HOME ਲਾਲਜੀਤ ਸਿੰਘ ਭੁੱਲਰ ਮਾਮਲੇ ਦੀ ਸੀ ਬੀ ਆਈ ਜਾਂਚ ਬਾਰੇ ਅਮਿਤ ਸ਼ਾਹ...

ਲਾਲਜੀਤ ਸਿੰਘ ਭੁੱਲਰ ਮਾਮਲੇ ਦੀ ਸੀ ਬੀ ਆਈ ਜਾਂਚ ਬਾਰੇ ਅਮਿਤ ਸ਼ਾਹ ਦਾ ਬਿਆਨ, ਭਾਜਪਾ ਜਿਲ੍ਹਾਂ ਪ੍ਰਧਾਨ ਐਡਵੋਕੇਟ ਰਾਜਵਿੰਦਰ ਲੱਕੀ ਵੱਲੋਂ ਸਮਰਥਨ

2
ਨਵਾਂਸ਼ਹਿਰ   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੇ ਕੈਬਿਨੇਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਸੰਬੰਧਿਤ ਮਾਮਲੇ ਦੀ ਜਾਂਚ ਸਬੰਧੀ ਮਹੱਤਵਪੂਰਨ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇ ਪੰਜਾਬ ਦੇ ਸਾਰੇ ਲੋਕ ਸਭਾ ਮੈਂਬਰ ਆਪਣੀ ਸਹਿਮਤੀ ਦੇ ਤੌਰ ‘ਤੇ ਲਿਖਤੀ ਪੱਤਰ ਪੇਸ਼ ਕਰਦੇ ਹਨ, ਤਾਂ ਇਸ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀ ਬੀ ਆਈ) ਨੂੰ ਸੌਂਪੀ ਜਾ ਸਕਦੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਪਾਰਦਰਸ਼ੀ ਅਤੇ ਨਿਰਪੱਖ ਜਾਂਚ ਦੇ ਹੱਕ ਵਿੱਚ ਹੈ, ਪਰ ਰਾਜਾਂ ਦੇ ਅਧਿਕਾਰਾਂ ਅਤੇ ਲੋਕਤੰਤਰਿਕ ਪ੍ਰਕਿਰਿਆ ਦਾ ਆਦਰ ਕਰਨਾ ਵੀ ਲਾਜ਼ਮੀ ਹੈ, ਇਸ ਲਈ ਸਾਰੇ ਦਲਾਂ ਦੀ ਲਿਖਤੀ ਸਹਿਮਤੀ ਅਹਿਮ ਹੈ। ਭਾਜਪਾ ਦੇ ਸੀਨੀਅਰ ਆਗੂ ਅਤੇ ਜਿਲ੍ਹਾਂ ਪ੍ਰਧਾਨ ਐਡਵੋਕੇਟ ਰਾਜਵਿੰਦਰ ਲੱਕੀ ਨੇ ਇਸ ਬਿਆਨ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਕਦਮ ਇਨਸਾਫ਼ ਨੂੰ ਯਕੀਨੀ ਬਣਾਉਣ ਅਤੇ ਲੋਕਾਂ ਦਾ ਭਰੋਸਾ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਪਹਿਲ ਹੈ। ਉਨ੍ਹਾਂ ਅੱਗੇ ਕਿਹਾ ਕਿ ਜੇ ਸਾਰੇ ਦਲਾਂ ਦੇ ਲੋਕ ਸਭਾ ਮੈਂਬਰ ਆਪਣੇ ਸਮਰਥਨ ਦੇ ਪੱਤਰ ਜਮ੍ਹਾਂ ਕਰਵਾਉਂਦੇ ਹਨ, ਤਾਂ ਸੀ ਬੀ ਆਈ ਜਾਂਚ ਰਾਹੀਂ ਸੱਚਾਈ ਸਾਹਮਣੇ ਆਵੇਗੀ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਸੰਭਵ ਹੋਵੇਗੀ।ਐਡਵੋਕੇਟ ਲੱਕੀ ਨੇ ਸਾਰੇ ਜਨ ਪ੍ਰਤਿਨਿਧੀਆਂ ਨੂੰ ਅਪੀਲ ਕੀਤੀ ਕਿ ਉਹ ਰਾਜਨੀਤਿਕ ਭੇਦਭਾਵ ਤੋਂ ਉੱਪਰ ਉੱਠ ਕੇ ਇਸ ਮਾਮਲੇ ਵਿੱਚ ਇਕਜੁੱਟਤਾ ਦਿਖਾਉਣ।ਤਾਂ ਜੋ ਪੀੜਿਤ ਪਰਿਵਾਰ ਨੂੰ ਇਨਸਾਫ ਮਿਲ ਸਕੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਪੰਜਾਬ ਵਿੱਚ ਔਰਤਾਂ ਵਿੱਚ ਕੈਂਸਰ ਦੇ ਮਾਮਲੇ ਵੱਧ ਰਹੇ ਹਨ, 4 ਸਾਲਾਂ ਵਿੱਚ 13,299 ਮੌਤਾਂ; ਮੁੱਖ ਕਾਰਨ ਕੀ ਹੈ?
Next articleਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ  ਵੱਲੋਂ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ