HOME ਲਾਲੀ ਬਾਜਵਾ ਨੇ ਹਮੇਸ਼ਾ ਅਕਾਲੀ ਦਲ ਦੀ ਚੜ੍ਹਦੀਕਲਾ ਲਈ ਮਿਹਨਤ ਕੀਤੀ ...

ਲਾਲੀ ਬਾਜਵਾ ਨੇ ਹਮੇਸ਼ਾ ਅਕਾਲੀ ਦਲ ਦੀ ਚੜ੍ਹਦੀਕਲਾ ਲਈ ਮਿਹਨਤ ਕੀਤੀ : ਆਗੂ

4
ਫੋਟੋ ਅਜਮੇਰ ਦੀਵਾਨਾ

ਹੁਸ਼ਿਆਰਪੁਰ   (ਸਮਾਜ ਵੀਕਲੀ)   ( ਤਰਸੇਮ ਦੀਵਾਨਾ ) –  ਸ਼੍ਰੋਮਣੀ ਅਕਾਲੀ ਦਲ ਦੇ ਨੌਜਵਾਨ ਆਗੂਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਨਵ ਨਿਯੁਕਤ ਸੀਨੀਅਰ ਮੀਤ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਦਾ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਨੌਜਵਾਨ ਦਵਿੰਦਰ ਸਿੰਘ ਭਾਰਜ ਵੱਲੋਂ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਗਿਆ ਜਿਨ੍ਹਾਂ ਦਾ ਲਾਲੀ ਬਾਜਵਾ ਵੱਲੋਂ ਪਾਰਟੀ ਵਿੱਚ ਸਵਾਗਤ ਕੀਤਾ ਗਿਆ। ਇਸ ਮੌਕੇ ਉਹਨਾਂ  ਕਿਹਾ ਕਿ ਲਾਲੀ ਬਾਜਵਾ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਅਕਾਲੀ ਦਲ ਦੀ ਮਜਬੂਤੀ ਲਈ ਕੰਮ ਕੀਤਾ ਜਾ ਰਿਹਾ ਹੈ ਅਤੇ ਜਦੋਂ ਵੀ ਪਾਰਟੀ ਨੂੰ ਜਰੂਰਤ ਪਈ ਤਦ ਲਾਲੀ ਬਾਜਵਾ ਨੇ ਅੱਗੇ ਹੋ ਕੇ ਪਾਰਟੀ ਲਈ ਕੰਮ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ  ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਲਗਾਤਾਰ ਮਜ਼ਬੂਤ ਹੋ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਅੰਦਰ ਅਕਾਲੀ ਦਲ ਦੀ ਸਰਕਾਰ ਬਣਨ ਜਾ ਰਹੀ ਹੈ। ਇਸ ਮੌਕੇ ਲੱਕੀ ਠਾਕੁਰ, ਹਰਪ੍ਰੀਤ ਸਿੰਘ ਰਿੰਕੂ ਬੇਦੀ, ਸਰਬਜੀਤ ਸਿੰਘ ਸਾਬੀ, ਕੁਲਵੀਰ, ਰਾਕੇਸ਼ ਚਾਵਲਾ, ਆਸ਼ੂ ਚਾਵਲਾ,ਸਾਬੀ ਸੱਗੀ, ਲਖਵਿੰਦਰ ਠੱਕਰ, ਕੁਲਦੀਪ ਸਿੰਘ, ਸੁਰੇਸ਼ ਸ਼ਰਮਾ, ਵਿਨੋਦ ਚੱਢਾ, ਮਿੱਠੂ ਚਾਵਲਾ, ਬਬਲੂ, ਐਰੀ ਚਾਵਲਾ ਆਦਿ ਵੀ ਮੌਜੂਦ ਰਹੇ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਬੇਗਮਪੁਰਾ ਟਾਈਗਰ ਫੋਰਸ ਦੇ ਆਗੂਆਂ ਨੇ ਯੂਜੀਸੀ ਐਕਟ 2016 ਨੂੰ ਤੁਰੰਤ ਲਾਗੂ ਕਰਨ ਲਈ ਰਾਸ਼ਟਰਪਤੀ ਨੂੰ ਭੇਜਿਆ ਮੰਗ ਪੱਤਰ
Next article5 ਅਪਰੈਲ ਨੂੰ ਜਲੰਧਰ ਵਿਖੇ ਕਰਵਾਏ ਜਾ ਰਹੇ ਸੈਮੀਨਾਰ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ