂ ਦਾ ਰਿਮਾਂਡ ਮੰਗਿਆ ਸੀ ਪਰ ਉਨ੍ਹਾਂ ਨੂੰ ਮੁਲਜ਼ਮ ਦਾ ਸਿਰਫ਼ ਤਿੰਨ ਦਿਨ 12 ਅਕਤੂਬਰ ਤੋਂ 15 ਅਕਤੂਬਰ ਤੱਕ ਦਾ ਰਿਮਾਂਡ ਮਿਲ ਸਕਿਆ। ਇਹ ਰਿਮਾਂਡ 15 ਅਕਤੂਬਰ ਨੂੰ ਖ਼ਤਮ ਹੋਵੇਗਾ। ਯਾਦਵ ਨੇ ਕਿਹਾ ਕਿ ਇਹ ਰਿਮਾਂਡ ਚੀਫ਼ ਜੁਡੀਸ਼ਲ ਮੈਜਿਸਟਰੇਟ ਚਿੰਤਾਰਾਮ ਵੱਲੋਂ ਇਸ ਸ਼ਰਤ ਉੱਤੇ ਦਿੱਤਾ ਗਿਆ ਕਿ ਅਸ਼ੀਸ਼ ਮਿਸ਼ਰਾ ਨੂੰ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ ਅਤੇ ਪੁੱਛਗਿਛ ਦੌਰਾਨ ਉਸ ਦੇ ਵਕੀਲ ਅਸ਼ੀਸ਼ ਦੇ ਨਾਲ ਰਹਿਣਗੇ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮਤਲਬੀ ਹੋ ਕੇ ਖੁਰ ਜਾਂਦੇ ਨੇ!
Next articleਪੰਜਾਬ ਦੇ ਸ਼ਹਿਰਾਂ ਅਤੇ ਪਿੰਡਾਂ ’ਚ ਲਾਲ ਲਕੀਰ ਅੰਦਰ ਰਹਿੰਦੇ ਵਸਨੀਕਾਂ ਨੂੰ ਮਿਲਣਗੇ ਮਾਲਕੀ ਹੱਕ: ਚੰਨੀ