(ਸਮਾਜ ਵੀਕਲੀ) ਸੰਦੀਪ ਸਿੰਘ ਬਖੋਪੀਰ:- ਸਕੂਲ ਪ੍ਰਿੰਸੀਪਲ ਮੈਡਮ ਮਨਜੀਤ ਕੌਰ ਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਦੀਵਾਨ ਟੋਡਰ ਮੱਲ ਪਬਲਿਕ ਸਕੂਲ ਕਾਕੜਾ ਵਿਖੇ ਚੇਅਰਮੈਨ ਬਾਬਾ ਕਿਰਪਾਲ ਸਿੰਘ ਜੀ ਨਾਲ ਕਾਰ ਸੇਵਾ ਵਿੱਚ ਆਪਣੀ ਮਹਾਨ ਸੇਵਾ ਕਰਨ ਵਾਲੇ ਮਹਾਂਪੁਰਖ ਬਾਬਾ ਸਿੰਗਾਰਾ ਸਿੰਘ ਜੀ ਦੀ ਸਲਾਨਾ ਬਰਸੀ ਸਬੰਧੀ ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਦੀਵਾਨ ਹਾਲ ਵਿੱਚ ਉਹਨਾਂ ਦੀ ਯਾਦ ਨੂੰ ਸਮਰਪਿਤ ਇੱਕ ਸ਼ਰਧਾਂਜਲੀ ਸਮਾਗਮ ਕੀਤਾ ਗਿਆ ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਸਤਿਨਾਮ ਵਾਹਿਗੁਰੂ ਜੀ ਦਾ ਜਾਪ ਕਰਨ ਉਪਰੰਤ ਬਾਬਾ ਸ਼ਿੰਗਾਰਾ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ ,ਮੌਕੇ ਉੱਤੇ ਪੰਜਾਬੀ ਅਧਿਆਪਕ ਸੰਦੀਪ ਸਿੰਘ ਜੀ ਨੇ ਬਾਬਾ ਸ਼ਿੰਗਾਰਾ ਸਿੰਘ ਜੀ ਦੇ ਜੀਵਨ ਉੱਪਰ ਚਾਨਣਾ ਪਾਉਂਦਿਆਂ ਹੋਇਆਂ ਉਹਨਾਂ ਦੀਆਂ ਇਲਾਕੇ ਅਤੇ ਸਕੂਲ ਤੇ ਗੁਰੂ ਘਰ ਲਈ ਕੀਤੀਆਂ ਸੇਵਾਵਾਂ ਨੂੰ ਯਾਦ ਕੀਤਾ, ਸਕੂਲ ਪ੍ਰਿੰਸੀਪਲ ਮੈਡਮ ਮਨਜੀਤ ਕੌਰ ਜੀ ਵੱਲੋਂ ਬਾਬਾ ਸ਼ਿੰਗਾਰਾ ਸਿੰਘ ਜੀ ਦੀ ਸੇਵਾ ਤੋਂ ਸਿੱਖਿਆ ਲੈ ਕੇ ਸਮਾਜ ਪ੍ਰਤੀ ਨੇਕ ਸੋਚ ਅਪਣਾਉਣ ਵਾਲੀ ਨਸੀਅਤ ਨੂੰ ਵਿਦਿਆਰਥੀਆਂ ਤੱਕ ਪਹੁੰਚਾਇਆ ਤੇ ਬਾਬਾ ਜੀ ਦੇ ਜੀਵਨ ਤੋਂ ਸਿੱਖਿਆ ਲੈ ਕੇ ਉਹਨਾਂ ਦੇ ਚੰਗੇ ਗੁਣਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨ ਦੀ ਪ੍ਰੇਰਨਾ ਦਿੱਤੀ ਗਈ, ਸਕੂਲ ਚੇਅਰਮੈਨ ਬਾਬਾ ਕਿਰਪਾਲ ਸਿੰਘ ਜੀ ਮੈਨੇਜਰ ਸਰਦਾਰ ਸਰਬਜੀਤ ਸਿੰਘ ਜੀ ਪ੍ਰਬੰਧਕ ਡਰਾਇਕਟਰ ਡਾ: ਗੁਰਮੀਤ ਸਿੰਘ ਜੀ ਵੱਲੋਂ ਬਾਬਾ ਸ਼ਿੰਗਾਰਾ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਸਕੂਲ ਵਿੱਚ ਰੁੱਖ ਲਗਾਏ ਗਏ ਬਹੁਤ ਸਾਰੇ ਵਿਦਿਆਰਥੀਆਂ ਅਤੇ ਸਕੂਲ ਦੇ ਸਮੁੱਚੇ ਸਟਾਫ਼ ਨੂੰ ਬਾਬਾ ਸ਼ਿੰਗਾਰਾ ਸਿੰਘਜੀ ਦੀ ਯਾਦ ਨੂੰ ਸਮਰਪਿਤ ਬੂਟੇ ਵੰਡੇ ਗਏ, ਅੱਜ ਦਾ ਇਹ ਸ਼ਰਧਾਂਜਲੀ ਸਮਾਗਮ ਬਾਬਾ ਸ਼ਿੰਗਾਰਾ ਸਿੰਘ ਜੀ ਨੂੰ ਸਮਰਪਿਤ ਸੀ ਮੌਕੇ ਉੱਤੇ ਸਕੂਲ ਸਟਾਫ਼ ਅਤੇ ਸਕੂਲੀ ਵਿਦਿਆਰਥੀ ਮੌਜੂਦ ਸਨ।ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



