HOME ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਨਾਭਾ ਇਲਾਕੇ ਦਾ ਇਜਲਾਸ ਸਫ਼ਲਤਾਪੂਰਵਕ ਸੰਪੂਰਨ

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਨਾਭਾ ਇਲਾਕੇ ਦਾ ਇਜਲਾਸ ਸਫ਼ਲਤਾਪੂਰਵਕ ਸੰਪੂਰਨ

13

ਨਿਰਮਲ ਸਿੰਘ ਨਰਮਾਣਾ ਚੁਣੇ ਗਏ ਨਵੇਂ ਇਲਾਕਾ ਪ੍ਰਧਾਨ

ਨਾਭਾ   (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ (ZPSC) ਦੀ ਨਾਭਾ ਇਲਾਕਾ ਇਕਾਈ ਵੱਲੋਂ ਇੱਕ ਮਹੱਤਵਪੂਰਨ ਇਜਲਾਸ ਸਫ਼ਲਤਾਪੂਰਵਕ ਨੇਪਰੇ ਚੜ੍ਹਿਆ। ਇਸ ਇਜਲਾਸ ਦੌਰਾਨ ਜਿੱਥੇ ਪਿਛਲੇ ਸਮੇਂ ਦੀਆਂ ਸਰਗਰਮੀਆਂ ਦੀ ਰਿਪੋਰਟ ਪੇਸ਼ ਕੀਤੀ ਗਈ। ਉੱਥੇ ਹੀ ਜਥੇਬੰਦੀ ਦੀ ਮਜ਼ਬੂਤੀ ਲਈ ਨਵੀਂ ਕਮੇਟੀ ਦੀ ਚੋਣ ਵੀ ਕੀਤੀ ਗਈ। ਇਜਲਾਸ ਵਿੱਚ ਸ਼ਾਮਲ ਹੋਏ ਮੈਂਬਰਾਂ ਵੱਲੋਂ ਪਿਛਲੇ ਸਮੇਂ ਦੌਰਾਨ ਮਿਲੀਆਂ ਸਫ਼ਲਤਾਵਾਂ ਅਤੇ ਅਸਫ਼ਲਤਾਵਾਂ ਦਾ ਡੂੰਘਾਈ ਨਾਲ ਵਿਸ਼ਲੇਸ਼ਣ ਕੀਤਾ ਗਿਆ। ਹਾਜ਼ਰੀਨ ਨੇ ਇਨ੍ਹਾਂ ਤਜ਼ਰਬਿਆਂ ਤੋਂ ਸਬਕ ਲੈਂਦਿਆਂ ਭਵਿੱਖੀ ਸੰਘਰਸ਼ਾਂ ਲਈ ਇੱਕ ਠੋਸ ਅਤੇ ਪ੍ਰਭਾਵਸ਼ਾਲੀ ਰਣਨੀਤੀ ਉਲੀਕਣ ਦਾ ਅਹਿਦ ਲਿਆ। ਪਿਛਲੇ ਸਾਲਾਂ ਦੀ ਕਾਰਗੁਜ਼ਾਰੀ ਰਿਪੋਰਟ ਮੀਤ ਪ੍ਰਧਾਨ ਧਰਮਵੀਰ ਹਰੀਗੜ੍ਹ ਵੱਲੋਂ ਪੇਸ਼ ਕੀਤੀ ਗਈ। ਜਦਕਿ ਸਟੇਜ ਸੰਚਾਲਨ ਦੀ ਭੂਮਿਕਾ ਗੁਰਵਿੰਦਰ ਬੌੜਾਂ ਨੇ ਬਾਖ਼ੂਬੀ ਨਿਭਾਈ। ਲੋਕ ਹੱਕਾਂ ਲਈ ਸੰਘਰਸ਼ ਤੇਜ਼ ਕਰਨ ਦਾ ਸੱਦਾ ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਮੁਕੇਸ਼ ਮਲੌਦ ਅਤੇ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਕਿਰਤੀ ਕਿਸਾਨ ਯੂਨੀਅਨ (KKU) ਦੇ ਰਮਿੰਦਰ ਪਟਿਆਲਾ, ਡੈਮੋਕਰੇਟਿਕ ਟੀਚਰਜ਼ ਫਰੰਟ (DTF) ਦੇ ਆਗੂ ਰਾਮਸਰਨ ਅਤੇ ਪੰਜਾਬ ਸਟੂਡੈਂਟਸ ਯੂਨੀਅਨ (PSU) ਦੇ ਆਗੂ ਗੁਰਧਿਆਨ ਹਰੀਗੜ੍ਹ ਨੇ ਸੰਬੋਧਨ ਕੀਤਾ। ਆਗੂਆਂ ਨੇ ਆਖਿਆ ਕਿ ਮੌਜੂਦਾ ਦੌਰ ਵਿੱਚ ਲੋਕਾਂ ਦੇ ਜਾਇਜ਼ ਹੱਕਾਂ ਦੀ ਰਾਖੀ ਲਈ ਲੜਾਈ ਨੂੰ ਹੋਰ ਤੇਜ਼ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਨੇ ਨਵੀਂ ਚੁਣੀ ਗਈ ਕਮੇਟੀ ਨੂੰ ਇਸ ਦਿਸ਼ਾ ਵਿੱਚ ਦ੍ਰਿੜ੍ਹਤਾ ਨਾਲ ਠੋਸ ਕਦਮ ਚੁੱਕਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਨਵੀਂ ਇਲਾਕਾ ਕਮੇਟੀ ਦੀ ਹੋਈ ਚੋਣ ਜਥੇਬੰਦੀ ਦਾ ਵਿਸਥਾਰ ਕਰਨ ਅਤੇ ਸੰਘਰਸ਼ਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਰਵਸੰਮਤੀ ਨਾਲ ਨਵੀਂ ਇਲਾਕਾ ਕਮੇਟੀ ਦੀ ਚੋਣ ਕੀਤੀ ਗਈ। ਬਲਾਕ ਪ੍ਰਧਾਨ ਨਿਰਮਲ ਸਿੰਘ ਨਰਮਾਣਾ, ਮੀਤ ਪ੍ਰਧਾਨ ਕੁਲਵਿੰਦਰ ਕੌਰ ਮਡੌਰ, ਜਨਰਲ ਸਕੱਤਰ ਗੁਰਪ੍ਰੀਤ ਸਿੰਘ ਪ੍ਰੀਤ, ਖ਼ਜ਼ਾਨਚੀ ਦਲਜੀਤ ਸਿੰਘ ਮੱਲੇਵਾਲ, ਕਮੇਟੀ ਮੈਂਬਰ ਕਰਤਾਰ ਸਿੰਘ, ਜਗਰੂਪ ਸਿੰਘ, ਮਿੰਟੂ ਸਿੰਘ, ਸੁਖਵਿੰਦਰ ਕੌਰ ਬੌੜਾਂ, ਸੁਖਵਿੰਦਰ ਕੌਰ ਨਰਮਾਣਾ, ਮਨਜੀਤ ਕੌਰ, ਹਰਵੰਸ ਕੌਰ, ਸੁਖਪਾਲ ਕੌਰ ਅਤੇ ਗੁਰਮੀਤ ਕੌਰ। ਇਜਲਾਸ ਦੇ ਅਖੀਰ ਵਿੱਚ ਨਵੇਂ ਚੁਣੇ ਗਏ ਇਲਾਕਾ ਪ੍ਰਧਾਨ ਨਿਰਮਲ ਸਿੰਘ ਨਰਮਾਣਾ ਨੇ ਸਮੂਹ ਮੈਂਬਰਾਂ, ਭਰਾਤਰੀ ਜਥੇਬੰਦੀਆਂ ਅਤੇ ਸਮਰਥਕਾਂ ਦਾ ਇਸ ਇਜਲਾਸ ਨੂੰ ਸਫ਼ਲ ਬਣਾਉਣ ਲਈ ਤਹਿ ਦਿਲੋਂ ਧੰਨਵਾਦ ਕੀਤਾ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਚਹੇੜੂ ਵਿਖੇ 75ਵੇਂ ਸਾਲਾਨਾ ਜੋੜ ਮੇਲੇ ‘ਚ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕੀਤੀ ਸ਼ਿਰਕਤ; ਪੰਜਾਬ ਨੂੰ ਦਰਪੇਸ਼ ਚੁਣੌਤੀਆਂ ਦੇ ਖਾਤਮੇ ਲਈ ‘ਪੰਜਾਬ ਸੰਭਾਲੋ ਮੁਹਿੰਮ’ ਨਾਲ ਜੁੜਨ ਦਾ ਦਿੱਤਾ ਸੱਦਾ
Next articleCocktail 2 turns up the volume with another banger “Vallah” out now!