ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾਂ ) ਅੱਜ ਸ਼੍ਰੀ ਗੁਰੂ ਹਰਿਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਵਿਖੇ ਲੈਕਚਰਾਰ ਬਲਦੀਸ਼ ਲਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਲੂ ਪੋਤਾ ਨੇ ਵਿਕਟਰੀ ਸਟੈਂਡ ਭੇਂਟ ਕੀਤਾ। ਇਸ ਮੌਕੇ ੳਹਨਾ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਨਾਲ ਵੀ ਜੁੜਨ ਨਾਲ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਕਿਹਾ। ਇਸ ਮੌਕੇ ਦੇ ਪ੍ਰਧਾਨ ਮਲਕੀਤ ਸਿੰਘ ਬਾਹੜੋਵਾਲ ਨੇ ਸ੍ਰੀ ਬਲਦੀਸ਼ ਲਾਲ ਦਾ ਇਸ ਨੇਕ ਕਾਰਜ ਲਈ ਧੰਨਵਾਦ ਕੀਤਾ ਅਤੇ ਮੌਕੇ ਤੇ ਇਕੱਠੇ ਹੋਏ ਪਹਿਲਵਾਨਾਂ ਦੇ ਮਾਪਿਆਂ ਨੂੰ ਵੀ ਅਖਾੜੇ ਦੇ ਪਹਿਲਵਾਨਾਂ ਨੂੰ ਸਹਿਯੋਗ ਕਰਨ ਲਈ ਕਿਹਾ ਗਿਆ। ਇਸ ਮੌਕੇ ਉਹਨਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਇਸ ਅਖਾੜੇ ਦੇ 15 ਪਹਿਲਵਾਨਾਂ ਨੂੰ ਰੋਜ਼ਾਨਾ ਖੁਰਾਕ ਮੁਹਈਆ ਕਰਵਾਈ ਜਾ ਰਹੀ ਹੈ ਇਸ ਸਮੇਂ ਸ੍ਰੀ ਸ਼ੰਗਾਰਾ ਰਾਮ ਲੰਗੇਰੀ ਨੇ ਵੀ ਲੈਕਚਰਾਰ ਬਲਦੀਸ਼ ਲਾਲ ਦਾ ਧੰਨਵਾਦ ਕਰਦਿਆਂ ਹੋਇਆਂ ਕਿਹਾ ਕਿ ਪਿੰਡਾਂ ਦੇ ਨੌਜਵਾਨਾਂ ਨੂੰ ਨਸ਼ਿਆਂ ਨੂੰ ਤਿਆਗ ਕੇ ਇੱਕ ਵਧੀਆ ਸਮਾਜ ਦੀ ਸਿਰਜਣਾ ਕਰਨੀ ਚਾਹੀਦੀ ਹੈ ਅਤੇ ਰਵਾਇਤੀ ਖੇਡਾਂ ਨੂੰ ਅਪਣਾਉਣ ਦਾ ਸੱਦਾ ਦਿੱਤਾ। ਇਸ ਮੌਕੇ ਅਖਾੜੇ ਦੇ ਕੋਚ ਸ਼੍ਰੀ ਬਲਵੀਰ ਸਿੰਘ ਨੇ ਵੀ ਲੈਕਚਰਾਰ ਸਾਹਿਬ ਦਾ ਅਤੇ ਸਾਰੇ ਆਏ ਹੋਏ ਪਹਿਲਵਾਨਾਂ ਅਤੇ ਆਏ ਹੋਏ ਮਾਪਿਆਂ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਪਹਿਲਵਾਨ ਅਤੇ ਉਨਾਂ ਦੇ ਮਾਪੇ ਸ਼ਾਮਿਲ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



