HOME ਸਵਰਗੀ ਸ੍ਰ: ਜਬਰ ਸਿੰਘ ਸਿੱਧੂ ਦੀ ਯਾਦ ਵਿੱਚ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ...

ਸਵਰਗੀ ਸ੍ਰ: ਜਬਰ ਸਿੰਘ ਸਿੱਧੂ ਦੀ ਯਾਦ ਵਿੱਚ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਅਮਿੱਟ ਯਾਦਾਂ ਛੱਡਦਾ ਸੰਪੰਨ ਹੋਇਆ

4

ਲੁਧਿਆਣਾ  (ਸਮਾਜ ਵੀਕਲੀ)  (ਕਰਨੈਲ ਸਿੰਘ ਐੱਮ.ਏ.) ਸਿੱਧੂ ਪਰਿਵਾਰ ਦੇ ਵੱਲੋਂ ਹਰ ਸਾਲ ਦੀ ਤਰ੍ਹਾਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੀ ਯਾਦ ਵਿੱਚ ਲਾਸਾਨੀ ਸਹਾਦਤ ਨੂੰ ਸਮਰਪਿਤ ਸ੍ਰ: ਜਬਰ ਸਿੰਘ ਸਿੱਧੂ ਦੀ ਨਿੱਘੀ ਯਾਦ ਵਿੱਚ ਤਿੰਨ ਰੋਜ਼ਾ ਕੋਸਕੋ ਕ੍ਰਿਕਟ ਟੂਰਨਾਮੈਂਟ ਦੁੱਗਰੀ, ਅਰਬਨ ਅਸਟੇਟ, ਫੇਸ-2 ਲੁਧਿਆਣਾ ਵਿਖੇ ਕਰਵਾਇਆ ਗਿਆ । ਇਸ ਟੂਰਨਾਮੈਂਟ ਵਿੱਚ ਪੰਜਾਬ ਭਰ ਤੋਂ ਕ੍ਰਿਕਟ ਟੀਮਾਂ ਨੇ ਹਿੱਸਾ ਲਿਆ । ਜਿਹਨਾਂ ਨੇ ਆਪਣੀ ਟੀਮ ਦੇ ਵੱਲੋਂ ਚੰਗੇ ਤੋਂ ਚੰਗਾ ਖੇਡ ਪ੍ਰਦਰਸ਼ਨ ਕੀਤਾ । ਜੇਤੂ ਖਿਡਾਰੀਆਂ ਨੂੰ ਹਰੇਕ ਗੇਂਦ ਤੇ ਸਕੋਰ ਬਣਾਉਣ ਤੇ ਦਿਲ ਖਿਚਵੇ ਇਨਾਮ ਦਿੱਤੇ ਗਏ।  ਇਸ ਟੂਰਨਾਮੈਂਟ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਤੇ ਨੌਜਵਾਨ ਪੀੜੀ ਨੇ ਹਿੱਸਾ ਲਿਆ । ਹਲਕਾ ਆਤਮ ਨਗਰ ਤੋਂ ਵਿਧਾਇਕ ਐਡਵੋਕੇਟ ਕੁਲਵੰਤ ਸਿੰਘ ਸਿੱਧੂ ਤੇ ਕੈਬਿਨੇਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਜੇਤੂ ਖਿਡਾਰੀਆਂ ਨੂੰ ਇਨਾਮ ਤਕਸੀਮ ਕੀਤੇ । ਇਸ ਮੌਕੇ ਤੇ ਰੁਸਤਮੇ ਹਿੰਦ ਪਹਿਲਵਾਨ ਸ੍ਰ: ਸੁਮੇਰ ਸਿੰਘ ਪਹਿਲਵਾਨ, ਰਾਜਪਾਲ ਸਿੰਘ ਤੇ ਉਹਨਾਂ ਦੀ ਸਮੁੱਚੀ ਟੀਮ ਨੇ ਹਾਜ਼ਰੀ ਲਗਵਾਈ ।  ਉਹਨਾਂ ਨੇ ਇਸ ਮੌਕੇ ਤੇ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਹੱਟ ਕੇ ਖੇਡਾਂ ਵੱਲ ਜੁੜਨ ਦੀ ਅਪੀਲ ਕੀਤੀ । ਇਸ ਮੌਕੇ ਤੇ ਪਹੁੰਚੇ ਸ਼ਰਨਪਾਲ ਸਿੰਘ ਮੱਕੜ ਚੇਅਰਮੈਨ ਸਮਾਲ ਸਕੇਲ ਇੰਡਸਟਰੀ, ਈਸ਼ਵਰ ਸਿੰਘ ਪਹਿਲਵਾਨ, ਜਗਮੀਤ ਸਿੰਘ ਨੋਨੀ ਕੌਂਸਲਰ, ਵਿਧਾਇਕ ਮਦਨ ਲਾਲ ਬੱਗਾ ਤੋਂ ਇਲਾਵਾ ਵੱਖ-ਵੱਖ ਪਿੰਡਾਂ ਤੋਂ ਆਏ ਸਰਪੰਚ ਨੇ ਇਸ ਟੂਰਨਾਮੈਂਟ ਵਿੱਚ ਯੋਗਦਾਨ ਪਾਇਆ। ਇਹ ਟੂਰਨਾਮੈਂਟ ਆਪਣੀਆਂ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ ਹੋਇਆ । ਕੈਬਿਨੇਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੂੰ ਭਰੋਸਾ ਦਿਵਾਇਆ, ਆਉਣ ਵਾਲੇ ਸਮੇਂ ਦੇ ਵਿੱਚ ਖਿਡਾਰੀਆਂ ਦੇ ਲਈ ਕ੍ਰਿਕਟ ਸਟੇਡੀਅਮ ਬਣਾਉਣ ਦਾ ਐਲਾਨ ਕੀਤਾ ਤਾਂ ਕਿ ਨੌਜਵਾਨ ਪੀੜੀ ਨਸ਼ਿਆਂ ਤੋਂ ਹੱਟ ਕੇ ਖੇਡਾਂ ਵੱਲ ਪ੍ਰੇਰਿਤ ਹੋਣ । ਆਏ ਹੋਏ ਮਹਿਮਾਨਾਂ ਤੇ ਖਿਡਾਰੀਆਂ ਦਾ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਤਹਿ ਦਿੱਲੋਂ ਧੰਨਵਾਦ ਕੀਤਾ ਗਿਆ ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

 

Previous articleHow did the Dalits Vote in Bihar Election?
Next articleਜੀ.ਐਚ.ਜੀ ਖਾਲਸਾ ਕਾਲਜ, ਗੁਰੂਸਰ ਸਧਾਰ ਨੇ ਰੌਕਬਾਲ ਨੈਸ਼ਨਲ ਚੈਂਪੀਅਨਸ਼ਿਪ ਦੇ ਸਮਾਪਤੀ ਸਮਾਰੋਹ ਦੀ ਕੀਤੀ ਮੇਜ਼ਬਾਨੀ