HOME ਲੈਂਡ ਪੁਲਿੰਗ ਸਕੀਮ ਨੂੰ ਤੁਰੰਤ ਪ੍ਰਭਾਵ ਨਾਲ ਸਰਕਾਰ ਵਾਪਸ ਲਵੇ : ਰਾਜਾ...

ਲੈਂਡ ਪੁਲਿੰਗ ਸਕੀਮ ਨੂੰ ਤੁਰੰਤ ਪ੍ਰਭਾਵ ਨਾਲ ਸਰਕਾਰ ਵਾਪਸ ਲਵੇ : ਰਾਜਾ ਬਰਾੜ

ਰਾਜਾ ਬਰਾੜ
ਰਾਏਕੋਟ, (ਸਮਾਜ ਵੀਕਲੀ)  ( ਗੁਰਭਿੰਦਰ ਗੁਰੀ ) : ਲੈਂਡ ਪੁਲਿੰਗ ਸਕੀਮ ਨੂੰ ਤੁਰੰਤ ਪ੍ਰਭਾਵ ਨਾਲ ਸਰਕਾਰ ਵਾਪਸ ਲਵੇ, ਕਿਉਂਕਿ ਇਸ ਨਾਲ ਕਿਸਾਨਾਂ ਦੀ ਜ਼ਮੀਨ ਖੋਹੀ ਜਾ ਰਹੀ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਜਿਲ੍ਹਾ ਲੁਧਿਆਣਾ ਦੇ ਜਨਰਲ ਸਕੱਤਰ ਅਤੇ ਸਰਪੰਚ ਹਰਵਿੰਦਰ ਸਿੰਘ ਰਾਜਾ ਬਰਾੜ ਨੇ ਕੀਤਾ। ਉਨ੍ਹਾਂ ਕਿਹਾ ਕਿ  ਲੈਂਡ ਪੁਲਿੰਗ ਨੀਤੀ ਤਹਿਤ ਸਰਕਾਰ ਸਿੱਧੇ ਤੌਰ ਤੇ ਕਲੋਨਾਈਜ਼ਰਾਂ ਨੂੰ ਫਾਇਦਾ ਦੇਣ ਲਈ ਕਿਸਾਨਾਂ ਦੀਆਂ ਜ਼ਮੀਨਾਂ ਤੇ ਕਬਜਾ ਕਰਨਾ ਚਾਹੁੰਦੀ ਹੈ। ਸਰਪੰਚ ਬਰਾੜ ਨੇ ਕਿਹਾ ਕਿ ਜ਼ਮੀਨ ਕਿਸਾਨਾਂ ਦੀ ਮਾਂ ਹੈ, ਪਰ ਸਰਕਾਰ ਕਿਸਾਨਾਂ ਦੀ ਮਰਜ਼ੀ ਤੋਂ ਬਿਨ੍ਹਾਂ ਉਨ੍ਹਾਂ ਦੀ ਵਾਹੀਯੋਗ ਜ਼ਮੀਨ ਖੋਹਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸੇ ਤਰ੍ਹਾਂ ਜ਼ਮੀਨ ਐਕਵਾਇਰ ਹੁੰਦੀ ਰਹੇਗੀ ਤਾਂ ਉਹ ਦਿਨ ਦੂਰ ਨਹੀਂ ਹੈ, ਜਦੋਂ ਸਾਡੇ ਕੋਲ ਖਾਣ ਲਈ ਅੰਨ ਦੀ ਵੱਡੀ ਪੱਧਰ ਤੇ ਘਾਟ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਗਲਾਡਾ ਵੱਲੋਂ ਲੈਂਡ ਪੁਲਿੰਗ ਨੀਤੀ ਤਹਿਤ ਜ਼ਮੀਨਾਂ ਐਕਵਾਇਰ ਕਰਨ ਦੀ ਤਜ਼ਵੀਜ ਨੂੰ ਪ੍ਰਵਾਨ ਕਰਨ ਨਾਲ ਹਜ਼ਾਰਾਂ ਏਕੜ ਦੇ ਮਾਲਕ ਕਿਸਾਨਾਂ ਸਮੇਤ ਲੱਖਾਂ ਲੋਕਾਂ ਦਾ ਭਵਿੱਖ ਖਤਰੇ ਵਿੱਚ ਆ ਜਾਵੇਗਾ। ਸਰਪੰਚ ਹਰਵਿੰਦਰ ਸਿੰਘ ਰਾਜਾ ਬਰਾੜ ਨੇ ਕਿਹਾ ਕਿ ਖੇਤੀਬਾੜੀ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ, ਪਰ ਸਰਕਾਰ ਦੀ ਲੈਂਡ ਪੁਲਿੰਗ ਨੀਤੀ ਤੋਂ ਇੰਝ ਜਾਪਦਾ ਹੈ ਕਿ ਜਿਸ ਤਰ੍ਹਾਂ ਸਰਕਾਰ ਜ਼ਮੀਨਾਂ ਨੂੰ ਐਕਵਾਇਰ ਕਰਕੇ ਪੰਜਾਬ ਵਿੱਚੋਂ ਖੇਤੀਬਾੜੀ ਦੇ ਧੰਦੇ ਨੂੰ ਖ਼ਤਮ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਕਿਸੇ ਵੀ ਕੀਮਤ ਦੇ ਜ਼ਮੀਨਾਂ ਨੂੰ ਐਕਵਾਇਰ ਨਹੀੌਂ ਹੋਣ ਦੇਵਾਂਗੇ ਭਾਵੇਂ ਜਿਸ ਤਰ੍ਹਾਂ ਦਾ ਵੀ ਸੰਘਰਸ਼ ਕਰਨਾ ਪਵੇਗਾ ਕਰਾਂਗੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

 

Previous articleਵਿਕਾਸ ਕਾਰਜਾਂ ਲਈ ਪੰਚਾਇਤਾਂ ਪਿੰਡ ਵਾਸੀਆਂ ਨੂੰ ਨਾਲ ਲੈ ਕੇ ਚੱਲਣ – ਦਿਲਾਵਰ ਕੌਰ
Next article ਊਧਮ ਸਿੰਘ ਦਾ ਬਦਲਾ