ਕਪੂਰਥਲਾ,4 ਮਈ (ਕੌੜਾ ) – ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਨੇ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਵੱਖ-ਵੱਖ ਬਜ਼ਾਰਾ ਅਤੇ ਗਲੀਆਂ ਵਿੱਚ ਡੋਰ ਟੂ ਡੋਰ ਕੀਤਾ। ਇਹ ਡੋਰ ਟੂ ਡੋਰ ਸ਼ਹੀਦ ਊਧਮ ਸਿੰਘ ਚੌਂਕ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਸਾਹਿਬ ਗੁਰੂ ਕਾ ਬਾਗ, ਚੌਂਕ ਚੇਲਿਆਂ, ਸਦਰ ਬਜ਼ਾਰ, ਕਟੜਾ ਬਾਜ਼ਾਰ , ਚੌੜਾ ਖੂਹ ਮੰਦਿਰ ਤੋਂ ਹੁੰਦੇ ਹੋਏ ਗੁਰੂਦੁਆਰਾ ਸ਼੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ।
ਸ਼ਹਿਰ ਵਾਸੀਆਂ ਨੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਦਾ ਨਿੱਘਾ ਸਵਾਗਤ ਕੀਤਾ। ਲਾਲਜੀਤ ਸਿੰਘ ਭੁੱਲਰ ਨੇ ਸਮੂਹ ਸ਼ਹਿਰ ਵਾਸੀਆਂ ਦਾ ਹੱਥ ਹਿਲਾ ਕੇ ਅਭਿਨੰਦਨ ਸਵੀਕਾਰ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਲਾਲਜੀਤ ਸਿੰਘ ਭੁੱਲਰ ਨੇ ਆਪਣੀਆਂ ਉਲੀਕੀਆਂ ਯੋਜਨਾਵਾਂ ਉਪਰ ਚਾਨਣਾ ਪਾਇਆ ਅਤੇ ਲੋਕਾਂ ਨੂੰ ਆਸ਼ੀਰਵਾਦ ਦੇਣ ਲਈ ਕਿਹਾ ਤਾਂ ਜੋ ਉਹ ਸੰਦਨ ਵਿੱਚ ਉਨ੍ਹਾਂ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾ ਸਕਣ।
ਇਸ ਮੌਕੇ ਸੱਜਣ ਸਿੰਘ ਚੀਮਾ ਹਲਕਾ ਇੰਚਾਰਜ ਸੁਲਤਾਨਪੁਰ ਲੋਧੀ ਨੇ ਭਗਵੰਤ ਮਾਨ ਦੀ ਸਰਕਾਰ ਦੀਆਂ 2 ਸਾਲ ਦੀਆਂ ਉਪਲਭਦੀਆਂ ਬਾਰੇ ਵਿਸਤਾਰ ਨਾਲ ਲੋਕਾਂ ਨੂੰ ਜਾਣੂ ਕਰਵਾਇਆ। ਅਤੇ ਉਹਨਾਂ ਕਿਹਾ ਕਿ ਹਲਕਾ ਸੁਲਤਾਨਪੁਰ ਲੋਧੀ ਤੋਂ ਲਾਲਜੀਤ ਸਿੰਘ ਭੁੱਲਰ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਸਦਨ ਵਿੱਚ ਭੇਜਾਂਗੇ।
ਇਸ ਡੋਰ ਟੂ ਡੋਰ ਪ੍ਰਚਾਰ ਦੌਰਾਨ ਆਮ ਆਦਮੀ ਪਾਰਟੀ ਦੀ ਕਪੂਰਥਲਾ ਤੋਂ ਮਹਿਲਾ ਵਿੰਗ ਦੀ ਜ਼ਿਲ੍ਹਾ ਸਕੱਤਰ ਰਾਜਿੰਦਰ ਕੌਰ ਰਾਜ ਨੇ ਵੀ ਸ਼ਮੂਲੀਅਤ ਕੀਤੀ।ਰਾਜਿੰਦਰ ਕੌਰ ਰਾਜ ਨੇ ਕਿਹਾ ਕਿ ਹਲਕੇ ਦੇ ਵਿੱਚ ਲਾਲਜੀਤ ਸਿੰਘ ਭੁੱਲਰ ਜੀ ਦੇ ਹੱਕ ਵਿੱਚ ਬੜਾ ਹੀ ਚੰਗਾ ਰੁਝਾਨ ਮਿਲ ਰਿਹਾ ਹੈ ਅਤੇ ਇਸ ਗੱਲ ਤੋਂ ਇਹ ਅੰਦੇਸ਼ਾ ਲਗਾਇਆ ਜਾ ਸਕਦਾ ਹੈ ਕਿ ਇਸ ਵਾਰ ਦੀ ਜਿੱਤ ਇੱਕ ਬੜੀ ਹੀ ਵੱਡੀ ਇਤਿਹਾਸਿਕ ਜਿੱਤ ਹੋਵੇਗੀ। ਉਹਨਾਂ ਕਿਹਾ ਕਿ ਪਾਰਟੀ ਦਾ ਹਰ ਵਰਕਰ ਅਤੇ ਸੀਨੀਅਰ ਲੀਡਰਸ਼ਿਪ ਦਿਨ ਰਾਤ ਇਹਨਾਂ ਚੋਣਾਂ ਨੂੰ ਲੈ ਕੇ ਅਣਥੱਕ ਮਿਹਨਤ ਕਰ ਰਹੀ ਹੈ ਅਤੇ ਸਾਡੀ ਸਭ ਦੀ ਮਿਹਨਤ ਜਰੂਰ ਰੰਗ ਲਿਆਵੇਗੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਰਕੀਟ ਕਮੇਟੀ ਦੇ ਚੇਅਰਮੈਨ ਮੁਹੰਮਦ ਰਫੀ , ਨਰਿੰਦਰ ਸਿੰਘ ਖਿੰਡਾ, ਲਵਪ੍ਰੀਤ ਸਿੰਘ ਪੀਏ, ਪ੍ਰਦੀਪਪਾਲ ਥਿੰਦ ਅਤੇ ਹੋਰ ਪਾਰਟੀ ਆਗੂ ਤੇ ਵਰਕਰ ਮੌਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly