ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ ) ਜਤਿੰਦਰ ਸਿੰਘ ਲਾਲੀ ਬਾਜਵਾ ਹੁਸ਼ਿਆਰਪੁਰ ਜਿਲ੍ਹੇ ਵਿੱਚ ਅਕਾਲੀ ਦਲ ਦਾ ਮਾਣ ਅਤੇ ਪਹਿਚਾਣ ਹਨ ਅਤੇ ਇਨ੍ਹਾਂ ਵੱਲੋਂ ਹਮੇਸ਼ਾ ਹੀ ਪਾਰਟੀ ਵਰਕਰਾਂ ਅਤੇ ਪਾਰਟੀ ਹਾਈਕਮਾਂਡ ਦਰਮਿਆਨ ਪੁੱਲ ਦਾ ਕੰਮ ਕਰਦੇ ਹੋਏ ਅਕਾਲੀ ਦਲ ਨੂੰ ਮਜਬੂਤ ਕਰਨ ਵਿੱਚ ਅਹਿਮ ਰੋਲ ਨਿਭਾਇਆ ਗਿਆ, ਇਹ ਗੱਲਾ ਦਾ ਪ੍ਰਗਟਾਵਾ ਲਖਬੀਰ ਸਿੰਘ ਭਾਰਜ, ਭਜਨ ਸਿੰਘ, ਭੁਪਿੰਦਰ ਸਿੰਘ ਮਹਿੰਦੀਪੁਰ, ਨੰਬਰਦਾਰ ਵਲੋਂ ਲਾਲੀ ਬਾਜਵਾ ਨੂੰ ਵਰਕਿੰਗ ਕਮੇਟੀ ਦੇ ਮੈਂਬਰ ਚੁਣੇ ਜਾਣ ਦੀ ਵਧਾਈ ਦਿੰਦਿਆਂ ਕੀਤਾ ਅਤੇ ਇਸੇ ਦੌਰਾਨ ਇਨ੍ਹਾਂ ਆਗੂਆਂ ਵੱਲੋਂ ਲਾਲੀ ਬਾਜਵਾ ਨੂੰ ਪਾਰਟੀ ਦੀ ਵਰਕਿੰਗ ਕਮੇਟੀ ਦੇ ਮੈਂਬਰ ਚੁਣੇ ਜਾਣ ਦੀ ਵਧਾਈ ਦਿੱਤੀ ਗਈ।ਵਰਕਰਾਂ ਨੇ ਅੱਗੇ ਕਿਹਾ ਕਿ ਪਾਰਟੀ ਦੇ ਦੂਜੇ ਆਗੂਆਂ ਅਤੇ ਵਰਕਰਾਂ ਨੂੰ ਲਾਲੀ ਬਾਜਵਾ ਦੇ ਰਾਜਨੀਤਿਕ ਕੈਰੀਅਰ ਤੋਂ ਸੇਂਧ ਲੈਣ ਦੀ ਜਰੂਰਤ ਹੈ,ਸਫਲਤਾ ਦਾ ਸਿਰਫ ਅਤੇ ਸਿਰਫ ਇੱਕ ਫਾਰਮੂਲਾ ਮੇਹਨਤ ਅਤੇ ਪਾਰਟੀ ਪ੍ਰਤੀ ਇਮਾਨਦਾਰੀ ਹੈ। ਇਨ੍ਹਾਂ ਆਗੂਆਂ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪੰਜਾਬੀਆਂ ਦਾ ਸਿਰ ਉੱਚਾ ਕੀਤਾ ਅਤੇ ਜਦੋਂ ਵੀ ਸੂਬੇ ਦੇ ਲੋਕਾਂ ਨੇ ਅਕਾਲੀ ਦਲ ਨੂੰ ਸੱਤਾ ਵਿੱਚ ਲਿਆਂਦਾ ਤਦ-ਤਦ ਸਾਡੀ ਸਰਕਾਰ ਨੇ ਵਿਕਾਸ ਦੇ ਸਾਰੇ ਰਿਕਾਰਡ ਤੋੜ ਦਿੱਤੇ। ਇਸ ਮੌਕੇ ਲਾਲੀ ਬਾਜਵਾ ਵੱਲੋਂ ਇਨ੍ਹਾਂ ਆਗੂਆਂ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਗਿਆ ਕਿ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਕੰਮ ਕੀਤਾ ਜਾਵੇਗਾ। ਇਸ ਸਮੇਂ ਲਖਬੀਰ ਸਿੰਘ ਭਾਰਜ, ਭਜਨ ਸਿੰਘ, ਭੁਪਿੰਦਰ ਸਿੰਘ ਮਹਿੰਦੀਪੁਰ, ਨੰਬਰਦਾਰ ਤੀਰਥ ਸਿੰਘ ਸਤੌਰ, ਮਨੋਹਰ ਸਿੰਘ ਮਹਿੰਦੀਪੁਰ ਵੀ ਹਾਜਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



