ਲਖੀਮਪੁਰ ਹਿੰਸਾ: ਕੇਂਦਰੀ ਮੰਤਰੀ ਦੇ ਪੁੱਤਰ ਖ਼ਿਲਾਫ਼ ਕੇਸ ਦਰਜ

 

  • ਦੇਹਾਂ ਪੋਸਟਮਾਰਟਮ ਮਗਰੋਂ ਪਰਿਵਾਰਾਂ ਨੂੰ ਸੌਂਪੀਆਂ
  • ਇਹਤਿਆਤ ਵਜੋਂ ਇੰਟਰਨੈੱਟ ਸੇਵਾਵਾਂ ਅਜੇ ਵੀ ਬੰਦ
  • ਰੈਪਿਡ ਐਕਸ਼ਨ ਫੋਰਸ ਦੀਆਂ ਦੋ ਕੰਪਨੀਆਂ ਤਾਇਨਾਤ

ਨਵੀਂ ਦਿੱਲੀ (ਸਮਾਜ ਵੀਕਲੀ): ਕਿਸਾਨ ਆਗੂਆਂ ਵੱਲੋਂ ਬਣਾਏ ਦਬਾਅ ਮਗਰੋਂ ਉੱਤਰ ਪ੍ਰਦੇਸ਼ ਸਰਕਾਰ ਨੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਤੇ ਸਾਥੀਆਂ ਖਿਲਾਫ਼ ਧਾਰਾ 302 ਤਹਿਤ ਕੇਸ ਦਰਜ ਕਰਨ ਸਮੇਤ ਕਿਸਾਨਾਂ ਦੀਆਂ ਹੋਰ ਮੰਗਾਂ ਮੰਨ ਲਈਆਂ ਹਨ। ਅੰਦੋਲਨਕਾਰੀ ਕਿਸਾਨਾਂ ਤੇ ਸਥਾਨਕ ਪ੍ਰਸ਼ਾਸਨ ਦਰਮਿਆਨ ਹੋਏ ਸਮਝੌਤੇ ਤਹਿਤ ਇਸ ਪੂਰੇ ਮਾਮਲੇ ਦੀ ਹਾਈ ਕੋਰਟ ਦੇ ਸੇਵਾ ਮੁਕਤ ਜੱਜ ਤੋਂ ਜਾਂਚ ਕਰਵਾਈ ਜਾਵੇਗੀ। ਯੂਪੀ ਪੁਲੀਸ ਨੇ ਇਸ ਪੂਰੇ ਮਾਮਲੇ ਵਿੱਚ ਦੋ ਐੱਫਆਈਆਰ ਦਰਜ ਕੀਤੀਆਂ ਹਨ, ਜਿਨ੍ਹਾਂ ਵਿੱਚ ਆਸ਼ੀਸ਼ ਮਿਸ਼ਰਾ ਸਮੇਤ 15 ਵਿਅਕਤੀਆਂ ਦੇ ਨਾਂ ਸ਼ਾਮਲ ਹਨ।

ਸਮਝੌਤੇ ਦੀਆਂ ਹੋਰਨਾਂ ਸ਼ਰਤਾਂ ਵਿੱਚ ਹਿੰਸਾ ਦੌਰਾਨ ਮਾਰੇ ਗਏ ਚਾਰ ਕਿਸਾਨਾਂ ਦੇ ਪਰਿਵਾਰਾਂ ਨੂੰ 45-45 ਲੱਖ ਰੁਪਏ ਦੇ ਮੁਆਵਜ਼ੇ ਦੇ ਨਾਲ ਘਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਦੇਣਾ ਵੀ ਸ਼ਾਮਲ ਹੈ। ਜ਼ਖ਼ਮੀਆਂ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਮਿਲੇਗਾ। ਸਮਝੌਤੇ ਮਗਰੋਂ ਕਿਸਾਨਾਂ ਨੇ ਆਪਣਾ ਅੰਦੋਲਨ ਵਾਪਸ ਲੈ ਲਿਆ ਤੇ ਪੋਸਟ ਮਾਰਟਮ ਮਗਰੋਂ ਮ੍ਰਿਤਕ ਦੇਹਾਂ ਪੀੜਤ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ। ਉਂਜ ਇਹਤਿਆਤ ਵਜੋਂ ਲਖੀਮਪੁਰ ਖੀਰੀ ਵਿੱਚ ਰੈਪਿਡ ਐਕਸ਼ਨ ਫੋਰਸ ਦੀਆਂ ਦੋ ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ ਤੇ ਪੂਰੇ ਜ਼ਿਲ੍ਹੇ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਹਨ। ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਖੁ਼ਦ ਪੂਰੇ ਹਾਲਾਤ ’ਤੇ ਨਜ਼ਰ ਰੱਖੀ ਜਾ ਰਹੀ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪ੍ਰਿਯੰਕਾ ਗਾਂਧੀ 28 ਘੰਟਿਆਂ ਤੋਂ ਯੂਪੀ ਪੁਲੀਸ ਦੀ ਹਿਰਾਸਤ ਵਿੱਚ
Next articleਬਘੇਲ ਤੇ ਰੰਧਾਵਾ ਦੀ ਫੇਰੀ ਲਈ ਲਖਨਊ ਹਵਾਈ ਅੱਡੇ ਨੂੰ ਸੀ ਵਿਸ਼ੇਸ਼ ਹਦਾਇਤ