ਸ਼ਾਹਕੋਟ (ਸਮਾਜ ਵੀਕਲੀ) (ਹਰਜਿੰਦਰ ਸਿੰਘ ਚੰਦੀ)— ਭਾਜਪਾ ਦੇ ਵਿਧਾਨ ਸਭਾ ਹਲਕਾ ਸ਼ਾਹਕੋਟ ਤੋਂ ਹਲਕਾ ਇੰਚਾਰਜ ਸਰਦਾਰ ਨਰਿੰਦਰ ਪਾਲ ਸਿੰਘ ਚੰਦੀ ਨੇ ਪੰਜਾਬ ਸਰਕਾਰ ਦੀਆਂ ਨਵੀਆਂ ਨੀਤੀਆਂ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਜਦੋਂ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪੋਲਿਸੀ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋ ਗਈ ਹੈ, ਤਾਂ ਹੁਣ ਸਰਕਾਰ ਦੀ ਨਜ਼ਰ ਸਮਾਜ ਸੇਵੀ ਸੰਸਥਾਵਾਂ ਦੀਆਂ ਜਮੀਨਾਂ ‘ਤੇ ਆ ਟਿਕੀ ਹੈ।
ਚੰਦੀ ਨੇ ਕਿਹਾ ਕਿ ਪੰਜਾਬ ਸਰਕਾਰ ਖੁਦ ਲੋਕਾਂ ਦੀ ਭਲਾਈ ਲਈ ਅਜੇ ਤੱਕ ਕੋਈ ਢੰਗ ਦਾ ਕੰਮ ਨਹੀਂ ਕਰ ਸਕੀ, ਪਰ ਜਿਹੜੀਆਂ ਸਮਾਜ ਸੇਵੀ ਸੰਸਥਾਵਾਂ ਆਪਣੇ ਸੀਮਿਤ ਸਰੋਤਾਂ ਨਾਲ ਲੋਕਾਂ ਦੀ ਸੇਵਾ ਕਰ ਰਹੀਆਂ ਹਨ, ਉਹਨਾਂ ਦੇ ਰਾਹ ਵਿੱਚ ਜਾਣ-ਬੁੱਝ ਕੇ ਰੁਕਾਵਟਾਂ ਪਾਈਆਂ ਜਾ ਰਹੀਆਂ ਹਨ। ਇਸ ਦਾ ਮਕਸਦ ਸਾਫ਼ ਹੈ ਕਿ ਇਹਨਾਂ ਸੰਸਥਾਵਾਂ ਨੂੰ ਕੰਮ ਕਰਨ ਤੋਂ ਰੋਕਿਆ ਜਾਵੇ। ਉਹਨਾਂ ਕਿਹਾ ਕਿ ਸੁਸਾਇਟੀ ਰਜਿਸਟਰੇਸ਼ਨ ਐਕਟ ਵਿੱਚ ਸੁਧਾਰ ਦੇ ਨਾਂ ‘ਤੇ ਜਿਹੜੀ ਪੋਲਿਸੀ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ, ਉਸ ਨਾਲ ਸਮਾਜ ਸੇਵੀ ਸੰਸਥਾਵਾਂ ਬਰਬਾਦੀ ਦੇ ਕੰਢੇ ‘ਤੇ ਪਹੁੰਚ ਸਕਦੀਆਂ ਹਨ। ਇਸ ਨੀਤੀ ਨਾਲ ਦਾਨੀ ਸੱਜਣਾਂ ਦੇ ਮਨਾਂ ਵਿੱਚ ਵੀ ਸੰਦੇਹ ਪੈਦਾ ਹੋਵੇਗਾ ਕਿ ਉਹਨਾਂ ਵੱਲੋਂ ਦਿੱਤਾ ਗਿਆ ਦਾਨ ਸਹੀ ਥਾਂ ਵਰਤਿਆ ਜਾ ਰਿਹਾ ਹੈ ਜਾਂ ਨਹੀਂ। ਚੰਦੀ ਨੇ ਦੋਸ਼ ਲਗਾਇਆ ਕਿ ਸਰਕਾਰ ਦੀ ਇਸ ਪਾਲਿਸੀ ਨਾਲ ਸਮਾਜ ਸੇਵੀ ਸੰਸਥਾਵਾਂ ਸਿੱਧੇ ਤੌਰ ‘ਤੇ ਸਰਕਾਰ ਦੇ ਕਬਜ਼ੇ ਹੇਠ ਆ ਜਾਣਗੀਆਂ, ਜਿਸ ਨਾਲ ਫੰਡਾਂ ਦੇ ਗਲਤ ਇਸਤੇਮਾਲ ਦਾ ਖ਼ਤਰਾ ਵਧੇਗਾ ਅਤੇ ਇਹ ਪੈਸਾ ਸਰਕਾਰ ਆਪਣੀਆਂ ਨਾਕਾਮੀਆਂ ਨੂੰ ਢੱਕਣ ਲਈ ਵਰਤੇਗੀ।ਉਹਨਾਂ ਸਪਸ਼ਟ ਕੀਤਾ ਕਿ ਮੈਂ ਸਮਾਜ ਸੇਵੀ ਸੰਸਥਾਵਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜਾ ਹਾਂ। ਅਤੇ ਕਿਸੇ ਵੀ ਸਰਕਾਰ ਨੂੰ ਅਜਿਹਾ ਕੋਈ ਕਦਮ ਨਹੀਂ ਚੁੱਕਣ ਦਿੱਤਾ ਜਾਵੇਗਾ, ਜਿਸ ਨਾਲ ਇਹਨਾਂ ਸੰਸਥਾਵਾਂ ਦੀ ਹੋਂਦ ‘ਤੇ ਸਵਾਲੀਆ ਨਿਸ਼ਾਨ ਲੱਗੇ। ਅੰਤ ਵਿੱਚ ਚੰਦੀ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਇਹ ਤਾਨਾਸ਼ਾਹੀ ਨੀਤੀਆਂ ਕਾਰਨ ਸਰਕਾਰ ਦਾ ਅਕਸ ਲੋਕਾਂ ਵਿੱਚ ਤੇਜ਼ੀ ਨਾਲ ਖਰਾਬ ਹੋ ਰਿਹਾ ਹੈ, ਜੋ ਆਉਣ ਵਾਲੇ ਸਮੇਂ ਵਿੱਚ ਇਸ ਸਰਕਾਰ ਦੀ ਰਾਜਨੀਤਿਕ ਬਰਬਾਦੀ ਦਾ ਕਾਰਨ ਬਣੇਗਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



