ਹੁਸ਼ਿਆਰਪੁਰ /ਟਾਂਡਾ ਉੜਮੁੜ, (ਸਮਾਜ ਵੀਕਲੀ) (ਤਰਸੇਮ ਦੀਵਾਨਾ) – ਇੰਝ ਜਾਪ ਰਿਹਾ ਜਿਵੇਂ ਪੰਜਾਬ ਨੂੰ ਕਿਸੇ ਦੀ ਨਜ਼ਰ ਲੱਗ ਗਈ ਹੋਵੇ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਦਾ ਲਗਾਤਾਰ ਜਨਾਜ਼ਾ ਨਿਕਲਦਾ ਜਾ ਰਿਹਾ ਹੈ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਹੌਸਲੇ ਲਗਾਤਾਰ ਬੁਲੰਦ ਹੁੰਦੇ ਜਾ ਰਹੇ ਹਨ। ਨਿੱਤ ਦਿਨ ਪੰਜਾਬ ਦੇ ਕਿਸੇ ਨਾ ਕਿਸੇ ਇਲਾਕੇ ਵਿੱਚੋਂ ਗੋਲੀਬਾਰੀ ਦੌਰਾਨ ਨੌਜਵਾਨਾਂ ਦੀ ਮੌਤ ਹੋਣ ਦੀ ਖਬਰ ਅਖਬਾਰਾਂ ਦੀ ਸੁਰਖੀ ਬਣੀ ਰਹਿੰਦੀ ਹੈ | ਜ਼ਿਲ੍ਹਾ ਹੁਸ਼ਿਆਰਪੁਰ ਕਸਬਾ ਹਰਿਆਣਾ ਭੂੰਗਾ ਵਿੱਚ ਬੀਤੇ ਦਿਨ ਗੋਲੀਬਾਰੀ ਵਿੱਚ ਇੱਕ ਨੌਜਵਾਨ ਦੀ ਮੌਤ ਹੋਣ ਦੀ ਖਬਰ ਦੀ ਸਿਆਹੀ ਅਜੇ ਸੁੱਕੀ ਵੀ ਨਹੀਂ ਸੀ ਕਿ ਅੱਜ ਫਿਰ ਜਿਲੇ ਦੇ ਕਸਬਾ ਟਾਂਡਾ ਦੇ ਨਜ਼ਦੀਕ ਗੋਲੀਬਾਰੀ ਵਿੱਚ ਇੱਕ ਨੌਜਵਾਨ ਦੀ ਮੌਤ ਦੀ ਖਬਰ ਸਾਹਮਣੇ ਆ ਗਈ ਹੈ। ਹੁਸ਼ਿਆਰਪੁਰ-ਟਾਂਡਾ ਸਟੇਟ ਹਾਈ ਵੇਅ ‘ਤੇ ਅੱਡਾ ਕਲੋਆ ਨਜ਼ਦੀਕ ਬੁਲਟ ਮੋਟਰ ਸਾਈਕਲਾ ਦੀ ਰਿਪੇਅਰ ਦਾ ਕੰਮ ਕਰਨ ਵਾਲੇ ਇੱਕ ਨੌਜਵਾਨ ਦਾ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਸ਼ਰੇਆਮ ਗੋਲੀਆਂ ਮਾਰ ਕੇ ਦੇਰ ਸ਼ਾਮ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਹਿਚਾਣ ਬਲਜੀਤ ਸਿੰਘ ਉਰਫ ਬਿੱਲਾ ਪੁੱਤਰ ਹਰਬੰਸ ਲਾਲ ਵਾਸੀ ਪਿੰਡ ਕੰਧਾਲਾ ਸ਼ੇਖਾਂ ਵਜੋਂ ਹੋਈ। ਮਿਲੀ ਜਾਣਕਾਰੀ ਅਨੁਸਾਰ ਇਹ ਮੰਦਭਾਗੀ ਘਟਨਾ ਵੀਰਵਾਰ ਦੇਰ ਸ਼ਾਮ ਵਾਪਰੀ ਜਦੋਂ ਟਾਂਡਾ ਹੁਸ਼ਿਆਰਪੁਰ ਸਟੇਟ ਹਾਈ ਵੇਅ ‘ਤੇ ਸਥਿਤ ਅੱਡਾ ਕਲੋਆ ਵਿੱਚ ਮੌਜੂਦ ਸੀ ਤਾਂ ਅਚਾਨਕ ਅਣਪਛਾਤੇ ਹਮਲਾਵਰਾਂ ਨੇ ਉਸ ਤੇ ਤਾਬੜ ਤੋੜ ਗੋਲੀਆਂ ਚਲਾ ਦਿੱਤੀਆਂ ਜਖਮੀ ਹਾਲਤ ਵਿੱਚ ਉਸ ਨੂੰ ਟਾਂਡਾ ਦੇ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ | ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਮੇਰੇ ਕੋਲ ਇੱਕ ਨੌਜਵਾਨ ਨੂੰ ਕੋਈ ਲੈਕੇ ਆਇਆ ਜਿਸਦੇ ਸਿਰ ਵਿੱਚ ਅਤੇ ਸਰੀਰ ਦੇ ਵੱਖ-ਵੱਖ ਹਿੱਸਿਆਂ ਵਿੱਚ ਗੋਲੀਆਂ ਲੱਗੀਆਂ ਹੋਈਆਂ ਸਨ ਉਹਨਾ ਦੱਸਿਆ ਕੀ ਬਾਕੀ ਖੁਲਾਸਾ ਪੋਸਟ ਮਾਰਟਮ ਰਿਪੋਰਟ ਵਿੱਚ ਹੋ ਸਕਦਾ ਹੈ | ਇਸ ਵਾਰਦਾਤ ਸੰਬੰਧੀ ਸੂਚਨਾ ਮਿਲਦਿਆਂ ਹੀ ਸਮੁੱਚਾ ਪੁਲਿਸ ਪ੍ਰਸ਼ਾਸਨ ਘਟਨਾ ਵਾਲੀ ਥਾਂ ‘ਤੇ ਪਹੁੰਚਿਆ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਦਿਨ ਦਿਹਾੜੇ ਹੋਏ ਇਸ ਕਤਲ ਦੀ ਵਾਰਦਾਤ ਨਾਲ ਇਲਾਕੇ ਵਿੱਚ ਸਹਿਮ ਦਾ ਮਾਹੌਲ ਹੈ |
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



