ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਸਮਾਜ ਸੇਵਕ ਜਤਿੰਦਰਪਾਲ ਸਿੰਘ (ਪਾਲੀ ਵੀਰ ਜੀ) ਜਿਨ੍ਹਾਂ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ।
ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਉਹਨਾਂ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਕੀਰਤਨ ਅਤੇ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਕਿਚਲੂ ਨਗਰ, ਲੁਧਿਆਣਾ ਵਿਖੇ ਹੋਈ। ਸ਼ਹਿਰ ਦੇ ਨਾਮੀ ਰੈਡੀਮੇਡ ਕਾਰੋਬਾਰੀ ਅਤੇ ਭਾਈ ਮੰਨਾਂ ਸਿੰਘ ਨਗਰ ਮੈਨੂੰਫੈਕਚਰਰ ਅਤੇ ਟਰੇਡਰ ਐਸੋਸੀਏਸ਼ਨ ਦੇ ਚੇਅਰਮੈਨ ਅਰਵਿੰਦਰ ਸਿੰਘ ਟੋਨੀ ਅਤੇ ਦਵਿੰਦਰ ਸਿੰਘ ਲੱਕੀ ਦੇ ਜੀਜਾ ਜੀ, ਪਾਲੀ ਵੀਰ ਜੀ ਨਮਿਤ ਹੋਈ ਅੰਤਿਮ ਅਰਦਾਸ ਵਿੱਚ ਰਾਗੀ ਸਿੰਘਾਂ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ ਅਤੇ ਜੀਵਨ ਉਪਰ ਰੌਸ਼ਨੀ ਪਾਈ। ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਹਿਰ ਦੀਆਂ ਰਾਜਨੀਤਿਕ, ਸਮਾਜਿਕ, ਵਪਾਰਕ ਅਤੇ ਧਾਰਮਿਕ ਜੱਥੇਬੰਦੀਆਂ ਦੇ ਆਗੂ ਮੌਜੂਦ ਸਨ। ਅੰਤਿਮ ਅਰਦਾਸ ਮੌਕੇ ਸੀਨੀਅਰ ਅਕਾਲੀ ਆਗੂ ਬਾਬਾ ਅਜੀਤ ਸਿੰਘ ਵੱਲੋਂ ਸਵ: ਪਾਲੀ ਵੀਰ ਜੀ ਦੇ ਜੀਵਨ ਉੱਪਰ ਰੌਸ਼ਨੀ ਪਾਉਂਦੇ ਹੋਏ ਦੱਸਿਆ ਕਿ ਉਹ ਬੜੇ ਹੀ ਧਾਰਮਿਕ ਵਿਚਾਰਾਂ ਦਾ ਧਾਰਨੀ ਸਨ ਅਤੇ ਵੱਖ-ਵੱਖ ਜੱਥੇਬੰਦੀਆਂ ਨਾਲ ਜੁੜੇ ਹੋਏ ਸਨ ਅਤੇ ਦੂਸਰਿਆਂ ਦੇ ਦੁੱਖ-ਸੁੱਖ ਵਿੱਚ ਕੰਮ ਵੀ ਆਉਂਦੇ ਸਨ। ਅੰਤਿਮ ਅਰਦਾਸ ਵਿੱਚ ਸਾਬਕਾ ਮੰਤਰੀ ਜੱਥੇਦਾਰ ਹੀਰਾ ਸਿੰਘ ਗਾਬੜੀਆ, ਜੱਥੇਦਾਰ ਪ੍ਰਹਲਾਦ ਸਿੰਘ ਢੱਲ, ਪ੍ਰਧਾਨ ਗੁਰਿੰਦਰ ਸਿੰਘ ਜੌਲੀ, ਸਰਪ੍ਰਸਤ ਅਮਰਜੀਤ ਸਿੰਘ ਹੈਪੀ, ਸੀਨੀਅਰ ਮੀਤ ਪ੍ਰਧਾਨ ਅਮਰੀਕ ਸਿੰਘ ਬੌਬੀ, ਬਠਿੰਡਾ ਤੋਂ ਸ੍ਰ: ਸੁਖਬੀਰ ਸਿੰਘ, ਨੌਜਵਾਨ ਆਰਕੀਟੈਕਟ ਅਤੇ ਅਕਾਲੀ ਆਗੂ ਹਰਸਿਮਰਨ ਸਿੰਘ, ਜਸਪਾਲ ਸਿੰਘ ਸਹਿਜਾਦਾ, ਹਰਜਿੰਦਰ ਸਿੰਘ ਅਰੀਸਟੋ, ਇੰਦਰਜੀਤ ਸਿੰਘ, ਪ੍ਰਿਤਪਾਲ ਸਿੰਘ, ਦਵਿੰਦਰ ਸਿੰਘ ਜੋਤੀ, ਕੰਵਲਜੀਤ ਸਿੰਘ ਬੌਬੀ, ਜਗਦੀਪ ਸਿੰਘ ਹੰਨੀ, ਪਰਮਪਾਲ ਸਿੰਘ ਵਿੱਟੀ, ਚਰਨਜੀਤ ਸਿੰਘ ਚੰਨੀ, ਰਵਿੰਦਰ ਸਿੰਘ ਬਵੇਜਾ ਅਤੇ ਵੱਡੀ ਗਿਣਤੀ ਵਿੱਚ ਵੱਖ-ਵੱਖ ਜੱਥੇਬੰਦੀਆਂ ਨਾਲ ਜੁੜੇ ਆਗੂ ਮੌਜੂਦ ਸਨ।‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



