ਕੌਰ ਵੈੱਲਫੇਅਰ ਫਾਊਂਡੇਸ਼ਨ ਵੱਲੋਂ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਲੰਗਰ ਦੀ ਸੇਵਾ

ਰੋਪੜ, ਗੁਰਬਿੰਦਰ ਸਿੰਘ ਰੋਮੀ (ਸਮਾਜ ਵੀਕਲੀ): ਕੌਰ ਵੈਲਫੇਅਰ ਫਾਉਂਡੇਸ਼ਨ (ਰਜਿ:) ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਹੀਦ ਪਰਿਵਾਰ ਨੂੰ ਸਮਰਪਿਤ ਨਗਰ ਕੀਰਤਨ ਦੌਰਾਨ ਗਿਆਨੀ ਜ਼ੈਲ ਸਿੰਘ ਕਲੋਨੀ ਦੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਚਾਹ-ਪਕੌੜਿਆਂ ਦਾ ਲੰਗਰ ਲਗਾਇਆ ਗਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਜਿਸ ਦੌਰਾਨ ਅਹੁਦੇਦਾਰਾਂ ਵੱਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਤੇ ਉਹਨਾਂ ਦੇ ਪਰਿਵਾਰ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਨਮਨ ਕਰਦਿਆਂ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਮੌਕੇ ਫਾਊਂਡੇਸ਼ਨ ਦੇ ਡਾਇਰੈਕਟਰਸ ਸੁਰਿੰਦਰ ਕੌਰ/ ਡਾ: ਜਸਬੀਰ ਕੌਰ, ਚੇਅਰਮੈਨ ਗੁਰਪ੍ਰੀਤ ਸਿੰਘ , ਚੀਫ਼ ਸਲਾਹਕਾਰ ਜੈ ਦੇਵ ਸਿੰਘ, ਰਣਜੀਤ ਸਿੰਘ, ਠੇਕੇਦਾਰ ਤਰਸੇਮ ਸਿੰਘ, ਭੁਪਿੰਦਰ ਸਿੰਘ, ਸੰਦੀਪ ਸਿੰਘ, ਦਿਲਪ੍ਰੀਤ ਸਿੰਘ, ਹਨੀ ਬੀ, ਇੰਦਰ ਸ਼ਾਮਪੁਰੀਆ , ਨਿੰਮਾ ਤੇ ਹੋਰ ਪਤਵੰਤੇ ਸੱਜਣ ਮੌਜੂਦ ਸਨ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ ਦੀ ਮੀਟਿੰਗ ਵਿੱਚ ਪੰਜਾਬੀ ਭਾਸ਼ਾ ਨਾਲ਼ ਜੁੜੇ ਮਸਲਿਆਂ ਤੇ ਹੋਈ ਚਰਚਾ
Next articleਜਿੱਤ ਦਾ ਜਸ਼ਨ