ਜਲੰਧਰ, (ਸਮਾਜ ਵੀਕਲੀ) (ਪਰਮਜੀਤ ਜੱਸਲ)– ਬੋਧੀ ਭਾਈਚਾਰੇ ਦੇ ਆਗੂਆਂ ਅਤੇ ਬੁੱਧੀਜੀਵੀਆਂ ਵੱਲੋਂ ਇੱਕ ਵਫਦ ਮਾਨਯੋਗ ਮਹਿੰਦਰ ਭਗਤ ਕੈਬਨਿਟ ਮੰਤਰੀ ਪੰਜਾਬ ਨੂੰ ਉਹਨਾਂ ਦੇ ਦਫਤਰ ਜਲੰਧਰ ਵਿਖੇ ਮਿਲਿਆ ਅਤੇ ਇੱਕ ਮੈਮੋਰੰਡਮ ਦਿੱਤਾ ਗਿਆ।ਜਿਸ ‘ਚ ਮਾਣਯੋਗ ਸਰਦਾਰ ਭਗਵੰਤ ਸਿੰਘ ਮਾਨ ਮੁੱਖ ਮੰਤਰੀ
ਪੰਜਾਬ ਜੀ ਤੋਂ ਮੰਗ ਕੀਤੀ ਗਈ ਕਿ ਬੁੱਧ ਪੂਰਨਿਮਾ ਦੀ ਪੰਜਾਬ ਵਿੱਚ ਗਜ਼ਟਿਡ ਛੁੱਟੀ ਕੀਤੀ ਜਾਵੇ ਅਤੇ ਘੱਟ ਗਿਣਤੀ ਕਮਿਸ਼ਨ ਪੰਜਾਬ ਵਿੱਚ ਬੋਧੀਆਂ ਨੂੰ ਵੀ ਨੁਮਾਇੰਦਗੀ ਦਿੱਤੀ ਜਾਵੇ। ਕੈਬਨਿਟ ਮੰਤਰੀ ਮਹਿੰਦਰ ਭਗਤ ਜੀ ਨੇ ਭਰੋਸਾ ਦਿਵਾਇਆ ਕਿ ਬੋਧੀ ਭਾਈਚਾਰੇ ਦੀਆਂ ਮੰਗਾਂ ਨੂੰ ਮਾਣਯੋਗ ਮੁੱਖ ਮੰਤਰੀ ਪੰਜਾਬ ਤੋਂ ਹੱਲ ਕਰਵਾਇਆ ਜਾਵੇਗਾ। ਇਸ ਮੌਕੇ ‘ਤੇ ਐਡਵੋਕੇਟ ਹਰਭਜਨ ਸਾਂਪਲਾ,ਡਾ.ਹਰਬੰਸ ਲਾਲ ਬਿਰਦੀ ਯੂਕੇ, ਚੰਚਲ ਬੌਧ, ਮੁੰਨਾ ਲਾਲ ਬੌਧ, ਤਰਲੋਕ ਮਾਨ ਬੌਧ, ਰਜਿੰਦਰ ਕੁਮਾਰ ਬੌਧ,ਅਮਨਦੀਪ ਬੌਧ, ਅਜੀਤ ਕੁਮਾਰ ਬੌਧ,ਨਰਿੰਦਰ ਕੁਮਾਰ ਬੌਧ, ਕੌਸ਼ਲ ਬੌਧ ਅਤੇ ਹੋਰ ਬਹੁਤ ਸਾਰੇ ਉਪਾਸਕ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



