ਨਵੀਂ ਦਿੱਲੀ (ਸਮਾਜ ਵੀਕਲੀ) :ਸੰਸਦ ਦੇ ਮੌਜੂਦਾ ਸਰਦ ਰੁੱਤ ਸੈਸ਼ਨ ਵਿਚ ਅੱਗੇ ਦੀ ਰਣਨੀਤੀ ਉਲੀਕਣ ਲਈ ਕਾਂਗਰਸ ਅਤੇ ਕਈ ਹੋਰ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਅੱਜ ਬੈਠਕ ਕੀਤੀ ਅਤੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਉਹ ਚੀਨ ਨਾਲ ਸਰਹੱਦੀ ਤਣਾਅ ਅਤੇ ਜਨਤਾ ਨਾਲ ਸਬੰਧਤ ਮਾਮਲਿਆਂ ਨੂੰ ਦੋਵਾਂ ਸਦਨਾਂ ਵਿੱਚ ਉਠਾਉਂਦੇ ਰਹਿਣਗੇ ਅਤੇ ਸਰਕਾਰ ਤੋਂ ਜਵਾਬ ਮੰਗਣਗੇ। ਕਾਂਗਰਸ ਪ੍ਰਧਾਨ ਅਤੇ ਰਾਜ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਦੇ ਚੈਂਬਰ ‘ਚ ਹੋਈ ਬੈਠਕ ‘ਚ ਖੜਗੇ ਤੋਂ ਇਲਾਵਾ ਲੋਕ ਸਭਾ ‘ਚ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ, ਡੀਐੱਮਕੇ ਨੇਤਾ ਟੀਆਰ ਬਾਲੂ, ਸ਼ਿਵ ਸੈਨਾ ਦੇ ਸੰਜੇ ਰਾਊਤ ਅਤੇ ਕੁਝ ਹੋਰ ਨੇਤਾ ਸ਼ਾਮਲ ਹੋਏ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly