ਨਵਾਂਸ਼ਹਿਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਭਾਜਪਾ ਜਿਲ੍ਹਾ ਪ੍ਰਧਾਨ ਅਤੇ ਸੀਨੀਅਰ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਆਮ ਆਦਮੀ ਪਾਰਟੀ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪਾਰਟੀ ਦੇ ਮਾੜੇ ਸ਼ਾਸਨ, ਭ੍ਰਿਸ਼ਟਾਚਾਰ ਅਤੇ ਬੇਅਮਨੀ ਕਾਰਨ ਪੰਜਾਬ ਦੇ ਲੋਕਾਂ ਦਾ ਇਸ ਤੋਂ ਪੂਰੀ ਤਰ੍ਹਾਂ ਮੋਹ ਭੰਗ ਹੋ ਚੁੱਕਾ ਹੈ। ਐਡਵੋਕੇਟ ਲੱਕੀ ਕਿਹਾ ਕਿ ਲੋਕ ਹਿੱਤਾਂ ਨੂੰ ਨਜ਼ਰਅੰਦਾਜ਼ ਕਰਨ ਅਤੇ ਵਾਅਦਿਆਂ ਤੋਂ ਮੁੱਕਰ ਜਾਣ ਕਾਰਨ ਪਾਰਟੀ ਦੇ ਅੰਦਰਲੇ ਚੰਗੇ ਅਤੇ ਇਮਾਨਦਾਰ ਲੋਕ ਵੀ ਹੁਣ ਇਸ ਨੂੰ ਛੱਡਣ ਲਈ ਮਜਬੂਰ ਹੋ ਰਹੇ ਹਨ। ਭਾਜਪਾ ਆਗੂ ਰਾਂਝਾ ਬਖਸ਼ੀ ਨੇ ਕਿਹਾ ਕਿ ਜਿਨ੍ਹਾਂ ਸਾਂਸਦਾਂ ਅਤੇ ਆਗੂਆਂ ਨੇ ਸਮੇਂ ਰਹਿੰਦਿਆਂ ਆਪ ਦਾ ਡੁੱਬਦਾ ਜਹਾਜ਼ ਛੱਡ ਕੇ ਭਾਰਤੀ ਜਨਤਾ ਪਾਰਟੀ ਦਾ ਦਾਮਨ ਫੜਿਆ ਹੈ, ਉਨ੍ਹਾਂ ਦਾ ਦਿਲੋਂ ਨਿੱਘਾ ਸਵਾਗਤ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਲੋਕ ਹੁਣ ਬਦਲਾਅ ਚਾਹੁੰਦੇ ਹਨ ਅਤੇ ਭਾਜਪਾ ਨੂੰ ਇੱਕ ਮਜ਼ਬੂਤ ਵਿਕਲਪ ਵਜੋਂ ਦੇਖ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਕਈ ਆਗੂ ਅਤੇ ਵਰਕਰ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਭਾਜਪਾ ਨਾਲ ਜੁੜ ਸਕਦੇ ਹਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



