ਲੈਂਡ ਸੀਲਿੰਗ : ਮੁੱਖ ਮੰਤਰੀ ਵੱਲੋਂ ਵੱਡੇ ਜ਼ਮੀਨ ਮਾਲਕਾਂ ਦੀ ਰਿਪੋਰਟ ਤਲਬ

ਚੰਡੀਗੜ੍ਹ (ਸਮਾਜ ਵੀਕਲੀ): ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲੈਂਡ ਸੀਲਿੰਗ ਨੂੰ ਲੈ ਕੇ ਵੱਡੇ ਕਿਸਾਨਾਂ ਦਾ ਰਿਕਾਰਡ ਤਲਬ ਕਰ ਲਿਆ ਹੈ। ਮਾਲ ਵਿਭਾਗ ਨੇ ਮੁੱਖ ਮੰਤਰੀ ਦੇ ਹਵਾਲੇ ਨਾਲ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕੀਤਾ ਹੈ ਕਿ ‘ਦਿ ਪੰਜਾਬ ਲੈਂਡ ਰਿਫਾਰਮਜ਼ ਐਕਟ-1972’ ਤਹਿਤ ਲੈਂਡ ਸੀਲਿੰਗ ਤੋਂ ਵੱਧ ਜ਼ਮੀਨ ਰੱਖਣ ਵਾਲੇ ਮਾਲਕਾਂ ਦੀ ਰਿਪੋਰਟ ਭੇਜੀ ਜਾਵੇ। ਬੇਸ਼ੱਕ ਇਸ ਰਿਪੋਰਟ ਦੇ ਹਕੀਕਤ ਬਣਨ ਦਾ ਖ਼ਦਸ਼ਾ ਹੈ, ਪਰ ਪੰਜਾਬ ਸਰਕਾਰ ਨੇ ਇਸ ਬਾਰੇ ਮੁਸਤੈਦੀ ਦਿਖਾਈ ਹੈ। ਮੁੱਖ ਮੰਤਰੀ ਚੰਨੀ ਨਾਲ 23 ਨਵੰਬਰ ਨੂੰ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਆਗੂਆਂ ਨੇ ਮੀਟਿੰਗ ਕੀਤੀ ਸੀ, ਜਿਸ ਵਿਚ ਮਜ਼ਦੂਰਾਂ ਨਾਲ ਤੁਅੱਲਕ ਰੱਖਦੇ ਮਸਲੇ ਉਠਾਏ ਗਏ ਸਨ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜੂਲੀਅਨ ਅਸਾਂਜ ਦੀ ਅਮਰੀਕਾ ਨੂੰ ਹਵਾਲਗੀ ਦਾ ਰਾਹ ਪੱਧਰਾ
Next articleਮੁਲਾਜ਼ਮਾਂ ਦੀ ਪੈਨਸ਼ਨ ਬਹਾਲੀ ’ਤੇ ਵਿਚਾਰ ਕਰਾਂਗੇ: ਚੰਨੀ