ਲੁਧਿਆਣਾ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਮੰਨੀਆਂ ਮੰਗਾਂ ਨੂੰ ਲਾਗੂ ਕਰਨ ਤੋਂ ਭੱਜੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦੀ ਕੋਠੀ ਅੱਗੇ ਧਰਨਾ ਦੇਣ ਅਤੇ ਝੰਡਾ ਮਾਰਚ ਰਾਹੀਂ ਬਿਜਲੀ ਮੰਤਰੀ ਦੇ ਨਾਲ ਨਾਲ ਪੰਜਾਬ ਸਰਕਾਰ ਅਤੇ ਬਿਜਲੀ ਨਿਗਮ ਦੀ ਮੇਨੈਜਮੈਂਟ ਦਾ ਪਿੱਟ ਸਿਆਪਾ ਕਰਨ ਲਈ ਲੁਧਿਆਣਾ ਈਸਟ ਤੋਂ ਵੱਡਾ ਕਾਫਲਾ ਅੰਮਿ੍ਤਸਰ ਪੁੱਜਾ। ਜਿਸ ਬਾਰੇ ਜਾਣਕਾਰੀ ਦਿੰਦਿਆਂ ਜੁਆਇੰਟ ਫੋਰਮ ਅਤੇ ਏਕਤਾ ਮੰਚ ਦੇ ਸੂਬਾਈ ਆਗੂਆਂ ਰਘਵੀਰ ਸਿੰਘ ਰਾਮਗੜ੍ਹ, ਰਛਪਾਲ ਸਿੰਘ ਪਾਲੀ, ਪੀਐਸਈਬੀ ਇੰਪਲਾਈਜ ਫੈਡਰੇਸ਼ਨ ਏਟਕ ਦੇ ਜੋਨ ਪ੍ਰਧਾਨ ਸਤੀਸ਼ ਕੁਮਾਰ ਤੇ ਟੀਐਸਯੂ ਦੇ ਧਰਮਿੰਦਰ, ਪੀਐਸਈਬੀ ਇੰਪਲਾਈਜ ਫੈਡਰੇਸ਼ਨ ਏਟਕ ਦੇ ਡਵੀਜ਼ਨ ਪ੍ਰਧਾਨ ਗੁਰਪ੍ਰੀਤ ਸਿੰਘ ਮਹਿਦੂਦਾਂ ਤੇ ਟੀਐਸਯੂ ਦੇ ਡਵੀਜ਼ਨ ਪ੍ਰਧਾਨ ਗੌਰਵ ਕੁਮਾਰ ਨੇ ਦੱਸਿਆ ਕਿ ਕਿ ਅੱਜ ਵੱਡੀ ਗਿਣਤੀ ਵਿੱਚ ਬਿਜਲੀ ਕਾਮੇ ਅੰਮਿ੍ਤਸਰ ਪੁੱਜੇ ਹਨ। ਸਰਕਾਰ ਜੇਕਰ ਇਸ ਲਾਮਿਸਾਲ ਇਕੱਠ ਦੇ ਇਰਾਦੇ ਨਾ ਸਮਝੀ ਤਾਂ ਇਸਨੂੰ ਖਮਿਆਜਾ ਭੁਗਤੱਣਾ ਪਵੇਗਾ। ਉਨ੍ਹਾਂ ਕਿਹਾ ਕਿ ਵਰਕ ਟੂ ਰੂਲ ਨੂੰ ਜਿੱਥੇ ਹੋਰ ਸਖਤ ਕੀਤਾ ਗਿਆ ਹੈ ਉੱਥੇ ਹੀ ਜੇਈਆਂ ਵੱਲੋਂ ਚੱਲ ਰਹੇ ਸੰਘਰਸ਼ ਨੂੰ ਦਿੱਤੇ ਸਮੱਰਥਨ ਨੇ ਇਸਨੂੰ ਹੋਰ ਮਜ਼ਬੂਤ ਕੀਤਾ ਹੈ ਅਤੇ ਰਹਿੰਦੀ ਕਸਰ ਮੁਲਾਜਮਾਂ ਵੱਲੋਂ 10, 11 ਅਤੇ 12 ਸਤੰਬਰ ਦੀ ਸਮੂਹਿਕ ਛੁੱਟੀ ਕੱਢ ਦੇਵੇਗੀ। ਉਨ੍ਹਾਂ ਕਿਹਾ ਕਿ ਚੱਲ ਰਹੇ ਸੰਘਰਸ਼ ਕਾਰਨ ਲੋਕਾਂ ਨੂੰ ਆ ਰਹੀਆਂ ਪਰੇਸ਼ਾਨੀਆਂ ਲਈ ਪੰਜਾਬ ਸਰਕਾਰ ਅਤੇ ਮੇਨੈਜਮੈਂਟ ਜਿੰਮੇਵਾਰ ਹੈ ਅਤੇ ਲੋਕਾਂ ਨੂੰ ਨਿਰਵਿਘਨ ਬਿਜਲੀ ਦੇਣ ਲਈ ਉਨ੍ਹਾਂ ਨੂੰ ਮੁਲਾਜਮਾਂ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਕਰ ਦੇਣਾ ਚਾਹੀਦਾ ਹੈ। ਇਸ ਮੌਕੇ ਸੋਬਨ ਸਿੰਘ, ਕੇਵਲ ਸਿੰਘ ਬਨਵੈਤ, ਸੁਰਜੀਤ ਸਿੰਘ, ਦੀਪਕ ਕੁਮਾਰ, ਸਰਤਾਜ ਸਿੰਘ, ਜੇਈ ਸੁਰਿੰਦਰ ਤੇ ਪਰਦੀਪ ਸਿੰਘ, ਧਰਮਪਾਲ, ਗੱਬਰ ਸਿੰਘ, ਹਿਰਦੇ ਰਾਮ, ਮੁਨੀਸ਼, ਸੁਖਦੇਵ ਸਿੰਘ, ਪ੍ਰਕਾਸ਼, ਬਹਾਦਰ ਸਿੰਘ, ਕਮਲਦੀਪ ਰਣੀਆ, ਭੂਸ਼ਣ, ਵਿਕਰਮ, ਹਰਪ੍ਰੀਤ ਸਿੰਘ ਅਤੇ ਵੱਡੀ ਗਿਣਤੀ ਵਿੱਚ ਹੋਰ ਮੁਲਾਜਮ ਹਾਜਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly