ਸੂਬੇ ਭਰ ਵਿਚੋਂ ਭਾਗ ਲੈਣਗੀਆਂ ਸਕੂਲਾਂ ਤੇ ਕਾਲਜਾਂ ਦੀਆਂ ਟੀਮਾਂ
ਕਪੂਰਥਲਾ, (ਸਮਾਜ ਵੀਕਲੀ) (ਕੌੜਾ)-ਪੰਜਾਬ ਦੇ ਭਾਸ਼ਾ ਵਿਭਾਗ ਵਲੋਂ ਰਾਜ ਪੱਧਰੀ ਪ੍ਰਸ਼ਨੋਤਰੀ ਮੁਕਾਬਲੇ 22 ਨਵੰਬਰ ਤੋਂ ਆਈ. ਕੇ ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਖੇ ਦੇ ਸ਼੍ਰੀ ਗੁਰੂ ਨਾਨਕ ਦੇਵ ਜੀ ਆਡੀਟੋਰੀਅਮ ਵਿਖੇ ਕਰਵਾਏ ਜਾ ਰਹੇ ਹਨ।
ਸਹਾਇਕ ਨਿਰਦੇਸ਼ਕ ਸੁਰਿੰਦਰ ਕੌਰ , ਭਾਸ਼ਾ ਵਿਭਾਗ ਤੇ ਜਿਲ੍ਹਾ ਭਾਸ਼ਾ ਅਫਸਰ ਜਸਪ੍ਰੀਤ ਕੌਰ ਨੇ ਦੱਸਿਆ ਕਿ ਇਹ ਮੁਕਾਬਲੇ ਜਿਲ੍ਹਾ ਪੱਧਰ ਦੇ ਮੁਕਾਬਲਿਆਂ ਵਿਚ ਪਹਿਲੇ ਸਥਾਨ ’ਤੇ ਆਉਣ ਵਾਲਿਆਂ ਦੇ ਹੋਣਗੇ ਜਿਸ ਵਿਚ ਸੂਬੇ ਭਰ ਦੇ ਸਕੂਲਾਂ ਤੇ ਕਾਲਜ ਭਾਗ ਲੈਣਗੇ।
ਉਨ੍ਹਾਂ ਦੱਸਿਆ ਕਿ ਭਾਸ਼ਾ ਵਿਭਾਗ ਵਲੋਂ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਮਨਾਏ ਜਾ ਰਹੇ ਪੰਜਾਬੀ ਮਾਹ ਦੇ ਮੱਦੇਨਜ਼ਰ ਵੱਖ-ਵੱਖ ਸੱਭਿਆਚਾਰਕ ਤੇ ਸਾਹਿਤਕ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ, ਜਿਸ ਤਹਿਤ ਇਹ ਮੁਕਾਬਲੇ ਹੋ ਰਹੇ ਹਨ।
ਇਸ ਸਮਾਗਮ ਵਿੱਚ ਪਦਮਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ (ਮੈਂਬਰ ਰਾਜ ਸਭਾ) ਅਤੇ ਡਾ. ਸੁਸ਼ੀਲ ਮਿੱਤਲ (ਉਪ ਕੁਲਪਤੀ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ), ਕਪੂਰਥਲਾ ਬਤੌਰ ਮੁੱਖ ਮਹਿਮਾਨ ਹਾਜ਼ਿਰ ਹੋਣਗੇ।
ਡਾ. ਰਾਜੇਸ਼ ਗਰੋਵਰ (ਨਿਰਦੇਸ਼ਕ, ਸਾਇੰਸ ਸਿਟੀ, ਕਪੂਰਥਲਾ), ਮੇਜਰ ਇਰਵਿਨ ਕੌਰ (ਉੱਪ ਮੰਡਲ ਮੈਜਿਸਟ੍ਰੇਟ, ਕਪੂਰਥਲਾ), ਮਮਤਾ ਬਜਾਜ (ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਕਪੂਰਥਲਾ) ਬਤੌਰ ਵਿਸ਼ੇਸ਼ ਮਹਿਮਾਨ ਸ਼ਿਰਕਤ ਕਰਨਗੇ। ਇਸ ਸਮਾਗਮ ਦੀ ਪ੍ਰਧਾਨਗੀ ਹਰਪ੍ਰੀਤ ਕੌਰ (ਸੰਯੁਕਤ ਨਿਰਦੇਸ਼ਕ, ਭਾਸ਼ਾ ਵਿਭਾਗ ਪੰਜਾਬ) ਕਰਨਗੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly