HOME AI ਦਾ ਗਲਤ ਇਸਤੇਮਾਲ ਕਰਕੇ ਸਿੱਖ ਭਾਵਨਾਵਾਂ ਨੂੰ ਨਿਸ਼ਾਨਾ ਬਣਾਉਣਾ ਨਿੰਦਾਯੋਗ: ਜਸਮੀਤ...

AI ਦਾ ਗਲਤ ਇਸਤੇਮਾਲ ਕਰਕੇ ਸਿੱਖ ਭਾਵਨਾਵਾਂ ਨੂੰ ਨਿਸ਼ਾਨਾ ਬਣਾਉਣਾ ਨਿੰਦਾਯੋਗ: ਜਸਮੀਤ ਸਿੰਘ (ਪੀਤਮਪੁਰਾ)

6
ਲੁਧਿਆਣਾ  (ਸਮਾਜ ਵੀਕਲੀ)   (ਕਰਨੈਲ ਸਿੰਘ ਐੱਮ.ਏ.) ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਸਮੀਤ ਸਿੰਘ (ਪੀਤਮਪੁਰਾ), ਸੈਕਟਰੀ ਜਨਰਲ, ਯੂਥ ਅਕਾਲੀ ਦਲ (ਦਿੱਲੀ ਇਕਾਈ) ਨੇ ਆਰਟੀਫੀਸ਼ਲ ਇੰਟੈਲੀਜੈਂਸ (AI) ਦੀ ਜਾਣਬੁੱਝ ਕੇ ਕੀਤੀ ਜਾ ਰਹੀ ਗਲਤ ਵਰਤੋਂ ਰਾਹੀਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਵੀਡੀਓਜ਼ ਅਤੇ ਫੋਟੋਆਂ ਫੈਲਾਉਣ ਦੀ ਕੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਮਾਮਲੇ ਪਹਿਲਾਂ ਵੀ ਸਾਹਮਣੇ ਆ ਚੁੱਕੇ ਹਨ ਅਤੇ ਹੁਣ ਇੱਕ ਹੋਰ ਸੋਸ਼ਲ ਮੀਡੀਆ ਪੇਜ ਸਾਹਮਣੇ ਆਇਆ ਹੈ, ਜੋ ਲਗਾਤਾਰ ਸਿੱਖ ਧਰਮ ਨਾਲ ਸੰਬੰਧਿਤ ਇਤਰਾਜ਼ਯੋਗ ਅਤੇ ਅਪਮਾਨਜਨਕ ਸਮੱਗਰੀ ਅੱਪਲੋਡ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਵਧ ਰਹੀ ਪ੍ਰਵਿਰਤੀ ਬਹੁਤ ਹੀ ਚਿੰਤਾਜਨਕ ਹੈ ਅਤੇ ਸਮਾਜਿਕ ਸਾਂਝ ਤੇ ਧਾਰਮਿਕ ਸਤਿਕਾਰ ‘ਤੇ ਸਿੱਧਾ ਹਮਲਾ ਹੈ। ਇਸ ਤਰ੍ਹਾਂ ਦੀ ਉਕਸਾਉਣ ਵਾਲੀ ਅਤੇ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹਰਕਤ ਕਿਸੇ ਵੀ ਹਾਲਤ ਵਿੱਚ ਬਰਦਾਸ਼ਤਯੋਗ ਨਹੀਂ ਹੈ। ਉਨ੍ਹਾਂ ਨੇ ਸੰਬੰਧਿਤ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਦੋਸ਼ੀਆਂ ਖਿਲਾਫ਼ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਮੰਗ ਕੀਤੀ ਕਿ ਇਸ ਪੇਜ ਦੇ ਐਡਮਿਨ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਹੇਠ ਕੇਸ ਦਰਜ ਕਰਕੇ ਇਸ ਪੇਜ ਨੂੰ ਤੁਰੰਤ ਸੋਸ਼ਲ ਮੀਡੀਆ ਤੋਂ ਹਟਾਇਆ ਜਾਵੇ। ਉਨ੍ਹਾਂ ਨੇ ਸਮਾਜ ਦੇ ਸਭ ਵਰਗਾਂ ਨੂੰ ਵੀ ਅਪੀਲ ਕੀਤੀ ਕਿ ਇਸ ਤਰ੍ਹਾਂ ਦੀ ਵੰਡ ਪੈਦਾ ਕਰਨ ਵਾਲੀ ਸਮੱਗਰੀ ਨੂੰ ਨਾ ਫੈਲਾਇਆ ਜਾਵੇ ਅਤੇ ਨਾ ਹੀ ਇਸਦਾ ਸਮਰਥਨ ਕੀਤਾ ਜਾਵੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸੈਂਟ ਪੈਟਰਿਕ ਦਿਵਸ ਮੌਕੇ ਤੇ ਹਰੇ ਰੰਗ ਚ ਰੰਗਿਆ ਨਜ਼ਰ ਆਇਆ ‘ਨਿਆਗਰਾ ਫਾਲਸ’!
Next articleਕਲਾ ਗਲੀ ਲੁਧਿਆਣਾ ਆਰਟ ਫੈਸਟੀਵਲ 2026 ਦਾ ਆਯੋਜਨ 10 ਤੇ 11 ਅਪ੍ਰੈਲ ਨੂੰ