HOME ਪਰਾਲੀ ਨੂੰ ਅੱਗ ਲਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਨੂੰ ਨੁਕਸਾਨ: ਡਿਪਟੀ...

ਪਰਾਲੀ ਨੂੰ ਅੱਗ ਲਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਨੂੰ ਨੁਕਸਾਨ: ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਚੋਣ ਅਧਿਕਾਰੀ ਅੰਕੁਰਜੀਤ ਸਿੰਘ
ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਲੋੜੀਂਦੀਂ ਗਿਣਤੀ ’ਚ ਮਸ਼ੀਨਰੀ ਉਪਲਬਧ, ਕਿਸਾਨ ਆਪਣੇ ਇਲਾਕਿਆਂ ’ਚ ਖੇਤੀਬਾੜੀ ਅਧਿਕਾਰੀਆਂ ਨਾਲ ਕਰ ਸਕਦੇ ਨੇ ਸੰਪਰਕ 
ਸ਼ਹੀਦ ਭਗਤ ਸਿੰਘ ਨਗਰ,  (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ ) ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਡਿਪਟੀ ਕਮਿਸ਼ਨਰ ਅਮਕੁਰਜੀਤ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਜਾਗਰੂਕਤਾ ਮੁਹਿੰਮ ਤਹਿਤ ਵੱਖ-ਵੱਖ ਸਬੰਧਤ ਵਿਭਾਗਾਂ ਦੀਆਂ ਟੀਮਾਂ ਵੱਲੋਂ  ਲਗਾਤਾਰ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ ਤਾਂ ਜੋ ਪਰਾਲੀ ਦਾ ਖੇਤਾਂ ਵਿੱਚ ਸੁਚੱਜਾ ਪ੍ਰਬੰਧਨ ਯਕੀਨੀ ਬਣਾਇਆ ਜਾ ਸਕੇ । ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਜ਼ਿਲ੍ਹੇ ਵਿੱਚ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਵੱਖ-ਵੱਖ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ 120 ਤੋਂ ਵੱਧ ਬੇਲਰ ਮਸੀਨਾਂ ’ਤੇ  ਸਬਸੀਡੀ ਮੁਹਈਆ ਕਰਵਾਈ ਗਈ ਹੈ, ਜਿਨ੍ਹਾਂ ਵਿੱਚੋਂ ਪਿਛਲੇ ਸਾਲ 2024-25 ਦੌਰਾਨ ਹੀ 294 ਮਸ਼ੀਨਾਂ ਪਰਾਲੀ ਦੀ ਸਾਂਭ ਸੰਭਾਲ ਲਈ ਸਬਸਿਡੀ ’ਤੇ ਮੁਹਈਆ ਕਰਵਾਈਆਂ ਗਈਆਂ ਸਨ । ਉਨ੍ਹਾਂ ਦੱਸਿਆ ਕਿ ਚਾਲੂ ਸਾਲ 2025-26 ਦੌਰਾਨ ਜਿਲ੍ਹੇ ਵਿੱਚ ਤਕਰੀਬਨ 2600 ਤੋਂ ਵੱਧ ਮਸ਼ੀਨਾਂ ਪਰਾਲੀ ਦੀ ਸਾਂਭ ਸੰਭਾਲ ਲਈ ਉਪਲਬਧ ਹਨ। ਉਨ੍ਹਾਂ ਨੇ ਇਸ ਰੁਝਾਨ ਨਾਲ ਹੁੰਦੇ ਨੁਕਸਾਨ ਬਾਰੇ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਦੂਸ਼ਿਤ ਹੁੰਦਾ ਹੈ ਉਸ ਦੇ ਨਾਲ ਹੀ ਜਮੀਨ ਦਾ ਬੰਜਰ ਹੋਣ ਦਾ ਵੀ ਖਦਸ਼ਾ ਬਣਿਆ ਰਹਿੰਦਾ ਹੈ।ਉਨ੍ਹਾਂ ਕਿਹਾ ਕਿ ਪਰਾਲੀ ਦੇ ਹਾਨੀਕਾਰਕ ਧੂੲਂੇ ਦੀ ਚਪੇਟ ਵਿੱਚ ਨਵਜੰਮੇ ਬੱਚੇ ਅਤੇ ਬਜ਼ੁਰਗਾਂ ਸਮੇਤ ਸਾਹ ਦੀ ਬਿਮਾਰੀ ਵਾਲੇ ਸਾਰੇ ਮਰੀਜ਼ ਆ ਜਾਂਦੇ ਹਨ ਜਿਸ ਨਾਲ ਉਨ੍ਹਾਂ ਨੂੰ ਕਾਫੀ ਗੰਭੀਰ ਸਮੱਸਿਆ ਆ ਰਹੀ ਹੈ। ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਕੋਈ ਵੀ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਵੇ ਅਤੇ ਉਪਲਬਧ ਮਸ਼ੀਨਰੀ ਦੀ ਵਰਤੋਂ ਕਰਕੇ ਇਸ ਦੀ ਸਾਂਭ ਸੰਭਾਲ ਕਰੇ ਤਾਂ ਜੋ ਕਿ ਆਪਣੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਰੋਕਿਆ ਜਾ ਸਕੇ।  ਇਸ ਸਬੰਧ ਵਿੱਚ ਜਾਣਕਾਰੀ ਦਿੰਦੇਆਂ ਮੁੱਖ ਖੇਤੀਬਾੜੀ ਅਫਸਰ ਡਾ. ਰਕੇਸ਼ ਕੁਮਾਰ ਸ਼ਰਮਾ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਕਿਸਾਨਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਲਈ ਕਿਸਾਨ ਸਿਖਲਾਈ ਕੈਂਪਾਂ, ਵੈਨ ਕੈਂਪੇਨ, ਵਾਲ ਪੇਂਟਿੰਗਾਂ ਅਤ ਸਕੂਲ ਮੁਕਾਬਲੇ ਆਦਿ ਦੇ ਨਾਲ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਉਹਨਾਂ ਵੱਲੋਂ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਜਿਲੇ ਵਿੱਚ ਪਰਾਲੀ ਦੀ ਸਾਂਭ ਸੰਭਾਲ ਲਈ ਵਾਧੂ ਮਸ਼ੀਨਰੀ ਉਪਲਬਧ ਹੈ ਅਤੇ ਇਸ ਮਸ਼ੀਨਰੀ ਦੇ ਨਾਲ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਬੜੇ ਹੀ ਆਸਾਨੀ ਨਾਲ ਕੀਤੀ ਜਾ ਸਕਦੀ ਹੈ।  ਮੁੱਖ ਖੇਤੀਬਾੜੀ ਅਫਸਰ ਨੇ ਅਪੀਲ ਕੀਤੀ ਕਿ ਸਾਰੇ ਕਿਸਾਨ, ਜਿਨ੍ਹਾਂ ਕੋਲ ਮਸ਼ੀਨਾਂ ਉਪਲਬਧ ਹਨ, ਉਹ ਆਪਣੀ ਮਸ਼ੀਨਾਂ ਦਾ ਪੂਰਾ ਇਸਤੇਮਾਲ ਕਰਨ ਅਤੇ ਜਿਹੜੇ ਕਿਸਾਨਾਂ ਕੋਲ ਮਸ਼ੀਨਾਂ ਉਪਲਬਧ ਨਹੀਂ ਹਨ ਉਹ ਆਪਣੇ ਪਿੰਡ ਦੀ ਸਹਿਕਾਰੀ ਸਭਾ ਜਾਂ ਸਬੰਧਤ ਬਲਾਕ ਖੇਤੀਬਾੜੀ ਅਫਸਰ ਨਾਲ ਸੰਪਰਕ ਕਰਕੇ ਮਸ਼ੀਨਰੀ ਕਿਰਾਏ ਤੇ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਉਪਲਬਧ ਮਸ਼ੀਨਾਂ ਦੀ ਜਾਣਕਾਰੀ ਲਈ ਬਲਾਕ ਨਵਾਂਸ਼ਹਿਰ ਦੇ ਕਿਸਾਨ ਡਾ. ਕੁਲਦੀਪ ਸਿੰਘ (ਮੋਬ. ਨੰ. 98881-35451), ਬਲਾਕ ਔੜ ਦੇ ਕਿਸਾਨ ਡਾ. ਲੇਖ ਰਾਜ (ਮੋਬ. ਨੰ. 88720-53157),ਬਲਾਕ ਬਲਾਚੌਰ ਦੇ ਕਿਸਾਨ ਡਾ. ਸੁਰਿੰਦਰ ਕੁਮਾਰ(ਮੋਬ. ਨੰ.98144-71972),ਬਲਾਕ ਸੜੋਆ ਡਾ. ਨੀਤਨ (ਮੋਬ. ਨੰ.88720-06796),ਬਲਾਕ ਬੰਗਾ ਦੇ ਕਿਸਾਨ ਡਾ. ਲਛਮਣ ਦਾਸ (ਮੋਬ. ਨੰ.88720-53165) ਨਾਲ ਸੰਪਰਕ ਕਰ ਸਕਦੇ ਹਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਪਰਵਾਸੀ -ਪੰਜਾਬੀ ਏਕਤਾ ਮੰਚ ਨੇ ਨਵਾਂਸ਼ਹਿਰ ਵਿਚ ਕੀਤਾ ਏਕਤਾ ਮਾਰਚ
Next articleਤੇਰੇ ਰੰਗ ਨਿਆਰੇ