ਅਗਨੀ ਵੀਰਾਂ ਦੀ ਹੋਈ ਭਰਤੀ ਤੇ ਅਨੂਸੂਚਿਤ ਤੇ ਪੱਛੜੀਆਂ ਸ਼੍ਰੇਣੀਆਂ ਦੇ ਲੋਕਾਂ ਨੂੰ ਬਣਦਾ ਹੱਕ ਦੇਣ ਦੀ ਕੀਤੀ ਮੰਗ
ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਭਾਰਤ ਮੁਕਤੀ ਮੋਰਚਾ ਅਤੇ ਬਹੁਜਨ ਕ੍ਰਾਂਤੀ ਮੋਰਚਾ ਜਿਲਾ ਕਪੂਰਥਲਾ ਵੱਲੋਂ ਰਾਸ਼ਟਰਪਤੀ ਦੇ ਨਾਮ ਡਿਪਟੀ ਕਮਿਸ਼ਨਰ ਕਪੂਰਥਲਾ ਵਿਸ਼ੇਸ਼ ਸਾਰੰਗਲ ਦੇ ਨਾਂ ਇੱਕ ਮੰਗ ਪੱਤਰ ਦਿੱਤਾ ਗਿਆ। ਜਿਸ ਵਿਚ ਪਿਛਲੇ ਦਿਨੀਂ ਪੰਜਾਬ ਵਿਚ ਹੋਈ ਅਗਨੀ ਵੀਰਾਂ ਦੀ ਭਰਤੀ ਵਿਚ ਅਨੁਸੂਚਿਤ ਜਾਤੀ ਅਤੇ ਪਛੜੀ ਸ੍ਰੈਣੀ ਦੇ ਬੱਚਿਆਂ ਨੂੰ ਜ਼ਿਆਦਾ ਮੈਰਿਟ ਹੋਣ ਦੇ ਬਾਵਜੂਦ ਵੀ ਅੱਖੋਂ ਪਰੋਖੇ ਕਰਕੇ ਜਰਨਲ ਵਰਗ ਦੇ ਬੱਚਿਆਂ ਨੂੰ ਚੁਣਿਆ ਗਿਆ। ਇਸ ਲਈ ਮੰਗ ਪੱਤਰ ਵਿੱਚ ਭਾਰਤ ਮੁਕਤੀ ਮੋਰਚਾ ਦੇ ਆਗੂਆਂ ਵੱਲੋਂ ਪੰਜਾਬ ਵਿੱਚ ਹੋਈ ਭਰਤੀ ਦੇ ਚਲਦੇ ਅਨੂਸੂਚਿਤ ਜਾਤੀ ਅਤੇ ਪਛੜੀ ਸ਼੍ਰੇਣੀ ਦੇ ਬੱਚਿਆਂ ਨਾਲ ਹੋਏ ਧੱਕੇ ਤੇ ਹੱਕ ਦੇਣ ਦੀ ਮੰਗ ਕੀਤੀ ਗਈ।
ਇਸ ਦੌਰਾਨ ਭਾਰਤ ਦੀ ਮੁਕਤੀ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਦਿਨੋ-ਦਿਨ ਅਨੁਸੂਚਿਤ ਜਾਤੀ ਦੀਆਂ ਔਰਤਾਂ ਤੇ ਅੱਤਿਆਚਾਰ ਹੋ ਰਹੇ ਹਨ। ਇਸ ਲਈ ਅੱਜ ਕੱਲ੍ਹ ਅਨੂਸੂਚਿਤ ਜਾਤੀ ਤੇ ਪਛੜੀਆਂ ਸ਼੍ਰੇਣੀਆਂ ਦੇ ਲੋਕਾਂ ਅਤੇ ਔਰਤਾਂ ਤੇ ਹੋ ਰਹੇ ਅਤਿਆਚਾਰ ਅਤੇ ਜ਼ੁਲਮਾਂ ਨੂੰ ਨੱਥ ਪਾਈ ਜਾਵੇ। ਇਸ ਦੌਰਾਨ ਮੀਤ ਪ੍ਰਧਾਨ ਭਾਰਤੀ ਮੁਕਤੀ ਮੋਰਚਾ ਪੰਜਾਬ ਰਾਜ ਮੱਟੂ, ਕਨਵੀਨਰ ਬਹੁਜਨ ਕ੍ਰਾਂਤੀ ਮੋਰਚਾ ਸਵਾਮੀ ਰਾਜ ਪਾਲ, ਕੁਲਦੀਪ ਸਿੰਘ ਤਿਨ ਰਤਨ ਮਿਸ਼ਨ, ਸਵਰਨ ਸਿੰਘ, ਸੰਤੋਖ ਸਿੰਘ, ਰਾਮ ਸਰੂਪ ਸਿੰਘ ,ਅੰਮ੍ਰਿਤਪਾਲ ਸਿੰਘ, ਸੁਖਦੇਵ ਸਿੰਘ, ਅਵਤਾਰ ਸਿੰਘ ਇੰਦਰ ਸਿੰਘ ,ਮਨਿੰਦਰ ਸਿੰਘ, ਰਾਜਪਾਲ ਸਿੰਘ ਅਤੇ ਹੋਰ ਬਹੁਤ ਸਾਰੇ ਮੈਂਬਰ ਹਾਜਰ ਸਨ।