ਨਵੀਂ ਦਿੱਲੀ (ਸਮਾਜ ਵੀਕਲੀ): ਜੇਲ੍ਹ ’ਚ ਸਜ਼ਾਯਾਫਤਾ ਆਰਜੇਡੀ ਸੁਪਰੀਮੋ ਲਾਲੂ ਪ੍ਰਸਾਦ ਦੀ ਸਿਹਤ ਵਿਗੜ ਗਈ ਹੈ ਜਿਨ੍ਹਾਂ ਨੂੰ ਬਿਹਤਰ ਇਲਾਜ ਲਈ ਦਿੱਲੀ ਸਥਿਤ ਏਮਸ ਭੇਜਿਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਰਾਜੇਂਦਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਦੇ ਮੈਡੀਕਲ ਬੋਰਡ ਨੇ ਉਨ੍ਹਾਂ ਨੂੰ ਏਮਜ਼ ਦਿੱਲੀ ਲਈ ਰੈਫ਼ਰ ਕੀਤਾ ਹੈ। ਸ੍ਰੀ ਪ੍ਰਸਾਦ ਦੇ ਇਲਾਜ ਲਈ ਬਣੀ ਡਾਕਟਰਾਂ ਦੀ ਸੱਤ ਮੈਂਬਰੀ ਟੀਮ ਦੀ ਅਗਵਾਈ ਕਰਨ ਵਾਲੇ ਡਾ. ਵਿਦਿਆਪਤੀ ਨੇ ਦੱਸਿਆ ਕਿ ਉਨ੍ਹਾਂ ਮੈਡੀਕਲ ਬੋਰਡ ਵੱਲੋਂ ਕੀਤੀ ਗਈ ਸਿਫਾਰਸ਼ ਜੇਲ੍ਹ ਸੁਪਰਡੈਂਟ ਨੂੰ ਭੇਜ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਯਾਦਵ ਕਈ ਬਿਮਾਰੀਆਂ ਤੋਂ ਪੀੜਤ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly