HOME ਲੈਂਡ ਪੂਲਿੰਗ ਨੀਤੀ ਦੀ ਵਾਪਸੀ ਪੰਜਾਬੀਆਂ ਦੇ ਸੰਘਰਸ਼ ਦੀ ਜਿੱਤ : ਡਾ....

ਲੈਂਡ ਪੂਲਿੰਗ ਨੀਤੀ ਦੀ ਵਾਪਸੀ ਪੰਜਾਬੀਆਂ ਦੇ ਸੰਘਰਸ਼ ਦੀ ਜਿੱਤ : ਡਾ. ਕਰੀਮਪੁਰੀ

-ਲੈਂਡ ਪੂਲਿੰਗ ਨੀਤੀ ਕਿਸਾਨਾਂ ਤੇ ਆਮ ਲੋਕਾਂ ਦੀ ਵਿਰੋਧੀ ਸੀ

-ਬਸਪਾ ਸ਼ੁਰੂਆਤ ਤੋਂ ਹੀ ਕਰਦੀ ਆ ਰਹੀ ਇਸ ਨੀਤੀ ਦਾ ਵਿਰੋਧ

ਜਲੰਧਰ   (ਸਮਾਜ ਵੀਕਲੀ)  ਲੈਂਡ ਪੂਲਿੰਗ ਨੀਤੀ ਵਾਪਸ ਲਏ ਜਾਣ ਦੇ ਫੈਸਲੇ ਨੂੰ ਬਸਪਾ ਨੇ ਪੰਜਾਬ ਦੇ ਲੋਕਾਂ ਦੇ ਸੰਘਰਸ਼ ਦੀ ਜਿੱਤ ਕਰਾਰ ਦਿੱਤਾ ਹੈ। ਇਸ ਸਬੰਧੀ ਬਸਪਾ ਦੇ ਸੂਬਾ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਸੂਬੇ ਦੀ ਆਪ ਸਰਕਾਰ ਨੇ ਪੰਜਾਬ ਨੂੰ ਬਰਬਾਦ ਕਰਨ ਵਾਲੀ ਲੈਂਡ ਪੂਲਿੰਗ ਨੀਤੀ ਲਿਆਂਦੀ ਸੀ, ਪਰ ਪੰਜਾਬੀਆਂ ਦੇ ਰੋਹ ਨੂੰ ਦੇਖਦੇ ਹੋਏ ਸਰਕਾਰ ਨੂੰ ਇਹ ਨੀਤੀ ਵਾਪਸ ਲੈਣੀ ਪਈ। ਹਾਲਾਂਕਿ ਆਪ ਸਰਕਾਰ ਨੇ ਇਸ ਨੀਤੀ ਦਾ ਵਿਰੋਧ ਕਰਨ ਵਾਲੀਆਂ ਆਵਾਜ਼ਾਂ ਤੇ ਜਨਤੰਤਰ ਨੂੰ ਪੁਲਿਸ ਤੰਤਰ ਨਾਲ ਦਬਾਉਣ ਦੇ ਬਹੁਤ ਯਤਨ ਕੀਤੇ। ਡਾ. ਕਰੀਮਪੁਰੀ ਨੇ ਕਿਹਾ ਕਿ ਜਦੋਂ ਸੂਬਾ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਦਾ ਐਲਾਨ ਕੀਤਾ ਸੀ, ਬਸਪਾ ਨੇ ਉਦੋਂ ਤੋਂ ਹੀ ਉਪਜਾਊ ਜ਼ਮੀਨ ਨੂੰ ਖੰਡਰ ਵਿੱਚ ਤਬਦੀਲ ਕਰਨ ਵਾਲੀ ਇਸ ਨੀਤੀ ਦਾ ਵਿਰੋਧ ਕੀਤਾ ਸੀ। ਬਸਪਾ ਨੇ ਕਿਹਾ ਸੀ ਕਿ ਇਸ ਨੀਤੀ ਦੇ ਲਾਗੂ ਹੋਣ ਨਾਲ ਪੰਜਾਬ ਦੇ ਕਿਰਤੀ ਕਿਸਾਨ ਉਜੜ ਜਾਣਗੇ। ਸਰਕਾਰ ਨੇ 30 ਹਜ਼ਾਰ ਰੁਪਏ ਪ੍ਰਤੀ ਗੱਜ ਦੀ ਕੀਮਤ, ਜੋ ਕਿ ਕਰੀਬ 10 ਲੱਖ ਰੁਪਏ ਪ੍ਰਤੀ ਮਰਲਾ ਬਣਦੀ ਹੈ, ਦੇ ਹਿਸਾਬ ਨਾਲ ਇਹ ਜ਼ਮੀਨ ਵੇਚਣ ਬਾਰੇ ਕਿਹਾ ਸੀ। ਇੰਨੀ ਮਹਿੰਗੀ ਜ਼ਮੀਨ ਖਰੀਦਣ ਵਿੱਚ ਸਮਰੱਥ ਨਾ ਹੋਣ ਕਰਕੇ ਇਹ ਨੀਤੀ ਆਮ ਪਰਿਵਾਰ ਦੇ ਘਰ ਬਣਾਉਣ ਦੇ ਸੁਪਨੇ ਚਕਨਾਚੂਰ ਕਰਨ ਵਾਲੀ ਸੀ। ਇਸ ਤੋਂ ਇਲਾਵਾ ਇਸ ਨੀਤੀ ਵਿੱਚ ਭ੍ਰਿਸ਼ਟਾਚਾਰ ਦੀ ਨੀਂਹ ਰੱਖੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਕਿਸਾਨ, ਕਿਰਤੀ ਤੇ ਆਮ ਲੋਕਾਂ ਦੀ ਵਿਰੋਧੀ ਲੈਂਡ ਪੂਲਿੰਗ ਨੀਤੀ ਦੇ ਵਿਰੋਧ ਵਿੱਚ ਬਸਪਾ ਵੱਲੋਂ ਰੋਹ ਪ੍ਰਦਰਸ਼ਨ ਵੀ ਕੀਤੇ ਗਏ ਸਨ। ਇਸ ਤੋਂ ਇਲਾਵਾ ਚੱਬੇਵਾਲ, ਫਿਲੌਰ ਤੇ ਪਟਿਆਲਾ ਵਿੱਚ ਹੋਣ ਜਾ ਰਹੇ ਬਸਪਾ ਦੇ ਪ੍ਰਦਰਸ਼ਨਾਂ ਦੌਰਾਨ ਵੀ ਇਸ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਚੁੱਕਿਆ ਜਾਣਾ ਸੀ। ਇਸ ਤੋਂ ਪਹਿਲਾਂ ਹੀ ਆਪ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਦਾ ਫੈਸਲਾ ਕਰ ਲਿਆ। ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਭਾਰੀ ਵਿਰੋਧ ਤੋਂ ਬਾਅਦ ਸਰਕਾਰ ਨੂੰ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਲਈ ਮਜਬੂਰ ਹੋਣਾ ਪਿਆ ਹੈ, ਜੋ ਕਿ ਹੱਕਾਂ ਲਈ ਸੰਘਰਸ਼ ਕਰਨ ਵਾਲੇ ਇਨਸਾਫ ਪਸੰਦ ਲੋਕਾਂ ਤੇ ਸਮੂਹ ਪੰਜਾਬੀਆਂ ਦੀ ਜਿੱਤ ਹੈ। ਡਾ. ਕਰੀਮਪੁਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਲਿਤਾਂ, ਪੱਛੜਿਆਂ, ਕਿਸਾਨਾਂ, ਛੋਟੇ ਵਪਾਰੀਆਂ, ਮੁਲਾਜ਼ਮਾਂ ਤੇ ਆਮ ਲੋਕਾਂ ਵਿਰੋਧੀ ਤਾਨਾਸ਼ਾਹੀ ਰਵਈਏ ਨੂੰ ਬਦਲਣਾ ਚਾਹੀਦਾ ਹੈ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਲੋਕ ਬਸਪਾ ਦੀ ‘ਪੰਜਾਬ ਸੰਭਾਲੋ’ ਮੁਹਿੰਮ ਦਾ ਹਿੱਸਾ ਬਣਨ ਅਤੇ ਪੰਜਾਬ ਦੀ ਖੁਸ਼ਹਾਲੀ ਤੇ ਤਰੱਕੀ ਲਈ ਚੰਗੇ ਪ੍ਰਬੰਧ ਦਾ ਨਿਰਮਾਣ ਕਰਨ। ਬਸਪਾ ਦੀ ‘ਪੰਜਾਬ ਸੰਭਾਲੋ’ ਮੁਹਿੰਮ ਹੀ ਸਾਰੀਆਂ ਸਮੱਸਿਆਵਾਂ ਦਾ ਹੱਲ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous article*ਮੁਲਾਜ਼ਮ-ਪੈਨਸ਼ਨਰ ਫਰੰਟ ਵਲੋਂ ਪੰਜਾਬ ਸਰਕਾਰ ਵਿਰੁੱਧ ਗੜ੍ਹਸ਼ੰਕਰ ਵਿਖੇ ਕੀਤਾ ਗਿਆ ਰੋਸ ਪ੍ਰਦਰਸ਼ਨ
Next articleਨੰਬਰਦਾਰ ਯੂਨੀਅਨ ਦੇ ਵਿਹੜੇ ਵਿਧਾਇਕ ਲਾਡੀ ਸ਼ੇਰੋਵਾਲੀਆ ਲਹਿਰਾਉਣਗੇ ਦੇਸ਼ ਦਾ ਕੌਮੀ ਝੰਡਾ – ਜ਼ਿਲ੍ਹਾ ਪ੍ਰਧਾਨ ਅਸ਼ੋਕ ਸੰਧੂ